02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੀ. ਆਰ. ਟੀ. ਸੀ. ਦੇ ਦੋ ਮੁਲਾਜ਼ਮ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿੱਚੋਂ ਬਰੀ

ਸੰਗਰੂਰ, 1 ਅਗਸਤ (ਧੀਰਜ ਪਸੋਰੀਆ) - ਵਧੀਕ ਸੈਸ਼ਨ ਜੱਜ ਉਪਿੰਦਰ ਸਿੰਘ ਜੰਡੂ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਪੀ. ਆਰ.

ਅਜੀਤ ਡੈਸਕ 02-08-2026
ਸੰਗਰੂਰ, 1 ਅਗਸਤ (ਧੀਰਜ ਪਸੋਰੀਆ) - ਵਧੀਕ ਸੈਸ਼ਨ ਜੱਜ ਉਪਿੰਦਰ ਸਿੰਘ ਜੰਡੂ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਪੀ.ਆਰ.ਟੀ.ਸੀ ਦੇ ਦੋ ਮੁਲਾਜ਼ਮਾਂ ਨੂੰ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿੱਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਛਾਜਲੀ ਵਿਖੇ 3 ਜੂਨ 2019 ਨੂੰ ਦਰਜ ਮਾਮਲੇ ਮੁਤਾਬਕ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਕੀਤੀ ਜਾ ਰਹੀ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਮੱਖਣ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਟੇਟ ਤੋਂ ਚੂਰਾ ਪੋਸਤ ਲਿਆ ਕੇ ਅੱਗੇ ਪਰਚੂਨ ਵਿੱਚ ਵੇਚਦੇ ਹਨ ਇਸ ਸਮੇਂ ਇਹ ਤਿੰਨੋ ਵਿਅਕਤੀ ਚੂਰਾ ਪੋਸਤ ਲੈ ਕੇ ਕਾਰ ਵਿੱਚ ਪਾਤੜਾਂ ਤੋਂ ਸੰਗਰੂਰ ਨੂੰ ਆ ਰਹੇ ਹਨ। ਇਤਲਾਹ ਨੂੰ ਪੱਕੀ ਮੰਨਦਿਆਂ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ। ਕਾਰ ਦੇ ਡਰਾਈਵਰ ਨੇ ਨਾਕਾਬੰਦੀ ਨੂੰ ਦੇਖ ਕੇ ਗੱਡੀ ਨੂੰ ਪਿੱਛੇ ਹੀ ਰੋਕ ਲਿਆ ਤੇ ਕਾਹਲੀ ਨਾਲ ਕਾਰ ਨੂੰ ਪਿੱਛੇ ਮੋੜ ਕੇ ਦੌੜਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਕਰਮਚਾਰੀਆਂ ਨੇ ਪਿੱਛਾ ਕਰ ਕੇ ਕਾਰ ਨੂੰ ਰੋਕ ਲਿਆ। ਤਿੰਨਾਂ ਵਿਅਕਤੀਆਂ ਨੂੰ ਜਿਨ੍ਹਾਂ ਵਿੱਚ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਅਸਪਾਲ (ਬਰਨਾਲਾ), ਮੱਖਣ ਸਿੰਘ ਵਾਸੀ ਪਿੰਡ ਕਾਲੇਕੇ (ਬਰਨਾਲਾ) ਅਤੇ ਗੁਰਦੀਪ ਸਿੰਘ ਘਨੌਰੀ ਖੁਰਦ (ਸੰਗਰੂਰ) ਜੋ ਤਿੰਨੋ ਪੀ.ਆਰ.ਟੀ.ਸੀ ਦੇ ਮੁਲਾਜ਼ਮ ਹਨ ਨੂੰ 15 ਕਿਲੋ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕਰਦਿਆਂ ਉਹਨਾਂ ਖਿਲਾਫ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ। ਕੇਸ ਚੱਲਦਿਆਂ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ।ਹੁਣ ਅਦਾਲਤ ਵਿਚ ਸੁਣਵਾਈ ਮੁਕੰਮਲ ਹੋਣ ਉੱਤੇ ਮੱਖਣ ਸਿੰਘ ਅਤੇ ਗੁਰਦੀਪ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ।
ਪਿਛਲੀ ਖ਼ਬਰ ਭਾਜਪਾ ਦੇ ਸੰਗਰੂਰ ਦਫਤਰ ’ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ’ਚ ਗ੍ਰਿਫਤਾਰ ਦੋ ਜਣਿਆਂ ਨੂੰ ਮੁੜ ਤਿੰਨ ਦਿਨਾਂ ਦੇ ਪੁਲਿਸ... ਅਗਲੀ ਖ਼ਬਰ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਾਉਣ ਦੇ ਰੋਸ ਵਜੋਂ ਜਨਰਲ ਵਰਗ ਵਲੋਂ ਅਣਮਿੱਥੇ ਸਮੇ ਦਾ ਧਰਨਾ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।