02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਦਲਵੀਰ ਸਿੰਘ ਗੋਲਡੀ ਵੱਲੋਂ ਮੁੱਖ ਮੰਤਰੀ ਦੇ ਹਲਕੇ ਵਿੱਚ ਹੀ ਸੜਕ ਨਿਰਮਾਣ ਦੀ ਗੁਣਵੱਤਾ ’ਤੇ ਸਵਾਲ

ਅਜੀਤ ਡੈਸਕ 01-08-2026
ਧੂਰੀ, 31 ਜੁਲਾਈ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਵਿੱਚ ਵਿਕਾਸ ਦੇ ਦਾਅਵਿਆਂ ਦੀ ਅਸਲੀ ਤਸਵੀਰ ਭੋਜੋਵਾਲੀ ਤੋਂ ਸਰੋਂ ਤੱਕ ਬਣ ਰਹੀ ਨਵੀਂ ਸੜਕ ਦੇ ਨਿਰਮਾਣ ਕਾਰਜ ਨੇ ਸਾਹਮਣੇ ਲਿਆ ਦਿੱਤੀ ਹੈ। ਨਿਰਮਾਣ ਦੌਰਾਨ ਹੀ ਸੜਕ ਦੀ ਗੁਣਵੱਤਾ ਨੂੰ ਲੈ ਕੇ ਲੋਕਾਂ ਵੱਲੋਂ ਗੰਭੀਰ ਸਵਾਲ ਉਠਾਏ ਜਾ ਰਹੇ ਹਨ, ਜਿਸ ਨਾਲ ਸਰਕਾਰ ਦੀ ਕਥਿਤ “ਸੜਕ ਕ੍ਰਾਂਤੀ” ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਜੇ ਮੁੱਖ ਮੰਤਰੀ ਦੇ ਆਪਣੇ ਹਲਕੇ ਵਿੱਚ ਹੀ ਸੜਕ ਨਿਰਮਾਣ ਦੇ ਕੰਮਾਂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ ਤਾਂ ਬਾਕੀ ਪੰਜਾਬ ਦੀ ਸਥਿਤੀ ਦਾ ਅੰਦਾਜ਼ਾ ਲਗਾਉਣਾ ਔਖਾ ਨਹੀਂ। ਉਨ੍ਹਾਂ ਕਿਹਾ ਕਿ ਭੋਜੋਵਾਲੀ ਤੋਂ ਸਰੋਂ ਤੱਕ ਬਣ ਰਹੀ ਸੜਕ ਸਬੰਧੀ ਲੋਕ ਲਗਾਤਾਰ ਘਟੀਆ ਨਿਰਮਾਣ ਅਤੇ ਮਿਆਰੀ ਕੰਮ ਨਾ ਹੋਣ ਦੀਆਂ ਸ਼ਿਕਾਇਤਾਂ ਕਰ ਰਹੇ ਹਨ, ਜਿਨ੍ਹਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।ਗੋਲਡੀ ਨੇ ਮੰਗ ਕੀਤੀ ਕਿ ਭੋਜੋਵਾਲੀ–ਸਰੋਂ ਸੜਕ ਦੇ ਨਿਰਮਾਣ ਦੀ ਉੱਚ ਪੱਧਰੀ, ਨਿਰਪੱਖ ਅਤੇ ਤਕਨੀਕੀ ਜਾਂਚ ਕਰਵਾਈ ਜਾਵੇ। ਜੇ ਜਾਂਚ ਵਿੱਚ ਨਿਰਮਾਣ ਮਾਪਦੰਡਾਂ ਦੀ ਉਲੰਘਣਾ, ਘਟੀਆ ਸਮੱਗਰੀ ਦੀ ਵਰਤੋਂ ਜਾਂ ਕਿਸੇ ਕਿਸਮ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਅਧਿਕਾਰੀਆਂ ਅਤੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ਼ਤਿਹਾਰਾਂ ਅਤੇ ਦਾਅਵਿਆਂ ਨਾਲ ਨਹੀਂ, ਸਗੋਂ ਟਿਕਾਊ ਅਤੇ ਮਿਆਰੀ ਵਿਕਾਸ ਨਾਲ ਮਤਲਬ ਹੈ। ਸਰਕਾਰੀ ਖ਼ਜ਼ਾਨੇ ਦੇ ਪੈਸੇ ਦਾ ਹਰ ਰੁਪਇਆ ਲੋਕਾਂ ਦੀ ਸਹੂਲਤ ਲਈ ਖਰਚ ਹੋਣਾ ਚਾਹੀਦਾ ਹੈ। ਧੂਰੀ ਦੇ ਲੋਕ ਇਸ ਮਾਮਲੇ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਗੁਣਵੱਤਾ ਦੀ ਉਮੀਦ ਕਰਦੇ ਹਨ।
ਪਿਛਲੀ ਖ਼ਬਰ ਸਕੂਲ ਵਿਦਿਆਰਥੀਆਂ ਨੇ ਪਿੰਗਲਵਾੜਾ ਪਰਿਵਾਰ ਨਾਲ ਮਾਤਾ ਪਿਤਾ ਦਿਵਸ ਮਨਾਇਆ ਅਗਲੀ ਖ਼ਬਰ ਤਿੰਨ ਸਾਲ ਪੂਰੇ ਹੋਣ ਬਾਵਜੂਦ ਨੇੜੇ ਤਬਾਦਲੇ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।