03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸੁਨਾਮ ’ਚ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ

ਅਜੀਤ ਡੈਸਕ 22-07-2026

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਦਿੱਲੀ ਅਤੇ ਚੰਡੀਗੜ੍ਹ ਵਿਚ ਪ੍ਰਦਰਸਨਕਾਰੀਆਂ ਤੇ ਕੀਤੇ ਗਏ ਲਾਠੀਚਾਰਜ ਦੇ ਰੋਸ ਵਜੋਂ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ।ਕਿਸਾਨ ਆਗੂਆਂ ਨੇ ਕਿਹਾ ਕਿ ਹੱਕ ਮੰਗਦੇ ਨੌਜਵਾਨਾਂ ਤੇ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਵਿਚ ਰੋਸ ਫੈਲ ਗਿਆ ਹੈ। ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੇ ਹੰਕਾਰ ਵਿਚ ਆਕੇ ਦੇਸ਼ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰਨ ਤੇ ਲੱਗੀ ਹੋਈ ਹੈ। ਇਸ ਮੌਕੇ ਰਾਮਸਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਬਲਜੀਤ ਸਿੰਘ ਮਾਡਲ ਟਾਉਨ, ਯਾਦਵਿੰਦਰ ਸਿੰਘ ਚੱਠੇ ਨਕਟੇ ਅਤੇ ਸਮੂਹ ਪਿੰਡ ਇਕਾਈਆਂ ਦੇ ਆਹੁਦੇਦਾਰ ਮੌਜੂਦ ਸਨ।
ਪਿਛਲੀ ਖ਼ਬਰ ਬਲੈਕਮੇਲ ਦੇ ਦੋਸ਼ਾਂ ਹੇਠ ਜਾਗੋਵਾਲ ਦੇ ਵਿਅਕਤੀ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।