02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰਸੇਵ ਸਿੰਘ ਮਨਿਆਣਾ ਬਣੇ ਸੀਨੀਅਰ ਮੀਤ ਪ੍ਰਧਾਨ ਯੂਬ ਵਿੰਗ ਪੰਜਾਬ

ਮੂਣਕ, 1 ਅਗਸਤ (ਵਰਿੰਦਰ ਭਾਰਦਵਾਜ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਯੂਥ ਵਰਕਰਾਂ ਨੂੰ ਅੱਗੇ ਲਿਆ ਰਹੀ ਹੈ ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ’ਤੇ ਹੋਰ ਮਜਬੂਤ ਕੀਤਾ ਜਾਵੇ ਇਸੇ ਕੜੀ ਤਹਿਤ ਹੋਰ ਵੀ ਅਗਾਂਹ ਵਧੂ ਸੋਚ ਵਾਲੇ ਪੰਚਾਂ, ਸਰਪੰਚਾਂ ਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਪਾਰਟੀ ਦੀਆਂ ਮੁੱਖ ਜਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਖਜ਼ਾਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਡਸਾ ਵੱਲੋ ਆਪਣੇ ਨਿਵਾਸ ਸਥਾਨ ਮੂਣਕ ਵਿਖੇ ਪਿੰਡ ਮਨਿਆਣਾ ਦੇ ਨੌਜਵਾਨ ਆਗੂ ਤੇ ਸਾਬਕਾ ਸਰਪੰਚ ਗੁਰਸੇਵ ਸਿੰਘ ਮਾਨਿਆਣਾ ਨੂੰ ਸੀਨੀਅਰ ਉਪ ਪ੍ਰਧਾਨ ਯੂਬ ਵਿੰਗ ਪੰਜਾਬ ਦਾ ਨਿਯੁਕਤੀ ਪੱਤਰ ਦੇਣ ਤੇ ਮੂੰਹ ਮਿੱਠਾ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 02-08-2026
ਮੂਣਕ, 1 ਅਗਸਤ (ਵਰਿੰਦਰ ਭਾਰਦਵਾਜ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਯੂਥ ਵਰਕਰਾਂ ਨੂੰ ਅੱਗੇ ਲਿਆ ਰਹੀ ਹੈ ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ’ਤੇ ਹੋਰ ਮਜਬੂਤ ਕੀਤਾ ਜਾਵੇ ਇਸੇ ਕੜੀ ਤਹਿਤ ਹੋਰ ਵੀ ਅਗਾਂਹ ਵਧੂ ਸੋਚ ਵਾਲੇ ਪੰਚਾਂ, ਸਰਪੰਚਾਂ ਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਪਾਰਟੀ ਦੀਆਂ ਮੁੱਖ ਜਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਖਜ਼ਾਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਡਸਾ ਵੱਲੋ ਆਪਣੇ ਨਿਵਾਸ ਸਥਾਨ ਮੂਣਕ ਵਿਖੇ ਪਿੰਡ ਮਨਿਆਣਾ ਦੇ ਨੌਜਵਾਨ ਆਗੂ ਤੇ ਸਾਬਕਾ ਸਰਪੰਚ ਗੁਰਸੇਵ ਸਿੰਘ ਮਾਨਿਆਣਾ ਨੂੰ ਸੀਨੀਅਰ ਉਪ ਪ੍ਰਧਾਨ ਯੂਬ ਵਿੰਗ ਪੰਜਾਬ ਦਾ ਨਿਯੁਕਤੀ ਪੱਤਰ ਦੇਣ ਤੇ ਮੂੰਹ ਮਿੱਠਾ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਢੀਂਡਸਾ ਨੇ ਕਿਹਾ ਕਿ ਸਰਪੰਚ ਗੁਰਸੇਵ ਸਿੰਘ ਮਨਿਆਣਾ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਰਪੰਚ ਅਤੇ ਸਮਾਜ ਸੇਵਾ ਵਿੱਚ ਸਰਗਰਮ ਰਹਿੰਦੇ ਹਨ ਸਿਆਸੀ ਪਾਰਟੀਆਂ ਵੱਲੋ ਲੋਕਾਂ ਨੂੰ ਸੇਧ ਦਣ ਲਈ ਅਜਿਹੇ ਸੂਝਵਾਨ ਤੇ ਸਮਾਜ ਸੇਵੀ ਨੌਜਵਾਨਾਂ ਦੀ ਸਖਤ ਲੋੜ ਹੈ ਤਾਂ ਜੋ ਪੜ੍ਹੇ ਲਿਖੇ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾਵੇ। ਇਸ ਮੌਕੇ ਨਵ-ਨਿਯੁਕਤ ਸੀਨੀਅਰ ਉਪ ਪ੍ਰਧਾਨ ਗੁਰਸੇਵ ਸਿੰਘ ਮਨਿਆਣਾ ਨੇ ਸ੍ਰ ਪਰਮਿੰਦਰ ਸਿੰਘ ਢੀਂਡਸਾ ਤੇ ਆਪਣੇ ਸਮਰਥਕਾਂ ਨੂੰ ਵਿਸ਼ਵਾਸਸ ਦਵਾਇਆ ਕਿ ਪਾਰਟੀ ਹਾਈ ਕਮਾਂਡ ਵਲੋਂ ਜ਼ੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਵਉਣਗੇ ਅਤੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਦੀ ਧਾਰਨਾ ਨਾਲ ਜੋੜਨ ਲਈ ਅਣਥਕ ਯਤਨ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਸੁਖਚੈਨ ਸਿੰਘ ਮਨਿਆਣਾ, ਮਨਦੀਪ ਸਿੰਘ ਮਹਾਂ ਸਿੰਘ ਵਾਲਾ, ਸਰਪੰਚ ਅਰਸ਼ ਸਿੰਘ, ਭੁਰਾ ਸਿੰਘ ਮਨਿਆਣਾ, ਸਤਨਾਮ ਸਿੰਘ ਰੋੜੇ ਵਾਲਾ, ਪ੍ਰਗਟ ਸਿੰਘ ਮੂਣਕ, ਮਹਿੰਦਰ ਸਿੰਘ ਮੂਣਕ, ਕਿੰਦਰ ਸਿੰਘ ਚਾਂਦਪੁਰਾ, ਕਾਲਾ ਮਨਿਆਣਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਲੋਕਾਂ ਦਾ ਰੁਝਾਨ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਵਧ ਰਿਹਾ ਹੈ-ਅਰਵਿੰਦ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।