03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਸ਼ਾਨੋ-ਸ਼ੌਕਤ ਨਾਲ ਸੰਪੰਨ

ਅਜੀਤ ਡੈਸਕ 22-07-2026
ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਲਗਾਏ ਗਏ ਸੱਤ ਰੋਜ਼ਾ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਦਾ ਸਮਾਪਤੀ ਸਮਾਰੋਹ ਬਹੁਤ ਹੀ ਗੌਰਵਮਈ ਅਤੇ ਉਤਸ਼ਾਹਪੂਰਨ ਮਾਹੌਲ ਵਿੱਚ ਸੰਪੰਨ ਹੋਇਆ। ਇਹ ਕੈਂਪ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਅਗਵਾਈ ਹੇਠ ਸਫਲਤਾਪੂਰਵਕ ਨੇਪਰੇ ਚੜ੍ਹਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਨਾਇਬ ਤਹਿਸੀਲਦਾਰ ਮਨਦੀਪ ਸਿੰਘ ਸ਼ਾਮਲ ਹੋਏ। ਅਕਾਲ ਕਾਲਜ ਕੌਂਸਲ ਦੇ ਸਕੱਤਰ ਸਰਦਾਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਕੁਦਰਤੀ ਜਾਂ ਮਨੁੱਖੀ ਆਫ਼ਤਾਂ ਦੌਰਾਨ ਤੁਰੰਤ ਸਹੀ ਫੈਸਲਾ ਲੈਣਾ ਅਤੇ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ। ਮੁੱਖ ਮਹਿਮਾਨ ਨਾਇਬ ਤਹਿਸੀਲਦਾਰ ਸ੍ਰੀ ਮਨਦੀਪ ਸਿੰਘ ਨੇ ਕਿਹਾ ਕਿ ਆਫ਼ਤ ਕਦੇ ਵੀ ਦੱਸ ਕੇ ਨਹੀਂ ਆਉਂਦੀ, ਇਸ ਲਈ ਹਰ ਨਾਗਰਿਕ ਨੂੰ ਆਫ਼ਤ ਪ੍ਰਬੰਧਨ ਦੀ ਮੁੱਢਲੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਟੀਮ ਦੇ ਮੁਖੀ ਸ਼੍ਰੀ ਜੇ. ਐਸ. ਭਾਟੀਆ ਨੇ ਸੱਤਾਂ ਦਿਨਾਂ ਦੌਰਾਨ ਵਲੰਟੀਅਰਾਂ ਵੱਲੋਂ ਦਿਖਾਈ ਗਈ ਦਿਲਚਸਪੀ ਅਤੇ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ ਡਾ. ਗੁਰਦੀਪ ਸਿੰਘ ਨੇ ਸੱਤ ਰੋਜ਼ਾ ਕੈਂਪ ਦੀ ਵਿਸਤ੍ਰਿਤ ਰਿਪੋਰਟ ਪੇਸ਼ ਕੀਤੀ ਅਤੇ ਕੈਂਪ ਦੌਰਾਨ ਕਰਵਾਈਆਂ ਗਈਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਕਾਲਜ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਸ੍ਰੀ ਮਨਦੀਪ ਸਿੰਘ, ਟ੍ਰੇਨਰ ਟੀਮ ਦੇ ਮੁਖੀ ਸ਼੍ਰੀ ਜੇ. ਐਸ. ਭਾਟੀਆ ਅਤੇ ਸਮੁੱਚੀ ਟ੍ਰੇਨਰ ਟੀਮ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਡਾ. ਕਮਲਜੀਤ ਕੌਰ ਨੇ ਅਕਾਲ ਕਾਲਜ ਕੌਂਸਲ ਦੇ ਸਮੂਹ ਮੈਂਬਰ ਸਾਹਿਬਾਨ, ਸਕੱਤਰ ਸਰਦਾਰ ਜਸਵੰਤ ਸਿੰਘ ਖਹਿਰਾ, ਪ੍ਰਿੰਸੀਪਲ ਡਾ. ਅਮਨਦੀਪ ਕੌਰ, ਮੁੱਖ ਮਹਿਮਾਨ, ਟ੍ਰੇਨਰ ਟੀਮ ਅਤੇ ਸਮੂਹ ਸਟਾਫ਼ ਦਾ ਕੈਂਪ ਨੂੰ ਸਫ਼ਲ ਬਣਾਉਣ ਲਈ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਬਲਵਿੰਦਰ ਅੱਤਰੀ ਸਨਮਾਨਿਤ ਅਗਲੀ ਖ਼ਬਰ -ਸੁਨਾਮ ’ਚ ਲੱਗਿਆ ਮੈਗਾ ਰੋਜ਼ਗਾਰ ਮੇਲਾ- ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 61...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।