02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਕੰਪਿਊਟਰ ਟੀਚਰ ਅਤੇ ਈ.ਟੀ.ਟੀ ਬੇਰੁਜ਼ਗਾਰ ਅਧਿਆਪਕ ਕੀਤੇ ਗ੍ਰਿਫ਼ਤਾਰ

ਅਜੀਤ ਡੈਸਕ 01-08-2026
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਰੁਪਿੰਦਰ ਸਿੰਘ ਸੱਗੂ) - ਅੱਜ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਲਈ ਜਾਂਦੇ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਨੇ ਸਹਿਰ ਦੇ ਅੰਦਰ ਦਾਖਲ ਨਹੀ ਹੋਣ ਦਿੱਤਾ ਅਤੇ ਇਨ੍ਹਾਂ ਨੈਸ਼ਨਲ ਢਾਬੇ ਦੇ ਨਜ਼ਦੀਕ ਹੀ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਤੇ ਅਧਿਆਪਕ ਆਗੂ ਨਰਦੀਪ ਸਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀਆ ਮੰਗਾਂ ਲਈ ਅੱਜ ਸੁਨਾਮ ਵਿਖੇ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਅਤੇ ਅੱਜ ਜੱਦੋ ਉਹ ਉਨ੍ਹਾਂ ਦੇ ਸਾਥੀ ਸੁਨਾਮ ਵਿੱਚ ਦਾਖਲ ਹੋਣ ਲੱਗੇ ਤਾ ਸੰਗਰੂਰ ਵਾਲੇ ਮੌੜ ਤੇ ਨੈਸ਼ਨਲ ਢਾਬੇ ਤੋਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸੁਨਾਮ,ਚੀਮਾ ਆਦਿ ਥਾਣਿਆਂ ਵਿੱਚ ਨਜ਼ਰਬੰਦ ਕਰ ਲਿਆ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜੱਥੇਬੰਦੀ ਆਪਣੀਆ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਪਰ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਅੱਜੇ ਤੱਕ ਨਹੀਂ ਹੋਈ ਅਤੇ ਉਨ੍ਹਾਂ ਨੂੰ ਅੱਜ ਆਪਣੀਆ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।ਉਨ੍ਹਾਂ ਇਸ ਮੋਕੇ ਤੇ ਕਿਹਾ ਅੱਜ ਗ੍ਰਿਫਤਾਰ ਕੀਤੇ ਗਏ ਅਧਿਆਪਕਾਂ ਦੀ ਗਿਣਤੀ 200 ਦੇ ਕਰੀਬ ਹੈ। ਇਸ ਮੌਕੇ ਤੇ ਜੱਥੇਬੰਦੀ ਦੇ ਆਗੂ ਗੁਰਵਿੰਦਰ ਸਿੰਘ ਨੇ ਅੱਜ ਗ੍ਰਿਫਤਾਰ ਕੀਤੇ ਗਏ ਅਧਿਆਪਕਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਸਮੇਤ ਕਈ ਆਗੂਆਂ ਨੂੰ ਪੁਲਿਸ ਨੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਸੀ। ਉਨ੍ਹਾਂ ਇਸ ਮੌਕੇ ਤੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਨਾ ਕੀਤੀਆਂ ਤਾਂ ਉਹ ਆਪਣੇ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨ ਲਈ ਮਜਬੂਰ ਹੋਣਗੇ।ਇਸ ਮੌਕੇ ਤੇ ਜੋਨੀ ਸਿੰਗਲਾ,ਹਰਜੀਤ ਸਿੰਘ ਸਿੱਧੂ,ਹਰਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।ਇਸ ਤੋਂ ਇਲਾਵਾ ਪੁਲਿਸ ਨੇ ਗੁਰਦੁਆਰਾ ਸੱਚਖੰਡ ਸਾਹਿਬ ਦੇ ਨੇੜੇ ਤੋ ਇਕ ਦਰਜਨ ਦੇ ਕਰੀਬ ਈ ਟੀ ਟੀ ਬੇਰੁਜ਼ਗਾਰ ਅਧਿਆਪਕਾਂ ਜਿਨ੍ਹਾਂ ਵਿੱਚ ਜਿਆਦਾ ਲੇਡੀਜ਼ ਟੀਚਰ ਸਨ ਅਤੇ ਜੋ ਕਿ ਉਹ ਵੀ ਆਪਣੀਆ ਲਈ ਸਰਕਰਾ ਦਾ ਵਿਰੋਧ ਕਰਨ ਜਾ ਰਹੇ ਸਨ ਤਾ ਉਨ੍ਹਾਂ ਨੂੰ ਵੀ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਇਸ ਮੌਕੇ ਤੇ ਇਨ੍ਹਾਂ ਅਧਿਆਪਕ ਆਗੂਆ ਨੇ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਉਹ ਆਪਣੇ ਸੰਘਰਸ਼ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਤੇਜ਼ ਕਰਨਗੇ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਵਚਨਬੱਧ-ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸ... ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਵਲੋਂ ਇੰਸਪੈਕਟਰ ਦਲਜੀਤ ਸਿੰਘ ਗਿੱਲ ਅਤੇ ਸਬ-ਇੰਸਪੈਕਟਰ ਵਿਜੇ ਕੁਮਾਰ ਨੂੰ ਸੇਵਾ-ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।