02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ-ਜੱਸੀ ਮੰਨਵੀ

ਅਹਿਮਦਗੜ੍ਹ, 1 ਅਗਸਤ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਦੇ ਅਮਰਗੜ੍ਹ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਦੋਸ਼ ਲਗਾਇਆ ਕਿ ਸਰਕਾਰ ਪੰਜਾਬ ਭਰ ਦੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ। ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਇੰਝ ਹੀ ਨਜ਼ਰਅੰਦਾਜ਼ ਕਰਦੀ ਰਹੀ ਤਾਂ ਸ਼੍ਰੋਮਣੀ ਅਕਾਲੀ ਦਲ ਸਫ਼ਾਈ ਸੇਵਕਾਂ ਦੇ ਨਾਲ ਮਿਲ ਕੇ ਆਪ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਵਿੱਢੇਗਾ।

ਅਜੀਤ ਡੈਸਕ 02-08-2026
ਅਹਿਮਦਗੜ੍ਹ, 1 ਅਗਸਤ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਦੇ ਅਮਰਗੜ੍ਹ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਦੋਸ਼ ਲਗਾਇਆ ਕਿ ਸਰਕਾਰ ਪੰਜਾਬ ਭਰ ਦੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ। ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਇੰਝ ਹੀ ਨਜ਼ਰਅੰਦਾਜ਼ ਕਰਦੀ ਰਹੀ ਤਾਂ ਸ਼੍ਰੋਮਣੀ ਅਕਾਲੀ ਦਲ ਸਫ਼ਾਈ ਸੇਵਕਾਂ ਦੇ ਨਾਲ ਮਿਲ ਕੇ ਆਪ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਵਿੱਢੇਗਾ। ਪੰਜਾਬ ਦੇ ਸਫ਼ਾਈ ਸੇਵਕ ਲੰਬੇ ਸਮੇਂ ਤੋਂ ਠੇਕਾ ਅਤੇ ਆਊਟਸੋਰਸ ਨੌਕਰੀਆਂ ਨੂੰ ਰੈਗੂਲਰ ਕਰਨ, ਘੱਟੋ-ਘੱਟ ਮਹੀਨਾਵਾਰ ਤਨਖ਼ਾਹ 40, ਹਜ਼ਾਰ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਕਾਮਿਆਂ ਦੀਆਂ ਬੁਨਿਆਦੀ ਅਤੇ ਮੰਗਾਂ ਜਾਇਜ਼ ਹਨ ਜੋ ਸੂਬੇ ਦੇ ਸ਼ਹਿਰਾਂ-ਕਸਬਿਆਂ ਨੂੰ ਸਾਫ਼-ਸੁਥਰਾ ਰੱਖਦੇ ਹਨ, ਫਿਰ ਵੀ ਸਰਕਾਰ ਨੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਕੰਨ ਨਹੀਂ ਧਰਿਆ। ਉਨ੍ਹਾ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ‘ਤੇ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਹੋਈ। ਜੋ ਕਿ ਬੜੀ ਮੰਦਭਾਗੀ ਗੱਲ ਹੈ ਕਿ ਜਿਹੜੀ ਸਰਕਾਰ ਖ਼ੁਦ ਧਰਨਿਆਂ ਅਤੇ ਸੰਘਰਸ਼ਾਂ ਦੀ ਬਦੌਲਤ ਸੱਤਾ ਵਿੱਚ ਆਈ ਸੀ, ਉਹੀ ਸਰਕਾਰ ਹੁਣ ਪੁਲਿਸ ਬਲ ਅਤੇ ਲਾਠੀਚਾਰਜ ਦਾ ਸਹਾਰਾ ਲੈ ਕੇ ਆਪਣੇ ਹੀ ਕਾਮਿਆਂ ਦੀ ਆਵਾਜ਼ ਨੂੰ ਦਬਾ ਰਹੀ ਹੈ। ਜੱਸੀ ਮੰਨਵੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਸਰਕਾਰ ਆਉਣ ਤੇ ਸਫ਼ਾਈ ਸੇਵਕਾਂ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸਾਰੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਿਨਾਂ ਦੇਰੀ ਪੂਰੀਆਂ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਤੂਰਬੰਜਾਰਾ ਵਿਖੇ ਸਾਇਲੋਂ ਗੁਦਾਮ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਤੀਜੇ ਦਿਨ ਵੀ ਦਿੱਤਾ ਧਰਨਾ ਅਗਲੀ ਖ਼ਬਰ ਸੀਰੇ ਵਾਲੀ ਵਿਵਾਦਤ ਜਗ੍ਹਾ ਲਈ ਬਣਾਏ ਪ੍ਰੋਜੈਕਟ ਦੇ ਪ੍ਰਸਤਾਵ ਨੂੰ ਗੁਰੂ ਘਰ ਕਮੇਟੀ ਨੇ ਕੀਤਾ ਨਾ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।