02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਅਜੀਤ ਡੈਸਕ 31-07-2026
ਭਵਾਨੀਗੜ੍ਹ, 30 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਪਿੰਡ ਝਨੇੜੀ ਕੋਲ ਇਕ ਮੋਟਰਸਾਈਕਲ ’ਤੇ ਸਵਾਰ ਪਤੀ-ਪਤਨੀ ਦੇ ਮੋਟਰਸਾਈਕਲ ਨੂੰ ਪਿੱਛੋਂ ਕਿਸੇ ਹੋਰ ਮੋਟਰਸਾਈਕਲ ਵਲੋਂ ਟੱਕਰ ਮਾਰ ਦੇਣ ਕਾਰਨ ਸੜਕ ’ਤੇ ਡਿੱਗੇ ਪਤੀ ਉਪਰੋਂ ਕੋਈ ਹੋਰ ਵਾਹਨ ਲੰਘ ਜਾਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਦਰਦਨਾਕ ਖ਼ਬਰ ਮਿਲੀ ਹੈ। ਇਸ ਸਬੰਧੀ ਸਥਾਨਕ ਪੁਲਿਸ ਕੋਲ ਲਿਖਾਏ ਗਏ ਬਿਆਨਾਂ ’ਚ ਸੁਖਵਿੰਦਰ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਨਕਟੇ ਨੇ ਦੱਸਿਆ ਕਿ ਉਹ ਆਪਣੇ ਪਤੀ ਕੁਲਦੀਪ ਸਿੰਘ ਨੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਹਿਲਾਂ ਚੌਂਕ ਤੋਂ ਪਿੰਡ ਨਕਟੇ ਵਾਪਸ ਆ ਰਹੇ ਸੀ ਤਾਂ ਜਦੋਂ ਉਹ ਸੁਨਾਮ-ਪਟਿਆਲਾ ਮੁਖ ਸੜਕ ’ਤੇ ਪਿੰਡ ਝਨੇੜੀ ਦੇ ਗੇਟ ਕੋਲ ਪਹੁੰਚੇ ਤਾਂ ਪਿੱਛੋਂ ਆਏ ਇਕ ਮੋਟਰਸਾਈਕਲ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦੇਣ ਕਾਰਨ ਉਹ ਦੋਵੇਂ ਹੇਠਾਂ ਡਿੱਗ ਗਏ ਤੇ ਉਹ ਸੜਕ ਕਿਨਾਰੇ ਕੱਚੇ ’ਚ ਡਿੱਗ ਗਈ ਜਦੋਂ ਕਿ ਉਸ ਦਾ ਪਤੀ ਸੜਕ ’ਤੇ ਡਿੱਗ ਗਿਆ ਤਾਂ ਇਸੇ ਦੌਰਾਨ ਉਸ ਦਾ ਪਤੀ ਕੁਲਦੀਪ ਸਿੰਘ ਕਿਸੇ ਨਾ ਮਾਲੂਮ ਵਾਹਨ ਹੇਠਾਂ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰਨ ਵਾਲਾ ਮੋਟਰਸਾਈਕਲ ਚਾਲਕ ਮੌਕੇ ਤੋਂ ਭੱਜ ਗਿਆ। ਇਸ ਸਬੰਧੀ ਮਨਿੰਦਰ ਸਿੰਘ ਹੌਲਦਾਰ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਮ੍ਰਿਤਕ ਕੁਲਦੀਪ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਨਕਟੇ ਦੇ ਬਿਆਨਾਂ ’ਤੇ ਸਥਾਨਕ ਪੁਲਿਸ ਵਲੋਂ ਕਾਰਵਾਈ ਕਰਦਿਆਂ ਹੋਏ ਨਾਮਾਲੂਮ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਕੁਲਦੀਪ ਸਿੰਘ ਮਹਿਲਾਂ ਚੌਂਕ ਕੋਲ ਇਕ ਭੱਠੇ ’ਤੇ ਕੰਮਕਾਰ ਕਰਦਾ ਸੀ ਉਹ ਆਪਣੇ ਪਿੱਛੇ ਵਿਧਵਾ ਪਤਨੀ ਤੋਂ ਇਲਾਵਾ ਇਕ ਲੜਕਾ ਛੱਡ ਗਿਆ।
ਪਿਛਲੀ ਖ਼ਬਰ ਬੱਬੂ ਚੀਮਾ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਬਣੇ ਅਗਲੀ ਖ਼ਬਰ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।