03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਲਹਿਰਾਗਾਗਾ ਵਿਚ ਵੱਡਾ ਝਟਕਾ, ਸਾਬਕਾ ਨਗਰ ਕੌਂਸਲ ਪ੍ਰਧਾਨ ਬਲਵਿੰਦਰ ਕੌਰ ਕਾਂਗਰਸ ਵਿੱਚ ਸ਼ਾਮਿਲ

ਲਹਿਰਾਗਾਗਾ, 2 ਅਗਸਤ (ਅਸ਼ੋਕ ਗਰਗ)–ਲਹਿਰਾਗਾਗਾ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸੀਨੀਅਰ ਆਗੂ, ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਬਲਵਿੰਦਰ ਕੌਰ (ਸੰਦੀਪ) ਨੇ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਬਲਵਿੰਦਰ ਕੌਰ ਨੇ ਇਹ ਫੈਸਲਾ ਡਾ.

ਅਜੀਤ ਡੈਸਕ 03-08-2026
ਲਹਿਰਾਗਾਗਾ, 2 ਅਗਸਤ (ਅਸ਼ੋਕ ਗਰਗ)–ਲਹਿਰਾਗਾਗਾ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸੀਨੀਅਰ ਆਗੂ, ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਬਲਵਿੰਦਰ ਕੌਰ (ਸੰਦੀਪ) ਨੇ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਬਲਵਿੰਦਰ ਕੌਰ ਨੇ ਇਹ ਫੈਸਲਾ ਡਾ. ਰਾਜ ਕੁਮਾਰ ਬੇਰਕਾ ਦੀ ਪ੍ਰੇਰਨਾ ਹੇਠ ਲੈਂਦਿਆਂ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਲਹਿਰਾਗਾਗਾ ਦੇ ਸਿਆਸੀ ਹਲਕਿਆਂ ਵਿੱਚ ਅਕਾਲੀ ਦਲ (ਪੁਨਰ ਸੁਰਜੀਤ) ਲਈ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।ਇਸ ਮੌਕੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਦੁਰਲਭ ਸਿੰਘ ਸਿੱਧੂ ਨੇ ਬਲਵਿੰਦਰ ਕੌਰ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਬਲਵਿੰਦਰ ਕੌਰ ਦੇ ਤਜਰਬੇ ਅਤੇ ਲੋਕਾਂ ਵਿੱਚ ਪਕੜ ਨਾਲ ਕਾਂਗਰਸ ਪਾਰਟੀ ਨੂੰ ਲਹਿਰਾਗਾਗਾ ਹਲਕੇ ਵਿੱਚ ਹੋਰ ਮਜ਼ਬੂਤੀ ਮਿਲੇਗੀ। ਬਲਵਿੰਦਰ ਕੌਰ ਦੀ ਕਾਂਗਰਸ ਵਿੱਚ ਸ਼ਮੂਲੀਅਤ ਨੂੰ ਆਉਣ ਵਾਲੇ ਸਮੇਂ ਵਿੱਚ ਲਹਿਰਾਗਾਗਾ ਦੀ ਸਿਆਸਤ ਲਈ ਅਹਿਮ ਮੰਨਿਆ ਜਾ ਰਿਹਾ ਹੈ। ਬਲਵਿੰਦਰ ਕੌਰ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਹੁਣ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਦੇ ਸੀਨੀਅਰ ਮੈਂਬਰ ਵਜੋਂ ਕੰਮ ਕਰਦੀ ਆ ਰਹੀ ਸੀ। ਬਲਵਿੰਦਰ ਕੌਰ ਚਾਰ ਵਾਰ ਨਗਰ ਕੌਂਸਲ ਲਹਿਰਾਗਾਗਾ ਦੀ ਚੋਣ ਜਿੱਤ ਕੇ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ। ਦੁਰਲੱਭ ਸਿੰਘ ਸਿੱਧੂ ਨੇ ਕਿਹਾ ਕਿ ਮੈਡਮ ਬਲਵਿੰਦਰ ਕੌਰ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਜਿੱਥੇ ਹੋਰ ਮਜਬੂਤ ਹੋਈ ਹੈ ਅਤੇ ਕਾਂਗਰਸ ਪਾਰਟੀ ਦਾ ਪਰਿਵਾਰ ਵੀ ਵੱਡਾ ਹੋਇਆ।
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਦੇ ਮੁੰਡਿਆਂ ਨੇ ਜਿੱਤਿਆ ਸੋਨ ਤਗਮਾ, ਕੁੜੀਆਂ ਨੇ ਹਾਸਿਲ ਕੀਤਾ ਚਾਂਦੀ ਦਾ ਤਗਮਾ ਅਗਲੀ ਖ਼ਬਰ ਪਿੰਡ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਡਾ. ਰਹਿਮਾਨ ਵਲੋਂ 13 ਲੱਖ ਦੀ ਗ੍ਰਾਂਟ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।