02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਪੈਨਸ਼ਨਰ ਹੁਣ ਆਰ-ਪਾਰ ਦੀ ਲੜਾਈ ਲੜਨਗੇ-ਰਾਜ ਕੁਮਾਰ ਅਰੋੜਾ

ਅਜੀਤ ਡੈਸਕ 31-07-2026
ਸੰਗਰੂਰ, 30 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਅਤੇ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਯੂਨਿਟ ਸੰਗਰੂਰ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਸੀਨੀਅਰ ਮੀਤ ਪ੍ਰਧਾਨ ਆਰ ਐਲ ਪਾਂਧੀ, ਯੂਨਿਟ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਚੇਅਰਮੈਨ ਜੰਟ ਸਿੰਘ ਭੁੱਲਰ ਸੋਹੀਆਂ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਵਿੱਤ ਸਕੱਤਰ ਲਾਭ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ ਅਤੇ ਸਤਪਾਲ ਸਿੰਗਲਾ,ਗੁਰਦੀਪ ਸਿੰਘ ਮੰਗਵਾਲ, ਗੁਰਦੇਵ ਸਿੰਘ ਲੂੰਬਾ ਦੀ ਅਗਵਾਈ ਵਿੱਚ ਪੈਨਸ਼ਨਰਾਂ ਵੱਲੋਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਮੰਗਾਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਮੈਡੀਕਲ ਭੱਤੇ ਵਿੱਚ ਵਾਧਾ, ਕੈਸ਼ਲੈਸ਼ ਸਕੀਮ ਤੁਰੰਤ ਜਾਰੀ ਕੀਤੀ ਜਾਵੇ। ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਅਤੇ ਯੂਨਿਟ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੈਨਸ਼ਨਰਾਂ ਦੀਆਂ ਮੰਗਾਂ ਨਹੀ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹਿਣਗੇ ਅਤੇ ਪੈਨਸ਼ਨਰ ਪੰਜਾਬ ਸਰਕਾਰ ਵਿਰੁੱਧ ਮੰਗਾਂ ਦੀ ਪ੍ਰਾਪਤੀ ਲਈ ਆਰ-ਪਾਰ ਦੀ ਲੜਾਈ ਲੜਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ। ਇਸ ਮੌਕੇ ਤੇ ਓਮ ਪ੍ਰਕਾਸ਼ ਸ਼ਰਮਾ, ਹਰਪਾਲ ਸਿੰਘ ਸੰਗਰੂਰੀਆ, ਜਗਰੂਪ ਸਿੰਘ, ਪੀਸੀ ਬਾਘਾ, ਜਰਨੈਲ ਸਿੰਘ ਨਿਮਾਣਾ, ਸ਼ੇਰ ਸਿੰਘ ਬਾਲੇਵਾਲ, ਗਿਰਧਾਰੀ ਲਾਲ, ਰਜਿੰਦਰ ਸਿੰਘ ਚੰਗਾਲ, ਸੁਰਿੰਦਰ ਸਿੰਘ ਸੋਢੀ, ਲਾਲ ਚੰਦ ਸੈਣੀ, ਜਸਵੀਰ ਸਿੰਘ ਖ਼ਾਲਸਾ, ਰਾਜ ਕੁਮਾਰ ਬਾਂਸਲ ਮੌਜੂਦ ਸਨ। ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਜੋ ਕਿ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਵੀ ਪ੍ਰਧਾਨ ਹਨ,ਨੇ ਇਹ ਵੀ ਦੱਸਿਆ ਕਿ ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫ਼ਰੰਟ ਵੱਲੋਂ ਸੂਬਾ ਪੱਧਰੀ ਰੈਲੀ ਜੋ ਸੰਗਰੂਰ ਵਿਖੇ ਕੀਤੀ ਗਈ। ਉਸ ਵਿੱਚ ਪੈਨਸ਼ਨਰ ਕਨਫੈਡਰੇਸ਼ਨ ਨਾਲ ਸੰਬੰਧਤ ਹਜ਼ਾਰਾਂ ਦੀ ਗਿਣਤੀ ਵਿੱਚ ਪੈਨਸ਼ਨਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ, ਜਿਸ ਲਈ ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ, ਵਿੱਤ ਸਕੱਤਰ ਮਦਨ ਲਾਲ ਮੈਨਨ, ਸਲਾਹਕਾਰ ਗੁਰਦੀਪ ਸਿੰਘ ਵਾਲੀਆ ਅਤੇ ਅਜੀਤ ਸਿੰਘ ਫਤਿਹਚੱਕ ਵੱਲੋਂ ਸਮੂਹ ਪੈਨਸ਼ਨਰਾਂ ਦਾ ਧੰਨਵਾਦ ਕਰਦੇ ਹੋਏ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਕਰਨ ਲਈ ਆਖਿਆ। ਆਗੂਆਂ ਵੱਲੋਂ ਵਿਸ਼ੇਸ਼ ਤੌਰ ਤੇ ਰੈਲੀ ਵਿੱਚ ਪੁੱਜੇ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਸੀਨੀਅਰ ਸੂਬਾਈ ਆਗੂ ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਮਨਦੀਪ ਸਿੰਧ ਸਿੱਧੂ, ਬਚਿੱਤਰ ਸਿੰਘ ਪਟਿਆਲਾ, ਖੁਸ਼ਵਿੰਦਰ ਕਪਲਾ ਪਟਿਆਲਾ ਦਾ ਧੰਨਵਾਦ ਕੀਤਾ ਗਿਆ। ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਇਹ ਵੀ ਦੱਸਿਆ ਕਿ ਕਨਫੈਡਰੇਸ਼ਨ ਨਾਲ ਅਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨਾਲ ਸੰਬੰਧਤ ਸੰਗਰੂਰ ਜ਼ਿਲੇ੍ਹ ਦੀਆਂ 9 ਯੂਨਿਟਾਂ ਵਿੱਚ ਪੈਨਸ਼ਨਰ ਆਪਣੀਆਂ ਆਪਣੀਆਂ ਤਹਿਸੀਲਾਂ ਵਿੱਚ ਸੰਗਰੂਰ ਜ਼ਿਲ੍ਹੇ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ ਅਤੇ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਚੇਅਰਮੈਨ ਜੰਟ ਸਿੰਘ ਭੁੱਲਰ ਸੋਹੀਆਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ, ਸੁਨਾਮ ਤੋਂਂ ਪ੍ਰਧਾਨ ਚੇਤ ਰਾਮ ਢਿੱਲੋਂ, ਚੇਅਰਮੈਨ ਪ੍ਰੇਮ ਅਗਰਵਾਲ, ਜਨਰਲ ਸਕੱਤਰ ਸਵਿੰਦਰ ਸਿੰਘ, ਲਹਿਰਾਗਾਗਾ ਤੋਂ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਮਦਨ ਲਾਲ ਗਰਗ, ਧੂਰੀ ਤੋਂ ਪ੍ਰਧਾਨ ਸੁਖਦੇਵ ਸ਼ਰਮਾ,ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ, ਜਨਰਲ ਸਕੱਤਰ ਡਾ. ਅਮਰਜੀਤ ਸਿੰਘ, ਭਵਾਨੀਗੜ੍ਹ ਤੋਂ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਦਿੜ੍ਹਬਾ ਤੋਂਪ੍ਰਧਾਨ ਦਰਸ਼ਨ ਸਿੰਘ ਰੋਗਲਾ, ਕ੍ਰਿਸ਼ਨ ਕੁਮਾਰ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ, ਅਮਰਗੜ੍ਹ ਤੋਂਂ ਰਜਿੰਦਰ ਸਿੰਘ ਸਲਾਰ, ਜਨਰਲ ਸਕੱਤਰ ਦਰਸ਼ਨ ਸਿੰਘ ਬਨਭੌਰਾ, ਸ਼ੇਰਪੁਰ ਤੋਂ ਵੇਦ ਸਿੰਘ ਸਿੱਧੂ,ਜਨਰਲ ਸਕੱਤਰ ਦੀਵਾਨ ਸਿੰਘ ਮਾਹਮਦਪੁਰ, ਮੂਨਕ ਤੋਂ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਪੈਨਸ਼ਨਰਾਂ ਦੇ ਕਾਫ਼ਲੇ ਸੂਬਾ ਪੱਧਰੀ ਰੈਲੀ ਵਿੱਚ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਮੁਕਾਬਲਿਆਂ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਪੰਜਾਬ ਕਾਂਗਰਸ ਇੰਚਾਰਜ ਬਘੇਲ ਕੱਲ੍ਹ ਪਹੁੰਚਣਗੇ ਸੰਗਰੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।