02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਐੱਸ.ਯੂ.ਐੱਸ ਕਾਲਜ ਮਹਿਲਾਂ ’ਚ ਸ਼ਹੀਦੀ ਦਿਹਾੜਾ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਪਿ੍ੰਸੀਪਲ ਡਾ ਕੁਲਵੰਤ ਕੌਰ ਦੀ ਅਗਵਾਈ ਵਿਚ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਕੌਰ ਸਿੰਘ ਦੁੱਲਟ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 02-08-2026
ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਪਿ੍ੰਸੀਪਲ ਡਾ ਕੁਲਵੰਤ ਕੌਰ ਦੀ ਅਗਵਾਈ ਵਿਚ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਕੌਰ ਸਿੰਘ ਦੁੱਲਟ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦਾ ਆਰੰਭ ਕੌਮ ਦੇ ਮਹਾਨ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਉਪਰੰਤ ਕੀਤਾ ਗਿਆ l ਸਮਾਗਮ ਦੌਰਾਨ ਸਟੇਜ਼ ਸੰਚਾਲਕ ਦੀ ਭੂਮਿਕਾ ਪ੍ਰੋਫੈਸਰ ਰਾਜਵੀਰ ਕੌਰ ਨੇ ਬਾਖੂਬੀ ਨਿਭਾਈ । ਇਸ ਸਮੇਂ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਨੂੰ ਸਮਰਪਿਤ ਗੀਤ, ਕਵਿਤਾਵਾਂ ਅਤੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ। ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਦੇਸ਼-ਪ੍ਰੇਮ, ਬਹਾਦਰੀ ਅਤੇ ਦੇਸ਼ ਸੇਵਾ ਦੀ ਅਦੁੱਤੀ ਮਿਸਾਲ ਹੈ। ਸੰਸਥਾ ਦੇ ਪ੍ਰਿੰਸੀਪਲ ਡਾ ਕੁਲਵੰਤ ਕੌਰ ਨੇ ਵਿਦਿਆਰਥੀਆਂ ਨੂੰ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਅਤੇ ਸਮਾਜ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਦੇ ਨਾਲ ਨਾਲ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਅੱਗੇ ਵਧਣ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਲੋਕਾਂ ਦਾ ਰੁਝਾਨ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਵਧ ਰਿਹਾ ਹੈ-ਅਰਵਿੰਦ ਖੰਨਾ ਅਗਲੀ ਖ਼ਬਰ ਸਥਾਨਕ ਊਰਜਾ ਸਰੋਤ ਅਤੇ ਵਾਤਾਵਰਨ ਸੰਬੰਧੀ ਦੋ ਰੋਜ਼ਾ ਵਰਕਸ਼ਾਪ 4 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।