02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੁਨਾਮ ’ਚ ਪੁਲਿਸ ਨੇ ਕੰਪਿਊਟਰ ਅਧਿਆਪਕ ਹਿਰਾਸਤ ਵਿਚ ਲਏ

ਅਜੀਤ ਡੈਸਕ 01-08-2026

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਆਪਣੀਆਂ ਮੰਗਾਂ ਦੀ ਪੂਰਤੀ ਲਈ ਵਿੱਢੇ ਗਏ ਸੰਘਰਸ਼ ਦੌਰਾਨ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਇਕੱਠੇ ਹੋ ਰਹੇ ਕੰਪਿਊਟਰ ਟੀਚਰਜ ਯੂਨੀਅਨ ਦੇ ਕਰੀਬ ਦੋ ਦਰਜਨ ਵੀ ਵੱਧ ਅਧਿਆਪਕਾਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ। ਇਸ ਸਮੇ ਕੰਪਿਊਟਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ।ਹਿਰਾਸਤ ਵਿਚ ਲਏ ਗਏ ਕੰਪਿਊਟਰ ਟੀਚਰਜ ਯੂਨੀਅਨ ਦੇ ਅਧਿਆਪਕਾਂ ਨੂੰ ਪੁਲਿਸ ਦੀ ਗੱਡੀ ਵਿਚ ਬਿਠਾਕੇ ਪੁਲਿਸ ਥਾਣਾ ਚੀਮਾ ਭੇਜ ਦਿੱਤਾ ਗਿਆ।ਜਿਕਰਯੋਗ ਹੈ ਕਿ ਅੱਜ ਸੁਨਾਮ ਦੀ ਨਵੀਂ ਅਨਾਜ ਮੰਡੀ ਵਿਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚ ਰਹੇ ਸਨ। ਜਿਸ ਨੂੰ ਲੈਕੇ ਸੁਨਾਮ ਸ਼ਹਿਰ ਵਿਚ ਥਾਂ ਥਾਂ ’ਤੇ ਪੁਲਿਸ ਤਾਇਨਾਤ ਕੀਤੀ ਹੋਈ ਸੀ ਅਤੇ ਪੁਲਿਸ ਵਲੋਂ ਵੀ ਪੂਰੀ ਮੁਸਤੈਦੀ ਵਰਤੀ ਜਾ ਰਹੀ ਸੀ।

ਪਿਛਲੀ ਖ਼ਬਰ ਸੈਲੋ ਪਲਾਂਟ ਲਾਉਣ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਭਵਾਨੀਗੜ੍ਹ ਥਾਣੇ ’ਚ ਨਜ਼ਰਬੰਦ ਕੀਤੇ ਵੱਡੀ ਗਿਣਤੀ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।