02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਵਲੋਂ ਇੰਸਪੈਕਟਰ ਦਲਜੀਤ ਸਿੰਘ ਗਿੱਲ ਅਤੇ ਸਬ-ਇੰਸਪੈਕਟਰ ਵਿਜੇ ਕੁਮਾਰ ਨੂੰ ਸੇਵਾ-ਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 01-08-2026
ਮਲੇਰਕੋਟਲਾ, 31 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਅੱਜ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਿਭਾਗ ‘ਚ 26 ਸਾਲ ਦੀਆਂ ਨਿਰੰਤਰ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਇੰਸਪੈਕਟਰ ਦਲਜੀਤ ਸਿੰਘ ਗਿੱਲ ਸਾਬਕਾ ਸਰਪੰਚ ਗ਼ਾਲਿਬ ਕਲਾਂ ਅਤੇ 33 ਸਾਲ ਦੀਆਂ ਨਿਰੰਤਰ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਸਬ-ਇੰਸਪੈਕਟਰ ਵਿਜੇ ਕੁਮਾਰ ਦੀ ਸੇਵਾ ਮੁਕਤੀ ’ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ, ਡਾਕਟਰ ਮੁਹੰਮਦ ਗੁਲਜ਼ਾਰ, ਡਾਕਟਰ ਮਾਨਵਜੀਤ ਸਿੰਘ ਸਿੱਧੂ ਡੀ.ਐੱਸ.ਪੀ. ਮਲੇਰਕੋਟਲਾ, ਯਾਦਵਿੰਦਰ ਸਿੰਘ ਡੀ.ਐੱਸ.ਪੀ. ਪਹਿਲਵਾਨ ਸਤੀਸ਼ ਕੁਮਾਰ ਡੀ.ਐੱਸ.ਪੀ. ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਮਾਹੋਰਾਣਾ, ਇੰਸਪੈਕਟਰ ਮੈਡਮ ਗੁਰਪ੍ਰੀਤ ਕੌਰ ਮੁੱਖ ਅਫ਼ਸਰ ਥਾਣਾ ਸਦਰ ਅਹਿਮਦਗੜ੍ਹ, ਇੰਸਪੈਕਟਰ ਮਨਪ੍ਰੀਤ ਸਿੰਘ, ਇੰਸਪੈਕਟਰ ਦਰਸ਼ਨ ਸਿੰਘ ਥਾਣਾ ਮੁਖੀ ਸ਼ਹਿਰੀ-1 ਮਲੇਰਕੋਟਲਾ, ਇੰਸਪੈਕਟਰ ਮਨਜੀਤ ਕੌਰ ਗਿੱਲ ਮੁੱਖ ਅਫ਼ਸਰ ਥਾਣਾ ਮਹਿਲਾ ਵਿੰਗ ਮਲੇਰਕੋਟਲਾ, ਇੰਸਪੈਕਟਰ ਮਨਜੋਤ ਸਿੰਘ ਮੁੱਖ ਅਫ਼ਸਰ ਸਾਈਬਰ ਸੈੱਲ ਮਲੇਰਕੋਟਲਾ, ਇੰਸਪੈਕਟਰ ਮੈਡਮ ਕਮਲਜੀਤ ਕੌਰ ਨੇ ਦੋਵੇਂ ਮੁਲਾਜ਼ਮਾਂ ਨੂੰ ਬੁਕੇ ਭੇਟ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਦੇ ਰੀਡਰ ਸੱਯਦ ਸ਼ਕੀਲ ਅਹਿਮਦ, ਹੈਡ ਕਲਰਕ ਅਜੀਤ ਸਿੰਘ ਗੁਰਮੁੱਖ ਸਿੰਘ ਲੱਡੀ, ਪ੍ਰਭਜੋਤ ਸਿੰਘ ਨਾਰੀਕੇ, ਬਲਜੀਤ ਸਿੰਘ ਥਿੰਦ, ਦੀਪਕ ਕੌੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਕੰਪਿਊਟਰ ਟੀਚਰ ਅਤੇ ਈ.ਟੀ.ਟੀ ਬੇਰੁਜ਼ਗਾਰ ਅਧਿਆਪਕ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਤਕਨੀਕੀ ਨੁਕਸ ਪੈਣ ਕਾਰਨ ਚੱਲਦੀ ਕਾਰ ਨੂੰ ਲੱਗੀ ਅੱਗ, ਚਾਲਕ ਦਾ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।