07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਵਲੋਂ 31 ਨੂੰ ਸੁਨਾਮ ֹ’ਚ ਰੋਸ ਪ੍ਰਦਰਸ਼ਨ ’ਤੇ ਗੁਪਤ ਐਕਸ਼ਨ

ਅਜੀਤ ਡੈਸਕ 27-07-2026

ਸੁਨਾਮ ਊਧਮ ਸਿੰਘ ਵਾਲਾ, 26 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - 12710 ਕੱਚੇ ਅਧਿਆਪਕਾਂ ਵਲੋਂ ਪੇ-ਸਕੇਲ ਨੂੰ ਲੈਕੇ ਵਿੱਢੇ ਗਏ ਸੰਘਰਸ਼ ਤਹਿਤ ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਦੀ ਅਗਵਾਈ ਵਿਚ ਸੁਨਾਮ ਵਿਖੇ 31 ਜੁਲਾਈ ਨੂੰ ਰੋਸ ਪ੍ਰਦਰਸ਼ਨ ਅਤੇ ਗੁਪਤ ਐਕਸ਼ਨ ਕੀਤਾ ਜਾਵੇਗਾ। ਅਧਿਆਪਕ ਆਗੂ ਵੀਰਪਾਲ ਕੌਰ ਸਿਧਾਣਾ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਗਿਆ ਸੀ। ਜਿਸ ਦੌਰਾਨ ਪੁਲਿਸ ਵਲੋਂ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਕਾਰਨ ਜਿੱਥੇ ਬੇਗਿਣਤ ਅਧਿਆਪਕਾਂ ਦੀਆਂ ਪੱਗਾਂ ਅਤੇ ਮਹਿਲਾ ਅਧਿਆਪਕਾਵਾਂ ਦੀਆਂ ਚੁੰਨੀਆਂ ਲੱਥ ਗਈਆਂ ਸਨ ਉੱਥੇ ਹੀ ਕਈ ਅਧਿਆਪਕ ਜਖਮੀ ਵੀ ਹੋ ਗਏ ਸਨ। ਸੰਘਰਸ਼ ਦੌਰਾਨ ਮੋਹਾਲੀ ਪ੍ਰਸਾਸ਼ਨ ਵਲੋਂ ਜੋ ਮੀਟਿੰਗਾਂ ਦਿੱਤੀਆਂ ਗਈਆਂ ਸੀ ਉਹ ਵੀ ਬੇਸਿੱਟਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਮੀਟਿੰਗ ਦੌਰਾਨ ਰਵੱਈਆ ਵੀ ਕੋਈ ਬਹੁਤਾ ਚੰਗਾ ਨਹੀ ਰਿਹਾ ਕਿਉਂਕਿ ਪੰਜਾਬ ਸਰਕਾਰ ਆਪਣਾ ਵਕਤ ਲੰਘਾ ਰਹੀ ਹੈ ਅਤੇ ਡੰਡੇ ਦੇ ਜੋਰ ਨਾਲ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਹੁਣ ਚੁੱਪ ਕਰਕੇ ਸਰਕਾਰ ਦੀਆਂ ਵਧੀਕੀਆਂ ਸਹਿਣ ਨਹੀਂ ਕਰੇਗਾ। ਫਰੰਟ ਦੇ ਆਗੂ ਮਨਪ੍ਰੀਤ ਮੋਗਾ,ਅਨੁਭਵ ਗੁਪਤਾ, ਦਵਿੰਦਰ ਸੰਧੂ, ਵੀਰਪਾਲ ਕੌਰ ਸਿਧਾਣਾ ਤੇ ਗੁਰਲਾਲ ਸਿੰਘ ਨੇ ਕਿਹਾ ਕਿ ਜਥੇਬੰਦੀ ਦਾ ਸੰਘਰਸ਼ ਜਾਇਜ਼ ਤੇ ਹੱਕੀ ਮੰਗਾਂ ਪੇ- ਸਕੇਲ ਤੇ ਰੈਗੂਲਰ ਮੁਲਾਜ਼ਮਾਂ ਵਾਲੇ ਸਾਰੇ ਲਾਭ ਪ੍ਰਾਪਤ ਕਰਨ ਤੱਕ ਜ਼ਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਰੋਜ ਬਿਆਨ ਦੇ ਰਹੀ ਹੈ ਕਿ 12710 ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ ਪਰ ਅਸਲੀਅਤ ਇਹ ਹੈ ਕਿ ਇਹ ਵਾਅਦਾ ਸਿਰਫ ਕਾਗਜ਼ਾਂ ਅਤੇ ਸੜਕਾਂ ਤੇ ਲਾਏ ਬੋਰਡਾਂ ਤੱਕ ਹੀ ਸੀਮਿਤ ਹੋਕੇ ਰਹਿ ਗਿਆ ਕਿਉਂਕਿ 12710 ਕੱਚੇ ਅਧਿਆਪਕ ਅੱਜ ਵੀ ਕੱਚੇ ਹੀ ਹਨ। ਸਿਰਫ਼ ਤਨਖ਼ਾਹ ਵਾਧੇ ਨੂੰ ਸਰਕਾਰ ਰੈਗੂਲਰ ਕਰਨਾ ਕਹਿ ਰਹੀ ਹੈ। ਸਪੈਸ਼ਲ ਕਾਡਰ ਅਧਿਆਪਕ ਫਰੰਟ ਦੇ ਸੂਬਾਈ ਆਗੂਆਂ ਨੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੋ ਕੱਚੇ ਅਧਿਆਪਕਾਂ ਦੇ ਮੁਹਾਲੀ ਧਰਨੇ ਵਿੱਚ ਸ਼ਾਮਿਲ ਹੋਕੇ ਬਿਆਨ ਦਿੱਤਾ ਸੀ। ਉਸ ਨੂੰ ਇੰਨ-ਬਿੰਨ ਲਾਗੂ ਕਰਕੇ 12710 ਅਧਿਆਪਕਾਂ ਨੂੰ ਰੈਗੂਲਰ ਪੇ-ਸਕੇਲ ਦੇ ਕੇ ਵਾਅਦਾ ਪੂਰਾ ਕਰਨ ਦੀ ਮੰਗ ਕੀਤੀ।

ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਸਾਰੋਂ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦਾ ਪਿੰਡ ਲਸੋਈ ਬਣੇਗਾ ਪਹਿਲਾ ‘ਮਾਡਲ ਸੋਲਰ ਵਿਲੇਜ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।