04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਚੀਮਾ ਮੰਡੀ, 3 ਅਗਸਤ (ਗੁਰਜੀਤ ਸਿੰਘ ਚਹਿਲ) - ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀਆ ਦੇ ਭਾਸ਼ਣ, ਕਵਿਤਾ ਅਤੇ ਦੇਸ਼-ਭਗਤੀ ਗੀਤ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ‘ਚ ਦੇਸ਼-ਭਗਤੀ, ਕੌਮੀ ਚੇਤਨਾ ਅਤੇ ਸ਼ਹੀਦਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ।

ਅਜੀਤ ਡੈਸਕ 04-08-2026
ਚੀਮਾ ਮੰਡੀ, 3 ਅਗਸਤ (ਗੁਰਜੀਤ ਸਿੰਘ ਚਹਿਲ) - ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀਆ ਦੇ ਭਾਸ਼ਣ, ਕਵਿਤਾ ਅਤੇ ਦੇਸ਼-ਭਗਤੀ ਗੀਤ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ‘ਚ ਦੇਸ਼-ਭਗਤੀ, ਕੌਮੀ ਚੇਤਨਾ ਅਤੇ ਸ਼ਹੀਦਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਪ੍ਰੋਗਰਾਮ ਦਾ ਆਯੋਜਨ ਸਕੂਲ ਦੇ ਹਾਊਸ ਇੰਚਾਰਜ ਸ੍ਰੀਮਤੀ ਅੰਮ੍ਰਿਤ ਕੌਰ, ਸ੍ਰੀਮਤੀ ਚਰਨਜੀਤ ਕੌਰ ਅਤੇ ਸ੍ਰੀਮਤੀ ਸਰਬਜੀਤ ਕੌਰ ਦੀ ਅਗਵਾਈ ਹੇਠ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਅਰਸ਼ਪ੍ਰੀਤ ਕੌਰ, ਸੰਜਨਾ ਰਾਣੀ, ਗੁਰਜੋਤ ਸਿੰਘ, ਇੰਦਰਜੀਤ ਸਿੰਘ, ਮਹਿਕਪ੍ਰੀਤ ਕੌਰ ਅਤੇ ਜਸਮੀਤ ਕੌਰ ਆਦਿ ਵਿਦਿਆਰਥੀਆਂ ਵਲੋਂ ਬਾਖ਼ੂਬੀ ਨਿਭਾਈ ਗਈ। ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ, ਬਲੀਦਾਨ ਅਤੇ ਦੇਸ਼-ਪ੍ਰੇਮ ਨੂੰ ਸਮਰਪਿਤ ਪ੍ਰਭਾਵਸ਼ਾਲੀ ਭਾਸ਼ਣ, ਕਵਿਤਾਵਾਂ ਅਤੇ ਜੋਸ਼ ਭਰੇ ਦੇਸ਼-ਭਗਤੀ ਗੀਤਾਂ ਦੀ ਖੂਬਸਰਤ ਪੇਸ਼ਕਾਰੀ ਕੀਤੀ। ਇਸ ਮੌਕੇ ਕਰਵਾਏ ਭਾਸ਼ਣ ਮੁਕਾਬਲੇ ’ਚੋਂ ਗੁਰਸ਼ਾਨ ਕੌਰ ਅਤੇ ਗੁਰਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਕਵਿਤਾ ਉਚਾਰਨ ਮੁਕਾਬਲੇ ’ਚੋਂ ਕੋਮਲਪ੍ਰੀਤ ਕੌਰ ਅਤੇ ਅਰਮਾਨਦੀਪ ਸਿੰਘ ਨੇ ਪਹਿਲਾ ਸਥਾਨ ਲਿਆ। ਇਸੇ ਤਰ੍ਹਾਂ ਦੇਸ਼-ਭਗਤੀ ਗੀਤ ਮੁਕਾਬਲੇ ‘ਚੋ ਪਲਕਪ੍ਰੀਤ ਕੌਰ ਅਤੇ ਜੋਬਨਮੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰੋਗਰਾਮ ਦੇ ਅਖੀਰ ‘ਚ ਸਕੂਲ ਪ੍ਰਿੰਸੀਪਲ ਜਗਸੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ‘ਚ ਆਤਮ-ਵਿਸ਼ਵਾਸ, ਮੰਚ ਸੰਚਾਲਨ ਦੀ ਯੋਗਤਾ ਅਤੇ ਦੇਸ਼-ਪ੍ਰੇਮ ਦੀ ਭਾਵਨਾ ਨੂੰ ਪ੍ਰਫੁੱਲਤ ਕਰਦੇ ਹਨ। ਉਨ੍ਹਾਂ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਹਾਊਸ ਇੰਚਾਰਜਾਂ, ਸਕੂਲ ਸਟਾੋਫ ਅਤੇ ਵਿਦਿਆਰਥੀਆਂ ਦੀ ਸਰਾਹਨਾ ਕੀਤੀ ।
ਪਿਛਲੀ ਖ਼ਬਰ ਸਤੌਜ ਅਕੈਡਮੀ ਦੇ ਫੁੱਟਬਾਲ, ਵਾਲੀਬਾਲ ਅਤੇ ਸਤਰੰਜ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਾ ਜਿੱਤਿਆ ਅਗਲੀ ਖ਼ਬਰ ਅਕਾਲ ਅਕੈਡਮੀ ਚੀਮਾ ਦੀਆਂ ਜੂਡੋ ਖਿਡਾਰਨਾਂ ਦੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।