09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਧਾਇਕਾ ਭਰਾਜ ਨੇ ‘ਰੰਗਲਾ ਪੰਜਾਬ’ ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਦਿੱਤੇ ਚੈੱਕ

ਅਜੀਤ ਡੈਸਕ 29-07-2026
ਸੰਗਰੂਰ, 28 ਜੁਲਾਈ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਚਲਾਈ ਜਾ ਰਹੀ ‘ਰੰਗਲਾ ਪੰਜਾਬ’ ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕੁੱਲ 5,51,00,000 ਰੁਪਏ (ਪੰਜ ਕਰੋੜ ਇਕਵੰਜਾ ਲੱਖ ਰੁਪਏ) ਦੀਆਂ ਗ੍ਰਾਂਟਾਂ ਦੇ ਚੈੱਕ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭੇਟ ਕੀਤੇ ਗਏ। ਪੀ.ਡਬਲਿਊ.ਡੀ. ਰੈਸਟ ਹਾਊਸ, ਸੰਗਰੂਰ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਵਿਧਾਇਕਾ ਭਰਾਜ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਵਿਕਾਸ ਦੇ ਮਾਡਲ ਵਜੋਂ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਮੁਹੱਈਆ ਕਰਵਾਉਣ ਦੀ ਹੈ। ਇਸੇ ਉਦੇਸ਼ ਨਾਲ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਸਮੇਂ ਸਿਰ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਯੋਜਨਾ ਦੇ ਲਾਗੂ ਹੋਣ ਵਿੱਚ ਦੇਰੀ ਨਾ ਆਵੇ। ਇਸ ਮੌਕੇ ਚੰਗਾਲ, ਖਿਲਰੀਆਂ, ਮੰਗਵਾਲ, ਸਾਰੋਂ, ਭਿੰਡਰਾਂ, ਬਾਲੀਆਂ, ਬੰਗਾਵਾਲੀ, ਬਲਿਆਲ, ਭੱਟੀਵਾਲ ਕਲਾਂ, ਭੱਟੀਵਾਲ ਖੁਰਦ, ਬੀਂਬੜ, ਬੀਂਬੜੀ, ਗਹਿਲਾਂ, ਝਨੇੜੀ, ਜੌਲੀਆਂ, ਲੱਖੇਵਾਲ, ਮਾਝੀ, ਮਹਿਸਮਪੁਰ, ਜਲਾਣ, ਭਰਾਜ, ਨਦਾਮਪੁਰ, ਨੰਦਗੜ੍ਹ, ਫੁੰਮਣਵਾਲ, ਸ਼ਾਹਪੁਰ, ਰਾਮਪੁਰਾ, ਫੱਗੂਵਾਲਾ, ਖੇੜੀ ਗਿੱਲਾਂ, ਚੰਨੋ, ਖੇੜੀ ਚੰਦਵਾਂ ਅਤੇ ਹਰਿਕ੍ਰਿਸ਼ਨਪੁਰਾ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਗ੍ਰਾਂਟਾਂ ਦੇ ਚੈੱਕ ਦੱਤੇ ਗਏ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਮੌਜੂਦ ਸਨ।
ਪਿਛਲੀ ਖ਼ਬਰ ਸ਼ਹਿਣਾ ਵਿਖੇ ਸੈਂਪਲ ਭਰਨ ਆਈ ਟੀਮ ਦੀ ਅਫ਼ਵਾਹ ਕਾਰਨ ਕਈ ਘੰਟੇ ਰਿਹਾ ਬਾਜ਼ਾਰ ਬੰਦ ਅਗਲੀ ਖ਼ਬਰ ਸੋਸ਼ਲ ਮੀਡੀਆ ਉੱਤੇ ਵੀਡੀਓ ਪਾ ਕੇ ਖ਼ੁਦਕੁਸ਼ੀ ਕਰਨ ਜਾ ਰਹੇ ਨੌਜਵਾਨ ਵਕੀਲ ਨੂੰ ਸੰਗਰੂਰ ਪੁਲਿਸ ਨੇ ਬਚਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।