02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੂਬਾ ਪੱਧਰੀ ਸਮਾਗਮ ਵਿੱਚ ਚਮਕੇ ਕੈਂਬਿਰਜ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀ

ਅਜੀਤ ਡੈਸਕ 19-07-2026
ਸੰਗਰੂਰ, 18 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵੱਲੋਂ ਸੰਗਰੂਰ ਵਿਖੇ ਕਰਵਾਏ ਗਏ ‘ਬ੍ਰਾਈਟ ਮਾਈਂਡਜ ਪੰਜਾਬ’ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਉੱਚ ਪੱਧਰੀ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਰੂਬਰੂ ਹੋ ਕੇ ਉਨਾਂ ਦੇ ਸੁਪਨਿਆਂ, ਟੀਚਿਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਕੈਂਬਿ੍ਰਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੇ ਦੋ ਹੋਣਹਾਰ ਵਿਦਿਆਰਥੀ ਇਸ਼ੂ ਰਾਣੀ ਅਤੇ ਉਸਮਿਤ ਕੌਰ ਸੇਖੋਂ ਨੂੰ ਵੀ ਉਨਾਂ ਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਸਨਮਾਨਿਤ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਸਹੀ ਮਾਰਗਦਰਸਨ ਹੀ ਸਫਲਤਾ ਦੀ ਕੁੰਜੀ ਹਨ। ਉਨਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਛੰਨਾ ਨੇ ਕਿਹਾ ਕਿ ਇਹ ਸਨਮਾਨ ਵਿਦਿਆਰਥੀਆਂ ਦੀ ਲਗਨ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੀ ਸੀ.ਈ.ਓ. ਸ੍ਰੀਮਤੀ ਭਾਵਨਾ ਪੌਲ , ਸਕੂਲ ਦੀ ਪ੍ਰੈਜੀਡੈਂਟ ਡਾ. ਸੀਮਾ ਅਰੋੜਾ ਨੇ ਕਿਹਾ ਕਿ ਹਰ ਵਿਦਿਆਰਥੀ ਵਿੱਚ ਅਸੀਮਤ ਸੰਭਾਵਨਾਵਾਂ ਹੁੰਦੀਆਂ ਹਨ ਅਤੇ ਸਹੀ ਮੌਕੇ ਤੇ ਪ੍ਰੇਰਣਾ ਮਿਲਣ ਨਾਲ ਉਹ ਵੱਡੀਆਂ ਉਚਾਈਆਂ ਹਾਸਲ ਕਰ ਸਕਦੇ ਹਨ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਮਰਪਿਤ ਆਗੂਆਂ ਨੂੰ ਦਿੱਤੀਆਂ ਜਾ ਰਹੀਆਂ ਅਹਿਮ ਜ਼ਿੰਮੇਵਾਰੀਆਂ-ਚੇਅਰਮੈਨ ਰਾਜਵੰ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਨਾਲ ਇਕ ਔਰਤ ਸਮੇਤ ਦੋ ਪੁਲਿਸ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।