03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਨੂੰ ਸਦਮਾ ਪਤਨੀ ਪੁਸ਼ਪਾ ਸ਼ਰਮਾ ਦਾ ਦਿਹਾਂਤ

ਧੂਰੀ, 2 ਅਗਸਤ (ਲਖਵੀਰ ਸਿੰਘ ਧਾਂਦਰਾ) - ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਪ੍ਰਧਾਨ ਪਵਨ ਹਰਚੰਦਪੁਰੀ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਪੁਸ਼ਪਾ ਸ਼ਰਮਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਪੁਸ਼ਪਾ ਸ਼ਰਮਾ ਬੀਤੇ ਕੁਝ ਸਮੇਂ ਤੋਂ ਬੀਮਾਰ ਚਲੇ ਆ ਰਹੇ ਸਨ। ਅੱਜ ਉਹਨਾਂ ਦਾ ਅੰਤਿਮ ਸੰਸਕਾਰ ਰਾਮ ਬਾਗ ਧੁਰੀ ਵਿਖੇ ਕੀਤਾ ਗਿਆ।

ਸਵ: ਪੁਸ਼ਪਾ ਸ਼ਰਮਾ ਦੀ ਫੋਟੋ । 03-08-2026
ਧੂਰੀ, 2 ਅਗਸਤ (ਲਖਵੀਰ ਸਿੰਘ ਧਾਂਦਰਾ) - ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਪ੍ਰਧਾਨ ਪਵਨ ਹਰਚੰਦਪੁਰੀ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਪੁਸ਼ਪਾ ਸ਼ਰਮਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਪੁਸ਼ਪਾ ਸ਼ਰਮਾ ਬੀਤੇ ਕੁਝ ਸਮੇਂ ਤੋਂ ਬੀਮਾਰ ਚਲੇ ਆ ਰਹੇ ਸਨ। ਅੱਜ ਉਹਨਾਂ ਦਾ ਅੰਤਿਮ ਸੰਸਕਾਰ ਰਾਮ ਬਾਗ ਧੁਰੀ ਵਿਖੇ ਕੀਤਾ ਗਿਆ। ਅੰਤਿਮ ਸੰਸਕਾਰ ਮੌਕੇ ਸ਼ਹਿਰ ਦੀਆਂ ਵੱਖ ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਲੋਕ ਅਤੇ ਰਿਸ਼ਤੇਦਾਰ ਸ਼ਾਮਿਲ ਹੋਏ। ਇਸ ਮੌਕੇ ਏਪੀ ਸੋਲਵੈਕਸ ਦੇ ਸੀਐਮਡੀ ਡਾਕਟਰ ਏ ਆਰ ਸ਼ਰਮਾ, ਨਿਸ਼ਕਾਮ ਸੇਵਾ ਸਭਾ ਦੇ ਪ੍ਰਧਾਨ ਡਾ ਰਮੇਸ਼ ਸ਼ਰਮਾ, ਸੀ ਪੀ ਐਮ ਦੇ ਆਗੂ ਮੇਜਰ ਸਿੰਘ ਪੁੰਨਾਵਾਲ, ਨਿਊ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ, ਸੀਨੀਅਰ ਸਿਟੀਜਨ ਆਫ਼ ਧੂਰੀ ਵੈਲਫੇਅਰ ਐਸੋਸੀਏਸ਼ਨ ਰਾਮ ਬਾਗ ਦੇ ਪ੍ਰਧਾਨ ਪ੍ਰਿੰਸੀਪਲ ਸੁਖਵੀਰ ਸਿੰਘ, ਸਾਹਿਤ ਸਭਾ ਧੂਰੀ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਨਾਗਰਾ, ਪੰਜਾਬ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਮੂਲ਼ ਚੰਦ ਸ਼ਰਮਾ, ਪੰਜਾਬੀ ਸਾਹਿਤ ਸਭਾ ਸ਼ੇਰਪੁਰ ਦੇ ਪ੍ਰਧਾਨ ਹਰਜੀਤ ਸਿੰਘ ਕਾਤਲ, ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸ਼ਰਮਾ, ਨੰਬਰਦਾਰ ਭੁਪਿੰਦਰ ਸਿੰਘ ਲਾਂਗੜੀਆਂ, ਅਕਾਲੀ ਆਗੂ ਹਰਦੇਵ ਸਿੰਘ ਜਵੰਦਾ, ਸਵਰਨਕਾਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਚਾਂਗਲੀ, ਗੁਲਜ਼ਾਰ ਸਿੰਘ ਸ਼ੌਂਕੀ, ਜਰਨਾਲਿਜਮ ਐਸੋਸੀਏਸ਼ਨ ਦੇ ਪ੍ਰਧਾਨ ਲਖਵੀਰ ਸਿੰਘ ਧਾਂਦਰਾ, ਬਿਜਲੀ ਮੁਲਾਜ਼ਮਾਂ ਦੇ ਆਗੂ ਅਮਰਜੀਤ ਸਿੰਘ ਅਮਨ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰ, ਮੁਲਾਜ਼ਮ, ਪੈਨਸ਼ਨਰ ਅਤੇ ਸਾਹਿਤਕਾਰ ਸ਼ਾਮਲ ਹੋਏ। 02ਐਸਐਨਜੀ40
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਅਪਣੇ ਪਾਸਪੋਰਟ ਜਮ੍ਹਾਂ ਕਰਵਾਉਣ- ਭਾਈ ਖੁਰਦ ਅਗਲੀ ਖ਼ਬਰ ਸੋਮਵਾਰ, 3 ਅਗਸਤ, 2026 ਪੰਜਾਬ ਦੇ ਵਿਕਾਸ ਲਈ ਭਾਜਪਾ ਸਰਕਾਰ ਜ਼ਰੂਰੀ - ਪ੍ਰੋ . ਓਕਾਰ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।