04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

15 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ, ਕਤਲ ਦੇ ਦੋਸ਼ ਹੇਠ ਤਿੰਨ ਨੌਜਵਾਨ ਗ੍ਰਿਫਤਾਰ

ਅਜੀਤ ਡੈਸਕ 21-07-2026
ਲਹਿਰਾਗਾਗਾ, 20 ਜੁਲਾਈ (ਅਸ਼ੋਕ ਗਰਗ)- ਲਹਿਰਾਗਾਗਾ ਦੇ ਨੇੜਲੇ ਪਿੰਡ ਰਾਮਗੜ੍ਹ ਸੰਧੂਆਂ ਦੇ 15 ਦਿਨਾਂ ਤੋਂ ਲਾਪਤਾ ਦੇ 19 ਸਾਲਾ ਨੌਜਵਾਨ ਹਰਮਨਦੀਪ ਸਿੰਘ ਉਰਫ਼ ਹਰਮਨ, ਪੁੱਤਰ ਬਲਕਾਰ ਸਿੰਘ, ਦੇ ਮਾਮਲੇ ਨੂੰ ਤਕਨੀਕੀ ਜਾਂਚ ਰਾਹੀਂ ਸੁਲਝਾਉਂਦਿਆਂ ਲਹਿਰਾਗਾਗਾ ਦੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ ਹਰਮਨਦੀਪ ਦੀ ਲਾਸ਼ ਲਹਿਰਾਗਾਗਾ ਦੇ ਵਾਟਰ ਵਰਕਸ ਨੇੜੇ ਝਾੜੀਆਂ ਵਿੱਚੋਂ ਬਰਾਮਦ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪੁੱਤਰ 5 ਜੁਲਾਈ ਨੂੰ ਘਰੋਂ ਸਰਕਾਰੀ ਹਸਪਤਾਲ ਵਿੱਚ ਦਵਾਈ ਲੈਣ ਲਈ ਗਿਆ ਸੀ, ਪਰ ਵਾਪਸ ਘਰ ਨਹੀਂ ਪਰਤਿਆ। ਉਸ ਦਾ ਮੋਬਾਈਲ ਫੋਨ ਵੀ ਬੰਦ ਆ ਰਿਹਾ ਸੀ। ਪਰਿਵਾਰ ਵੱਲੋਂ ਹਰ ਸੰਭਵ ਥਾਂ ‘ਤੇ ਭਾਲ ਕਰਨ ਦੇ ਬਾਵਜੂਦ ਕੋਈ ਸੁਰਾਗ ਨਹੀਂ ਮਿਲਿਆ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੀ.ਐਸ.ਪੀ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਬਣਾਈ ਗਈ। ਟੈਕਨੀਕਲ ਸਬੂਤਾਂ ਅਤੇ ਡੂੰਘੀ ਜਾਂਚ ਦੇ ਆਧਾਰ ‘ਤੇ ਤਿੰਨ ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਵਾਟਰ ਵਰਕਸ ਨੇੜੇ ਝਾੜੀਆਂ ਵਿੱਚੋਂ ਹਰਮਨਦੀਪ ਦੀ ਲਾਸ਼ ਬਰਾਮਦ ਕਰ ਲਈ। ਪੁਲਿਸ ਨੇ ਕਾਬੂ ਕੀਤੇ ਤਿੰਨੇ ਵਿਅਕਤੀਆਂ ਖਿਲਾਫ ਕਾਤਲ ਦਾ ਮੁਕਦਮਾ ਵੀ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਉਸ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮਾਮਲੇ ਵਿਚ ਨਵੀਆਂ ਧਾਰਾਵਾਂ ਸ਼ਾਮਲ ਕਰ ਦਿੱਤੀਆਂ ਗਈਆਂ ਹਨ ਅਤੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਘਟਨਾ ਦੇ ਕਾਰਨਾਂ ਅਤੇ ਹੋਰ ਤੱਥਾਂ ਦਾ ਵੀ ਖੁਲਾਸਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਾਬਕਾ ਸੈਨਿਕ 26 ਨੂੰ ਲੀਗ ਦਫਤਰ ਵਿਖੇ ਮਨਾਉਣਗੇ ਕਾਰਗਿੱਲ ਦਿਵਸ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਖਨੌਰੀ ਵਿੱਚ ਵਿਸ਼ਾਲ ਰੋਸ ਮਾਰਚ, ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।