ਸੰਗਰੂਰ, 27 ਜੁਲਾਈ (ਧੀਰਜ ਪਸੋਰੀਆ) - ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵੱਲੋਂ 16ਵੇਂ ਦਿਨ ਵੀ ਕੰਮ ਕਾਜ ਠੱਪ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੂਹਰੇ ਧਰਨਾ ਦਿੱਤਾ ਗਿਆ ਅਤੇ ਧਰਨੇ ਦੇ ਨਾਲ ਹੀ ਜ਼ਿਲਾ ਬਾਰ ਸੰਗਰੂਰ ਦੇ ਵਕੀਲਾਂ ਵੱਲੋਂ ਲਗਾਤਾਰ ਜਾਰੀ ਲੜੀਵਾਰ ਭੁੱਖ ਹੜਤਾਲ ਵਿਚ ਅੱਜ ਤਰੁਨ ਟਟੇਜਾ,ਪਰਮਪ੍ਰੀਤ ਸਿੰਘ ਰਤਨ, ਗਗਨਦੀਪ ਸਿੰਘ ਰਾਜਪੂਤ, ਨਵੀਨ ਸ੍ਰੀ ਵਾਸਤਵ, ਵਿਕਰਮ ਮਨਚੰਦਾ ਅਤੇ ਪੁਲਕਿਤ ਅਹੂਜਾ ਸ਼ਾਮਿਲ ਹੋਏ । ਅੱਜ ਦੇ ਧਰਨੇ ਵਿੱਚ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ,ਪਰਮਿੰਦਰ ਸ਼ਰਮਾ,ਰੋਕੀ ਬਾੱਸਲ,ਨੱਥੂ ਲਾਲ ਢੀਗਰਾ ਨੇ ਸ਼ਾਮਿਲ ਹੋ ਕੇ ਵਕੀਲਾਂ ਦੇ ਸੰਘਰਸ਼ ਦੀ ਹਿਮਾਇਤ ਕੀਤੀ ।ਜ਼ਿਲ੍ਹਾ ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਐਡਵੋਕੇਟ ਸੁਰਜੀਤ ਸਿੰਘ ਗਰੇਵਾਲਅਤੇ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ 2023 ਵਿੱਚ ਹੋਂਦ ਵਿੱਚ ਆਈ ਸੀ। ਹੌਲੀ ਹੌਲੀ ਇਸਦੀਆਂ ਖਾਮੀਆਂ ਸਾਹਮਣੇ ਆਉਣ ਲੱਗੀਆਂ ਹਨ।ਇਹ ਕੌਂਸਲ ਜਿੱਥੇ ਵਕੀਲ ਭਾਈਚਾਰੇ ਲਈ ਨੁਕਸਾਨਦਾਇਕ ਹੈ ਉੱਥੇ ਸਮਾਜ ਨੂੰ ਵੀ ਇਸਦੇ ਦੂਰ ਪਰਭਾਵੀ ਨੁਕਸਾਨ ਹਨ ਉਹਨਾਂ ਕਿਹਾ ਕਿ ਜੇ ਕਾਨੂੰਨ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਉਹ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।ਸੈਕਟਰੀ ਸਿਮਰਨਦੀਪ ਸਿੰਘ ਬਲੱਗਣ,ਬਾਰ ਦੇ ਉਪ ਪ੍ਰਧਾਨ ਜਗਮੀਤ ਸਿੰਘ, ਉਪ ਪ੍ਰਧਾਨ ਜੂਹੀ ਕੌਸ਼ਲ,ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ,ਲਲਿਤ ਕੁਮਾਰ ਗਰਗ, ਦਲਜੀਤ ਸਿੰਘ ਸੇਖੋਂ ਨੇ ਕਿਹਾ ਕਿ ਜੇਕਰ ਵਕੀਲਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਗਰੇਜ ਨਹੀਂ ਕੀਤਾ ਜਾਵੇਗਾ। ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਵਿਜੈ ਇੰਦਰ ਸਿੰਗਲਾ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਕਾਂਗਰਸ ਪਾਰਲੀਮੈਂਟ ਮੈਂਬਰਾਂ ਰਾਹੀਂ ਇਸ ਮਸਲੇ ਨੂੰ ਲੋਕ ਸਭਾ ਅਤੇ ਰਾਜ ਸਭਾ ਵਿਚ ਉਠਾਉਣ। ਐਡਵੋਕੇਟ ਬੇਅੰਤ ਸਿੰਘ ਛਾਜਲੀ,ਸੰਜੀਵ ਕੁਮਾਰ ਗੋਇਲ, ਗੁਰਬਚਨ ਸਿੰਘ ਨਹਿਲ, ਰੀਚਾ ਸਿੰਗਲਾ,ਜਸਪ੍ਰੀਤ ਕੌਰ, ਸਤਵੀਰ ਸਿੰਘ ਔਲਖ, ਸੁਖਵੀਰ ਪੂਨੀਆਂ, ਗਗਨਦੀਪ ਸਿੰਘ ਹਰੀਗੜ,ਗੁਰਵਿੰਦਰ ਸਿੰਘ ਆਹਲੂਵਾਲੀਆ,ਗੁਰਿੰਦਰਪਾਲ ਕਰਤਾਰਪੁਰਾ, ਰਾਜਵੀਰ ਸਿੰਘ ਗਰੇਵਾਲ ਸਵਰਨ ਸਿੰਘ ਰਟੋਲ,ਕੁਲਦੀਪ ਜੈਨ, ਗੁਰਪ੍ਰੀਤ ਸਿੰਘ ਚੱਠਾ, ਜਸਵੀਰ ਸਿੰਘ ਸਰਾਓ, ਅਜੇ ਪਾਲ ਸਿੰਘ ਅਕੋਈ ਐਮਏ ਸ਼ਾਹ ਜੱਗਾ ਮਲੇਰਕੋਟਲਾ, ਰਣਜੀਤ ਸਿੰਘ ਦਿਓਲ,ਗੁਰਸੇਵਕ ਸਿੰਘ ਸਿੱਧੂ, ਮਨਪ੍ਰੀਤ ਸਿੰਘ ਗਰੇਵਾਲ, ਰਣਧੀਰ ਸਿੰਘ ਭੰਗੂ,ਅਮਿਤ ਅਗਰਵਾਲ, ਰਿਤੇਸ਼ ਜਿੰਦਲ, ਇੰਦਰਪਾਲ ਸਿੰਘ ਧਾਂਦਲੀ,ਚਮਕੌਰ ਸਿੰਘ ਲਿੱਟ, ਗੌਰਵ ਗਰਗ ਲਹਿਰਾ, ਕੁਲਵਿੰਦਰ ਸਿੰਘ ਤੂਰ,ਗੁਰਪ੍ਰੀਤ ਸਿੰਘ ਮਾਨ, ਸਿੰਮੀ ਮਾਨ ਅਤੇ ਹੋਰਨਾਂ ਨੇ ਇਸ ਸੰਘਰਸ਼ ਦਾ ਸਮਰਥਨ ਕੀਤਾ ਹੈ।