08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵਿਧਾਇਕ ਪ੍ਰੋ. ਗੱਜਣਮਾਜਰਾ ਵਲੋਂ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਮੋਹਨ ਭੱਟੀਆਂ ਦਾ ਸਨਮਾਨ

ਅਜੀਤ ਡੈਸਕ 27-07-2026
ਅਮਰਗੜ੍ਹ, 26 ਜੁਲਾਈ (ਜਤਿੰਦਰ ਮੰਨਵੀ) - ਆਮ ਆਦਮੀ ਪਾਰਟੀ ਦੇ ਆਗੂ ਮੋਹਨ ਸਿੱਧੂ ਭੱਟੀਆਂ ਨੂੰ ਪਾਰਟੀ ਵੱਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਅਮਰਗੜ੍ਹ ਦਾ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਨਵ-ਨਿਯੁਕਤ ਚੇਅਰਮੈਨ ਮੋਹਨ ਸਿੱਧੂ ਭੱਟੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।ਨਿਯੁਕਤੀ ਉਪਰੰਤ ਚੇਅਰਮੈਨ ਮੋਹਨ ਸਿੱਧੂ ਭੱਟੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਉਮੀਦ ਪ੍ਰਗਟਾਈ ਕਿ ਮੋਹਨ ਭੱਟੀਆਂ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਦਲਿਤ ਭਾਈਚਾਰੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰਨਗੇ।ਸੀਨੀਅਰ ਆਪ ਆਗੂ ਕੁਲਵੰਤ ਸਿੰਘ ਗੱਜਣਮਾਜਰਾ ਵਲੋਂ ਵੀ ਚੇਅਰਮੈਨ ਮੋਹਨ ਭੱਟੀਆਂ ਨੂੰ ਵਧਾਈ ਦਿੱਤੀ ਗਈ।ਇਸ ਮੌਕੇ ਕੁਲਵੰਤ ਸਿੰਘ ਗੱਜਣਮਾਜਰਾ, ਵਿਧਾਇਕ ਦੇ ਪੀ.ਏ ਅਭਿਜੋਤ ਨਾਗਰਾ, ਪੀ.ਏ. ਰਾਜੀਵ ਕੁਮਾਰ, ਚੇਅਰਮੈਨ ਹਰਪ੍ਰੀਤ ਸਿੰਘ ਹੈਪੀ, ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਖਾਦੀ ਬੋਰਡ ਮੈਂਬਰ ਗੁਰਦੀਪ ਸਿੰਘ ਨਿਆਮਤਪੁਰ, ਚੌਧਰੀ ਮੁਹੰਮਦ ਨਿਸਾਰ, ਅਮਰ ਸਿੰਘ ਭੁਰਥਲਾ ਮੰਡੇਰ, ਗੁਰਜੀਤ ਸਿੰਘ ਟੋਨੀ, ਸੁਖਮਨਜੀਤ ਸਿੰਘ ਮਾਣਾ, ਭਰਪੂਰ ਸਿੰਘ ਬਾਟੀ, ਸੁਖਦੀਪ ਸਿੰਘ ਮੈਂਬਰ, ਦਰਸਨ ਸਿੰਘ, ਜਸਵੰਤ ਸਿੰਘ, ਸੁਖਮਨਪ੍ਰੀਤ ਸਿੰਘ ਅਤੇ ਕਰਨਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੇਵਲ ਸਿੰਘ ਸ਼ੇਰੋਂ ਦੇ ਸਰਕਲ ਪ੍ਰਧਾਨ ਬਣਨ ’ਤੇ ਖੁਸ਼ੀ ਪ੍ਰਗਟ ਅਗਲੀ ਖ਼ਬਰ ਬਿਜਲੀ ਸਪਲਾਈ ਠੱਪ ਹੋਣ ਤੋਂ ਖ਼ਫ਼ਾ ਪਿੰਡਾਂ ਲੋਕਾਂ ਨੇ ਰੋਡ ਜਾਮ ਕਰ ਕੇ ਲਗਾਇਆ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।