03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਖੂਨਦਾਨ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 2 ਅਗਸਤ (ਭੁੱਲਰ,ਧਾਲੀਵਾਲ) - ਮਹਾਨ ਕ੍ਰਾਂਤੀਕਾਰੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਵਲੋਂ ਕਲੱਬ ਪ੍ਰਧਾਨ ਜਸਪਾਲ ਸਿੰਘ ਪਾਲਾ ਦੀ ਅਗਵਾਈ ਵਿਚ ਸਥਾਨਕ ਸ਼ਹੀਦ ਊਧਮ ਸਿੰਘ ਕੰਪਲੈਕਸ ਵਿਖੇ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਮੇ ਸਥਾਨਕ ਕਸ਼ਮੀਰੀ ਹਸਪਤਾਲ ਦੇ ਡਾਕਟਰ ਅੰਸ਼ੁਮਨ ਫੁੱਲ ਦੀ ਟੀਮ ਵਲੋਂ 82 ਯੂਨਿਟ ਖੂਨ ਇਕੱਠਾ ਕੀਤਾ ਗਿਆ।

ਅਜੀਤ ਡੈਸਕ 03-08-2026
ਸੁਨਾਮ ਊਧਮ ਸਿੰਘ ਵਾਲਾ, 2 ਅਗਸਤ (ਭੁੱਲਰ,ਧਾਲੀਵਾਲ) - ਮਹਾਨ ਕ੍ਰਾਂਤੀਕਾਰੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਵਲੋਂ ਕਲੱਬ ਪ੍ਰਧਾਨ ਜਸਪਾਲ ਸਿੰਘ ਪਾਲਾ ਦੀ ਅਗਵਾਈ ਵਿਚ ਸਥਾਨਕ ਸ਼ਹੀਦ ਊਧਮ ਸਿੰਘ ਕੰਪਲੈਕਸ ਵਿਖੇ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਸਮੇ ਸਥਾਨਕ ਕਸ਼ਮੀਰੀ ਹਸਪਤਾਲ ਦੇ ਡਾਕਟਰ ਅੰਸ਼ੁਮਨ ਫੁੱਲ ਦੀ ਟੀਮ ਵਲੋਂ 82 ਯੂਨਿਟ ਖੂਨ ਇਕੱਠਾ ਕੀਤਾ ਗਿਆ।ਕੈਂਪ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਦੀ ਪਤਨੀ ਸੋਨੀਆ ਅਰੋੜਾ ਨੇ ਵੀ ਖ਼ੂਨਦਾਨ ਕੀਤਾ।ਕਾਂਗਰਸੀ ਆਗੂ ਰਾਜਿੰਦਰ ਦੀਪਾ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਅਤੇ ਸੋਨੀਆ ਅਰੋੜਾ ਨੇ ਕਲੱਬ ਦੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਪਾਲਾ, ਕਰਨੈਲ ਸਿੰਘ ਢੋਟ, ਠੇਕੇਦਾਰ ਬਲਜਿੰਦਰ ਸਿੰਘ ਕਾਕਾ, ਅਮਰਜੀਤ ਸਿੰਘ ਠੇਕੇਦਾਰ, ਹਾਕਮ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਦਸਤਾਰ ਤੇ ਦੁਮਾਲੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਸ਼ੀਨੀ ਹਾਦਸੇ ’ਚ ਪੀੜਤ ਕਿਸਾਨ ਨੂੰ ਆਰਥਿਕ ਸਹਾਇਤਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।