04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਨੈਸ਼ਨਲ ਕਰਾਟੇ ਮੁਕਾਬਲੇ ’ਚ ਅਕੈਡਮਿਕ ਵਰਲਡ ਸਕੂਲ ਖੋਖਰ ਦੇ ਵਿਦਿਆਰਥੀ ਨੇ ਜਿੱਤਿਆ ਸੋਨ ਤਗਮਾ

ਲਹਿਰਾਗਾਗਾ, 3 ਅਗਸਤ (ਅਸ਼ੋਕ ਗਰਗ)–ਨੈਸ਼ਨਲ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਅਕੈਡਮਿਕ ਵਰਲਡ ਸਕੂਲ, ਖੋਖਰ ਦੇ ਵਿਦਿਆਰਥੀ ਭਾਗਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਕੇਸਰੀ ਦੇਵੀ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।

ਅਜੀਤ ਡੈਸਕ 04-08-2026
ਲਹਿਰਾਗਾਗਾ, 3 ਅਗਸਤ (ਅਸ਼ੋਕ ਗਰਗ)–ਨੈਸ਼ਨਲ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਅਕੈਡਮਿਕ ਵਰਲਡ ਸਕੂਲ, ਖੋਖਰ ਦੇ ਵਿਦਿਆਰਥੀ ਭਾਗਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਕੇਸਰੀ ਦੇਵੀ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਭਾਗਪ੍ਰੀਤ ਸਿੰਘ ਅਤੇ ਉਸ ਦੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀ ਦੀ ਲਗਨ ਅਤੇ ਕੋਚ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀ ਦੇ ਉੱਜਵਲ ਭਵਿੱਖ ਅਤੇ ਹੋਰ ਵੱਡੀਆਂ ਸਫ਼ਲਤਾਵਾਂ ਦੀ ਕਾਮਨਾ ਕੀਤੀ ਤੇ ਜੇਤੂ ਵਿਦਿਆਰਥੀ ਦਾ ਸਨਮਾਨ ਕੀਤਾ।
ਪਿਛਲੀ ਖ਼ਬਰ ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲੇ ਕਰਵਾਏ ਡੀ.ਐੱਸ.ਪੀ. ਲਹਿਰਾਗਾਗਾ ਦੇ ਦਫ਼ਤਰ ਧਰਨਾ ਕੱਲ੍ਹ ਨੂੰ ਅਗਲੀ ਖ਼ਬਰ ਵਿਧਾਇਕ ਗੱਜਣਮਾਜਰਾ ਦੇ ਯਤਨਾਂ ਸਦਕਾ ਮੁੜ ਚਲਾਏ ਅਹਿਮਦਗੜ੍ਹ ਤੋਂ ਸ੍ਰੀ ਅੰਮ੍ਰਿਤਸਰ ਦੇ ਬੱਸ ਰੂਟ ਨੂੰ ਦੋ ਚੇਅਰਮੈਨਾਂ ਵਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।