03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਅਪਣੇ ਪਾਸਪੋਰਟ ਜਮ੍ਹਾਂ ਕਰਵਾਉਣ- ਭਾਈ ਖੁਰਦ

ਮਾਲੇਰਕੋਟਲਾ, 2 ਅਗਸਤ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਹਰ ਸਾਲ ਪਾਕਿਸਤਾਨ ਵਿਖੇ ਸਿੱਖ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਭੇਜਣ ਲਈ ਉਪਰਾਲੇ ਕੀਤੇ ਜਾਂਦੇ ਹਨ ਜਿਸ ਦੇ ਤਹਿਤ ਇਸ ਵਾਰੀ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ 2026 ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਭੇਜਿਆ ਜਾਵੇਗਾ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਤੇ ਪਿਛਲੇ ਲੰਬੇ ਸਮੇਂ ਤੋਂ ਇਸ ਵਿਸ਼ੇਸ਼ ਕਾਰਜ ਨਾਲ ਜੁੜ ਕੇ ਸੇਵਾ ਕਰ ਰਹੇ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰਨਾਂ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਚਾਹਵਾਨ ਹਨ,ਉਹ ਆਪਣੇ ਪਾਸਪੋਰਟ 10 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਚ ਜਮ੍ਹਾਂ ਕਰਵਾ ਸਕਦੇ ਹਨ ।

ਅਜੀਤ ਡੈਸਕ 03-08-2026
ਮਾਲੇਰਕੋਟਲਾ, 2 ਅਗਸਤ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਹਰ ਸਾਲ ਪਾਕਿਸਤਾਨ ਵਿਖੇ ਸਿੱਖ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਭੇਜਣ ਲਈ ਉਪਰਾਲੇ ਕੀਤੇ ਜਾਂਦੇ ਹਨ ਜਿਸ ਦੇ ਤਹਿਤ ਇਸ ਵਾਰੀ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ 2026 ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਭੇਜਿਆ ਜਾਵੇਗਾ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਤੇ ਪਿਛਲੇ ਲੰਬੇ ਸਮੇਂ ਤੋਂ ਇਸ ਵਿਸ਼ੇਸ਼ ਕਾਰਜ ਨਾਲ ਜੁੜ ਕੇ ਸੇਵਾ ਕਰ ਰਹੇ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰਨਾਂ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਚਾਹਵਾਨ ਹਨ,ਉਹ ਆਪਣੇ ਪਾਸਪੋਰਟ 10 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਚ ਜਮ੍ਹਾਂ ਕਰਵਾ ਸਕਦੇ ਹਨ । ਭਾਈ ਮਨਦੀਪ ਸਿੰਘ ਖੁਰਦ ਨੇ ਅੱਗੇ ਦੱਸਿਆ ਕਿ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ । ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਆਪਣੇ ਪਾਸਪੋਰਟ ਤੇ ਲੋੜੀਂਦੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਦਫ਼ਤਰ ਕੋਲ ਭੇਜਣ ਤਾਂ ਕਿ ਅਗਲੀ ਕਾਗਜ਼ੀ ਕਾਰਵਾਈ ਸ਼ੁਰੂ ਹੋ ਸਕੇ । 02 ਐਸਐਨਜੀ63 ਗੱਲਬਾਤ ਕਰਦੇ ਹੋਏ ਭਾਈ ਮਨਦੀਪ ਸਿੰਘ ਖੁਰਦ ।
ਪਿਛਲੀ ਖ਼ਬਰ ਭਾਜਪਾ ਨੇ ਸਰਜੀਵਨ ਜਿੰਦਲ ਨੂੰ ਲਗਾਇਆ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਨੂੰ ਸਦਮਾ ਪਤਨੀ ਪੁਸ਼ਪਾ ਸ਼ਰਮਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।