09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਲਈ ਮੁੱਖ ਸਕੱਤਰ ਨੂੰ ਭੇਜਿਆ ਮੰਗ-ਪੱਤਰ

ਅਜੀਤ ਡੈਸਕ 29-07-2026
ਸੰਗਰੂਰ, 28 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਵਿੱਚ ਨਗਰ ਨਿਗਮਾਂ ਨਗਰ ਕੋਸਲਾ ਅਤੇ ਨਗਰ ਪੰਚਾਇਤਾਂ ਵਿੱਚ ਕੰਮ ਕਰ ਰਹੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਜਾਇਜ ਮੰਗਾਂ ਦੀ ਪੂਰਤੀ ਲਈ ਕੀਤੇ ਸੰਘਰਸ਼ ਦੌਰਾਨ ਬਰਨਾਲਾ ਪੁਲਿਸ ਵਲੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਉਤੇ ਅੰਨੇਵਾਹ ਲਾਠੀਚਾਰਜ ਕਰਕੇ ਸਫ਼ਾਈ ਸੇਵਕਾਂ ਅਤੇ ਸੇਵਿਕਾਂਵਾ ਨੂੰ ਗੰਭੀਰ ਰੂਪ ਜ਼ਖ਼ਮੀ ਕੀਤਾ ਗਿਆ । ਭਾਈਚਾਰਕ ਤਾਲਮੇਲ ਮੰਚ ਰਜਿ ਸੰਗਰੂਰ ਵਲ੍ਹੋ ਸੁਰਜੀਤ ਸਿੰਘ ਸੇਵਾ ਮੁਕਤ ਈ ਓ ਪ੍ਰਧਾਨ ਦੀ ਅਗਵਾਈ ਹੇਠ ਸ੍ਰ ਬਲਵੀਰ ਸਿੰਘ ਚੰਦੀ ਵਿੱਤ ਸਕੱਤਰ, ਜਸਦੇਵ ਸਿੰਘ ਮੁੱਖ ਸਲਾਹਕਾਰ ਅਤੇ ਮੇਜ਼ਰ ਸਿੰਘ ਬੱਗੁਆਣਾ ਸੀਨੀਅਰ ਮੀਤ ਪ੍ਰਧਾਨ ਦਾ ਇੱਕ ਵਫਦ ਐਸ ਡੀ ਐਮ ਸੰਗਰੂਰ ਮਿਲਿਆ। ਵਫ਼ਦ ਵਲੋਂ ਡੀ ਸੀ ਸੰਗਰੂਰ ਰਾਹੀ ਮੁੱਖ ਸਕੱਤਰ ਪੰਜਾਬ ਸਰਕਾਰ ਵਧੀਕ ਮੁੱਖ ਸਕੱਤਰ ਗ੍ਰਹਿ ਵਿਭਾਗ ਅਤੇ ਡੀ ਜੀ ਪੀ ਪੰਜਾਬ ਪੁਲਿਸ ਨੂੰ ਮੈਮੋਰੰਡਮ ਭੇਜਿਆ ਗਿਆ ਹੈ।ਇਸ ਮੈਮੋਰੰਡਮ ਵਿਚ ਸਫ਼ਾਈ ਸੇਵਕਾਂ ਉਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਜਿੰਨਾਂ ਵਿੱਚ ਡੀ ਐਸ ਪੀ ਸਾਮਲ ਹੈ। ਇੰਨਾ ਸਾਰੇ ਪੁਲਿਸ ਅਧਿਕਾਰੀਆਂ ਦੀ ਜੁੰਮੇਵਾਰੀ ਨਿਸ਼ਚਤ ਕਰਕੇ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।ਜਖਮੀ ਹੋਏ ਸਫ਼ਾਈ ਸੇਵਕਾਂ ਨੂੰ ਦੋ ਦੋ ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਅਨੂਸੂਚਿਤ ਜਾਤੀਆਂ ਦੇ ਵਿਆਕਤੀਆ ਨਾਲ ਉਨ੍ਹਾਂ ਦੀਆ ਮੁਸ਼ਕਲਾਂ ਦੇ ਹੱਲ ਲਈ ਕਿਸੇ ਵੀ ਯੂਨੀਅਨ ਨਾਲ ਗੱਲ ਨਹੀਂ ਕੀਤੀ ਜਾਂਦੀ।ਜਦ ਕਿ ਅਨੂਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਵਲੋਂ ਆਮ ਆਦਮੀ ਪਾਰਟੀ ਦੀ ਜੇ ਸਰਕਾਰ ਬਣਾਉਣ ਲਈ ਮੁੱਖ ਭੂਮਿਕਾ ਨਿਭਾਈ ਹੈ। ਅੱਜ ਪੰਜਾਬ ਵਿਚ ਅਨੂਸੂਚਿਤ ਜਾਤੀਆਂ ਦੀ ਕੋਈ ਵੀ ਸੁਣਵਾਈ ਨਹੀਂ ਹੁੰਦੀ, ਸਿਰਫ ਪੰਜਾਬ ਸਰਕਾਰ ਵਿੱਚ ਸ੍ਰ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਬਹੁਤ ਤਾਕਤਵਰ ਮੰਤਰੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਨੂੰ ਸਫ਼ਾਈ ਸੇਵਕਾਂ ਉਤੇ ਹੋਏ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਦੀ ਕਾਰਵਾਈ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਝਾੜੂ ਦੀ ਰਾਜਨੀਤੀ ਜ਼ਰੀਏ ਸੱਤਾ ’ਚ ਆਈ ਆਪ ਸਫਾਈ ਸੇਵਕਾਂ ਦੀ ਸਾਰ ਲੈਣ ਤੋਂ ਮੁਨਕਰ–ਦਾਮਨ ਬਾਜਵਾ ਅਗਲੀ ਖ਼ਬਰ ਕਾਲੜਾ ਦੀ ਅਪੀਲ ਉੱਤੇ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਫਾਈ ਸੇਵਕਾਂ ਦੀ ਫੜ੍ਹੀ ਬਾਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।