08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੈੜ ਤੋਂ ਡਿਗਣ ਕਾਰਨ ਰਾਜ ਮਿਸਤਰੀ ਦੀ ਮੌਤ

ਅਜੀਤ ਡੈਸਕ 28-07-2026
ਲਹਿਰਾਗਾਗਾ, 27 ਜੁਲਾਈ (ਅਸ਼ੋਕ ਗਰਗ)–ਨੇੜਲੇ ਪਿੰਡ ਗਾਗਾ ਵਿਖੇ ਇੱਕ ਰਿਹਾਇਸ਼ੀ ਮਕਾਨ ਦੀ ਉਸਾਰੀ ਦੌਰਾਨ ਵਾਪਰੇ ਕੁਦਰਤੀ ਹਾਦਸੇ ਵਿਚ ਰਾਜ ਮਿਸਤਰੀ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਬਰਿਆਮ ਸਿੰਘ ਪੁੱਤਰ ਪਰਮਾ ਸਿੰਘ, ਵਾਸੀ ਪਿੰਡ ਖਾਈ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਿਆਮ ਸਿੰਘ ਪਿੰਡ ਗਾਗਾ ਵਿਖੇ ਕਰਮਾ ਸਿੰਘ ਪੁੱਤਰ ਚੰਦ ਸਿੰਘ ਦੇ ਰਿਹਾਇਸ਼ੀ ਮਕਾਨ ਦੀ ਉਸਾਰੀ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪੈੜ ਤੋਂ ਹੇਠਾਂ ਡਿੱਗ ਪਿਆ। ਡਿੱਗਣ ਕਾਰਨ ਲੱਗੀਆਂ ਗੰਭੀਰ ਸੱਟਾਂ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਸਿਟੀ ਇੰਚਾਰਜ਼ ਸਹਾਇਕ ਥਾਣੇਦਾਰ ਅਜੀਤ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਹਰਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੂਨਕ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਨੂੰ ਕੁਦਰਤੀ ਹਾਦਸਾ ਮੰਨਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪ੍ਰੋ. ਅਲਟੀਮੇਟ ਜਿੰਮ ਸੁਨਾਮ ਫਿਟਨੈੱਸ ਨਹੀਂ ਇੱਕ ਬਿਹਤਰ ਜੀਵਨ ਦੀ ਸ਼ੁਰੂਆਤ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਔਰਤਾਂ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।