02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਮਰਪਿਤ ਆਗੂਆਂ ਨੂੰ ਦਿੱਤੀਆਂ ਜਾ ਰਹੀਆਂ ਅਹਿਮ ਜ਼ਿੰਮੇਵਾਰੀਆਂ-ਚੇਅਰਮੈਨ ਰਾਜਵੰਤ ਸਿੰਘ ਘੁੱਲੀ

ਅਜੀਤ ਡੈਸਕ 19-07-2026
ਧੂਰੀ, 18 ਜੁਲਾਈ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਅੱਜ ਦਫ਼ਤਰ ਇੰਚਾਰਜ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਹਲਕਾ ਧੂਰੀ ਨਾਲ ਸਬੰਧਤ ਵੱਖ-ਵੱਖ ਨਵ-ਨਿਯੁਕਤ ਚੇਅਰਮੈਨਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਲਗਾਤਾਰ ਮਿਸਾਲੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਮਿਹਨਤੀ, ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀਆਂ ਉਨ੍ਹਾਂ ਦੀ ਮਿਹਨਤ ਅਤੇ ਲੋਕਾਂ ਪ੍ਰਤੀ ਸਮਰਪਣ ਦਾ ਸਨਮਾਨ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਨਵ-ਨਿਯੁਕਤ ਅਹੁਦੇਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸੁਖਪਾਲ ਸਿੰਘ ਪਾਲਾ, ਜਸਵਿੰਦਰ ਸਿੰਘ ਖਰਮੀ, ਭੋਲਾ ਸਿੰਘ, ਮਨਜੀਤ ਸਿੰਘ (ਮੰਨੂ ਚੌਧਰੀ), ਭੀਮ ਗਰਗ, ਮੋਹਿਤ ਸੈਣੀ, ਗੁਰਜੰਟ ਸਿੰਘ, ਜੀਤਾ ਰਾਮ ਅਤੇ ਅਜੈਬ ਸਿੰਘ ਕੌਂਸਲਰ ਸਮੇਤ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਲਾਭ ਸਿੰਘ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਹਰਪ੍ਰੀਤ ਸਿੰਘ ਗਿੱਲ, ਸਰਪੰਚ ਕਰਮਜੀਤ ਸਿੰਘ ਬਰੜਵਾਲ, ਜੱਗੀ ਸਰਪੰਚ, ਸ਼ਮਸ਼ੇਰ ਸਿੰਘ, ਮਨੀਸ਼ ਕੁਮਾਰ ਸਮੇਤ ਆਮ ਆਦਮੀ ਪਾਰਟੀ ਦੇ ਕੌਂਸਲਰ, ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਪਿਛਲੀ ਖ਼ਬਰ ਬ੍ਰਾਹਮਣ ਵੈਲਫੇਅਰ ਬੋਰਡ ਹਲਕਾ ਮਹਿਲ ਕਲਾਂ ਦੇ ਚੇਅਰਮੈਨ ਬਣੇ ਚੇਤਨ ਰਿਸ਼ੀ, ਇਲਾਕੇ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਸੂਬਾ ਪੱਧਰੀ ਸਮਾਗਮ ਵਿੱਚ ਚਮਕੇ ਕੈਂਬਿਰਜ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।