04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਹੋਲੀ ਹਾਰਟ ਸਕੂਲ ਮਹਿਲ ਕਲਾਂ ’ਚ ਸੁਤੰਤਰਤਾ ਦਿਵਸ ਸੰਬੰਧੀ ਪਹਿਲੀ ਰਿਹਰਸਲ ਕਰਵਾਈ

ਮਹਿਲ ਕਲਾਂ, 3 ਅਗਸਤ (ਅਵਤਾਰ ਸਿੰਘ ਅਣਖੀ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ. ਡੀ.

ਅਜੀਤ ਡੈਸਕ 04-08-2026
ਮਹਿਲ ਕਲਾਂ, 3 ਅਗਸਤ (ਅਵਤਾਰ ਸਿੰਘ ਅਣਖੀ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਬ-ਡਵੀਜ਼ਨ ਮਹਿਲ ਕਲਾਂ ਵਿਖੇ ਸੁਤੰਤਰਤਾ ਦਿਵਸ ਸਬੰਧੀ ਪਹਿਲੀ ਰਿਹਰਸਲ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਫਲਤਾ ਪੂਰਵਕ ਕਰਵਾਈ ਗਈ, ਜਿਸ ਵਿਚ ਖੇਤਰ ਦੇ ਲਗਭਗ 11 ਸਕੂਲਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਕਲਚਰ ਕਮੇਟੀ ਦੇ ਕਨਵੀਨਰ ਸਟੇਟ ਐਵਾਰਡੀ ਹੈੱਡ ਮਾਸਟਰ ਕੁਲਦੀਪ ਸਿੰਘ ਕਮਲ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਗਭਗ 150 ਵਿਦਿਆਰਥੀ ਇਸ ਰੰਗਾਰੰਗ ਪ੍ਰੋਗਰਾਮ ਵਿਚ ਭਾਗ ਲੈ ਰਹੇ ਹਨ, ਜਿਸ ਦੀ ਤਿਆਰੀ ਲਈ ਭੰਗੜਾ, ਗਿੱਧਾ , ਕੋਰੀਓਗਰਾਫੀ ਅਤੇ ਦੇਸ਼ ਭਗਤੀ ਦੇ ਗੀਤਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਰਿਹਰਸਲ ਦਾ ਨਿਰੀਖਣ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸੁਪਰਡੈਂਟ ਵਿੱਕੀ ਡਾਬਲਾ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਸਮੇਂ ਕਲਚਰ ਕਮੇਟੀ ਮੈਂਬਰ ਬਲਜਿੰਦਰ ਕੁਮਾਰ, ਕਰਮਜੀਤ ਕੌਰ, ਗੁਰਪ੍ਰੀਤ ਕੌਰ, ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦੀ ਟੀਮ ਵੀ ਮੌਜੂਦ ਰਹੀ। ਅਖੀਰ ਵਿਚ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਦੀ ਵਾਇਸ ਪ੍ਰਿੰਸੀਪਲ ਸ੍ਰੀਮਤੀ ਪ੍ਰਦੀਪ ਕੌਰ ਗਰੇਵਾਲ ਨੇ ਆਏ ਹੋਏ ਸਾਰੇ ਪਹੁੰਚੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਦਿੜ੍ਹਬਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਸਲਾਈਟ ਲੌਂਗੋਵਾਲ ਕੌਮੀ ਪੱਧਰ ਦਾ ਸਿੰਪੋਜ਼ੀਮ 7 ਅਤੇ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।