02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਮਬੱਤੀ ਮਾਰਚ ਕੱਢਿਆ

ਸੁਨਾਮ ਊਧਮ ਸਿੰਘ ਵਾਲਾ,1 ਅਗਸਤ (ਭੁੱਲਰ, ਧਾਲੀਵਾਲ) - ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਵਿਚ ਸੁਨਾਮ ਸ਼ਹਿਰ ਚ ਇਕ ਵਿਸ਼ਾਲ ਕੈਂਡਲ ਮਾਰਚ ਕਰਕੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਅਜੀਤ ਡੈਸਕ 02-08-2026
ਸੁਨਾਮ ਊਧਮ ਸਿੰਘ ਵਾਲਾ,1 ਅਗਸਤ (ਭੁੱਲਰ, ਧਾਲੀਵਾਲ) - ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਵਿਚ ਸੁਨਾਮ ਸ਼ਹਿਰ ਚ ਇਕ ਵਿਸ਼ਾਲ ਕੈਂਡਲ ਮਾਰਚ ਕਰਕੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਕੈਂਡਲ ਮਾਰਚ ਵਿੱਚ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ।ਇਹ ਕੈਂਡਲ ਮਾਰਚ ਸ਼ਿਵ ਨਿਕੇਤਨ ਚੌਂਕ ਤੋਂ ਸ਼ੁਰੂ ਹੋ ਕੇ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਜਾਕੇ ਸਮਾਪਤ ਹੋਇਆ। ਜਿੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸ਼ਹੀਦ-ਏ-ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਨੂੰ ਨਮਨ ਕੀਤਾ। ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਪਣੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਦੇ ਸੈਨਾਨੀਆਂ ਦੇ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕਰਦੀ ਹੈ। ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਨੇ ਜਲ੍ਹਿਆਂ ਵਾਲੇ ਬਾਗ ਦੇ ਨਿਰਦੋਸ਼ ਸ਼ਹੀਦਾਂ ਦਾ ਬਦਲਾ ਲੈ ਕੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਅਦੁੱਤੀ ਮਿਸਾਲ ਕਾਇਮ ਕੀਤੀ। ਉਨ੍ਹਾਂ ਦਾ ਜੀਵਨ ਦੇਸ਼ਭਗਤੀ, ਨਿਡਰਤਾ ਅਤੇ ਬਲਿਦਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਕੀਤਾ ਗਿਆ ਇਹ ਕੈਂਡਲ ਮਾਰਚ ਮਹਾਨ ਸ਼ਹੀਦ ਪ੍ਰਤੀ ਦਿਲੋਂ ਮਾਣ ਸਤਿਕਾਰ ਦਾ ਪ੍ਰਗਟਾਵਾ ਹੈ।ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਰਾਸ਼ਟਰ ਸੇਵਾ ਅਤੇ ਸਮਾਜ ਦੀ ਭਲਾਈ ਲਈ ਅੱਗੇ ਆਉਣ ਦੀ ਲੋੜ ਹੈ।ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਸ਼ੇਰਵਿੰਦਰ ਸਿੰਘ ਧਾਲੀਵਾਲ, ਸੰਦੀਪ ਸ਼ਰਮਾ, ਰਵਿੰਦਰ ਸਿੰਘ ਰਵੀ, ਬਚਿੱਤਰ ਸਿੰਘ ਚੱਠਾ, ਸੰਜੇ ਗੋਇਲ ਖਡਿਆਲੀਆਂ, ਕੌਂਸਲਰ ਮੋਨਿਕਾ ਗੋਇਲ, ਰਿੰਕੂ ਆਲਮਪੁਰੀਆ,ਸ਼ੰਕਰ ਬਾਂਸਲ, ਅਸ਼ੋਕ ਗੋਇਲ, ਗੁਰਮੇਲ ਸਿੰਘ ਕਾਲਾ, ਨਰਿੰਦਰ ਸ਼ੇਰੋਂ, ਬਲਜੀਤ ਸਿੰਘ ਬੌਪੁਰ, ਜੀਤ ਸਿੰਘ ਕਪਿਆਲ, ਜਗਸੀਰ ਸਿੰਘ ਨਾਗਰਾ, ਸਤਵੀਰ ਸਿੰਘ ਬਿਗੜਵਾਲ, ਹਰਜੀਤ ਸਿੰਘ ਚੱਠੇ ਨੱਕਟੇ, ਰਜਿਤ ਸ਼ਰਮਾ, ਅੰਕਿਤ ਕਾਂਸਲ, ਜੋਨੀ, ਡਾ ਜਗਮਿੰਦਰ ਸੈਣੀ, ਭਗਵਾਨ ਸਿੰਘ ਢੋਟ, ਜਰਨੈਲ ਢੋਟ, ਜੱਸੀ ਧਰਮਗੜ੍ਹ, ਅਸ਼ੋਕ ਗਰਗ ਖਨੌਰ, ਸ਼ਨੀ ਰਾਣਾ,ਪਰਮਜੀਤ ਸਿੰਘ ਬਾਬਾ ਬਡਰੁੱਖਾ ਅਤੇ ਘਨੱਈਆ ਲਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਨਹਿਰ ’ਚ ਡੁੱਬਣ ਕਾਰਨ ਬੱਚੇ ਦੀ ਮੌਤ ਅਗਲੀ ਖ਼ਬਰ ਐੱਨ.ਐੱਸ.ਕਿਊ.ਐੱਫ਼. ਦੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਕਰਵਾਈ ਡੀ. ਟੀ. ਐੱਫ. , ਕਿਸਾਨ ਜਥੇਬੰਦੀਆਂ ਅਤੇ ਪੈਨਸ਼ਨਰਜ਼ ਐਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।