03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

24 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ, ਐਕਸਾਈਜ਼ ਵਿਭਾਗ ਨੇ ਜਾਂਚ ਕੀਤੀ ਸ਼ੁਰੂ

ਅਜੀਤ ਡੈਸਕ 22-07-2026

ਅਮਰਗੜ੍ਹ, 21 ਜੁਲਾਈ (ਜਤਿੰਦਰ ਮੰਨਵੀ)- ਅਮਰਗੜ੍ਹ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਨਸ਼ਿਆਂ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਅਹਿਮ ਕਾਰਵਾਈ ਕਰਦਿਆਂ 24 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ‘ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪੰਜਾਬ ਐਕਸਾਈਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਸਹਾਇਕ ਥਾਣੇਦਾਰ ਗੁਰਸਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਦੋ ਵਿਅਕਤੀ ਪਿੰਡ ਮੰਨਵੀ ਵੱਲੋਂ ਵਾਇਆ ਬੁਲਾਪੁਰ ਹੁੰਦੇ ਹੋਏ ਨਾਭਾ-ਮਾਲੇਰਕੋਟਲਾ ਮੁੱਖ ਸੜਕ ਰਾਹੀਂ ਰਾਏਕੋਟ ਵੱਲ ਨਜਾਇਜ਼ ਸ਼ਰਾਬ ਦੀ ਵੱਡੀ ਖੇਪ ਲੈ ਕੇ ਜਾਣ ਵਾਲੇ ਹਨ।ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਸ਼ੱਕੀ ਵਾਹਨ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਵੱਡੀ ਮਾਤਰਾ ‘ਚ ਨਜਾਇਜ਼ ਸ਼ਰਾਬ ਬਰਾਮਦ ਕਰ ਲਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਉਰਫ਼ ਬਿੱਟੂ ਪੁੱਤਰ ਗੁਰਦਿਆਲ ਸਿੰਘ ਅਤੇ ਕੁਲਵੰਤ ਸਿੰਘ ਉਰਫ਼ ਹੈਨੀ ਪੁੱਤਰ ਸਿੰਗਾਰਾ ਸਿੰਘ, ਦੋਵੇਂ ਵਾਸੀ ਪਿੰਡ ਬੜੂੰਦੀ, ਥਾਣਾ ਰਾਏਕੋਟ, ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਗੈਰ-ਕਾਨੂੰਨੀ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸਪਲਾਈ ਚੇਨ ਦਾ ਵੀ ਪਰਦਾਫਾਸ਼ ਕੀਤਾ ਜਾ ਸਕੇ।ਐਕਸਾਈਜ਼ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੀਆਂ 24 ਪੇਟੀਆਂ ਚੋਂ 2 ਪੇਟੀਆਂ ਅੰਗਰੇਜ਼ੀ ਅਤੇ 22 ਪੇਟੀਆਂ ਦੇਸੀ ਸ਼ਰਾਬ ਦੀਆਂ ਹਨ। ਉੱਧਰ, ਇਲਾਕੇ ‘ਚ ਇਹ ਵੀ ਭਾਰੀ ਚਰਚਾ ਚੱਲ ਰਹੀ ਹੈ ਕਿ ਫੜੀ ਗਈ ਇਹ ਨਜਾਇਜ਼ ਸ਼ਰਾਬ ਸਥਾਨਕ ਠੇਕੇਦਾਰਾਂ ਦੀ ਹੋ ਸਕਦੀ ਹੈ। ਹਾਲਾਂਕਿ ਅਸਿਸਟੈਂਟ ਐਕਸਾਈਜ਼ ਕਮਿਸ਼ਨਰ ਗੁਲਸ਼ਨ ਰਾਏ ਹੁਰੀਆ ਨੇ ਇਸ ਬਾਰੇ ਆਖਿਆ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਬਰਾਮਦ ਹੋਈਆਂ ਸ਼ਰਾਬ ਦੀਆਂ ਪੇਟੀਆਂ ਕਿਸ ਠੇਕੇਦਾਰ ਜਾਂ ਸਪਲਾਇਰ ਨਾਲ ਸਬੰਧਿਤ ਹਨ।

ਪਿਛਲੀ ਖ਼ਬਰ ਭਵਾਨੀਗੜ੍ਹ-ਨਾਭਾ ਸੜਕ ’ਤੇ ਟਰੱਕ ਤੇ ਪਿਕਅੱਪ ਗੱਡੀ ਵਿਚਕਾਰ ਹੋਇਆ ਹਾਦਸਾ, ਦੋ ਜ਼ਖ਼ਮੀ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਦੌਰਾਨ ਸ਼ਹਿਰ ’ਚੋਂ ਕੂੜੇ ਦੇ ਡੰਪ ਚੁੱਕਣੇ ਪ੍ਰਸ਼ਾਸਨ ਲਈ ਬਣੇ ਮੁਸੀਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।