ਸਲੇਮਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਸ਼ੇਰਪੁਰ, 4 ਅਗਸਤ (ਦਰਸ਼ਨ ਸਿੰਘ ਖੇੜੀ) - ਗਿਆਨਸ਼ ਗਲੋਬਲ ਸਕੂਲ ਸਲੇਮਪੁਰ (ਸੰਗਰੂਰ) ਵਿਖੇ ਤੀਆਂ ਦਾ ਤਿਉਹਾਰ ਬਹੁਤ ਹੀ ਜਜ਼ਬੇ, ਉਤਸ਼ਾਹ, ਜੋਸ਼ ਅਤੇ ਰਵਾਇਤੀ ਢੰਗ ਨਾਲ਼ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਕਰਵਾਏ ਗਏ ਸੱਭਿਆਚਾਰਕ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਵਾਂ ਨੇ ਮਿਲ ਕੇ ਪੰਜਾਬੀ ਸੱਭਿਆਚਾਰ ਦੀਆਂ ਰੰਗ-ਬਰੰਗੀਆਂ ਝਲਕੀਆਂ ਪੇਸ਼ ਕੀਤੀਆਂ।
ਸ਼ੇਰਪੁਰ, 4 ਅਗਸਤ (ਦਰਸ਼ਨ ਸਿੰਘ ਖੇੜੀ) - ਗਿਆਨਸ਼ ਗਲੋਬਲ ਸਕੂਲ ਸਲੇਮਪੁਰ (ਸੰਗਰੂਰ) ਵਿਖੇ ਤੀਆਂ ਦਾ ਤਿਉਹਾਰ ਬਹੁਤ ਹੀ ਜਜ਼ਬੇ, ਉਤਸ਼ਾਹ, ਜੋਸ਼ ਅਤੇ ਰਵਾਇਤੀ ਢੰਗ ਨਾਲ਼ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਕਰਵਾਏ ਗਏ ਸੱਭਿਆਚਾਰਕ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਵਾਂ ਨੇ ਮਿਲ ਕੇ ਪੰਜਾਬੀ ਸੱਭਿਆਚਾਰ ਦੀਆਂ ਰੰਗ-ਬਰੰਗੀਆਂ ਝਲਕੀਆਂ ਪੇਸ਼ ਕੀਤੀਆਂ। ਪੰਜਾਬੀ ਲੋਕ-ਗੀਤ, ਗਿੱਧਾ, ਭੰਗੜਾ ਅਤੇ ਹੋਰ ਮਨਮੋਹਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਮੁੱਖ ਸਰਪ੍ਰਸਤ ਬਲਵੰਤ ਸਿੰਘ ਰੰਧਾਵਾ ਮੀਮਸਾ,ਜਗਦੇਵ ਸਿੰਘ ਢਿੱਲੋਂ ਅਤੇ ਹਰੀ ਸਿੰਘ ਢਿੱਲੋਂ ਨੇ ਵੀ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਲਈ ਖ਼ਾਸ ਤੌਰ ’ਤੇ ਸ਼ਿਰਕਤ ਕੀਤੀ।ਸਕੂਲ ਦੇ ਚੇਅਰਮੈਨ ਰੁਬਿੰਦਰ ਸਿੰਘ ਰੰਧਾਵਾ, ਸਕੱਤਰ ਮਨਜੀਤ ਸਿੰਘ ਢਿੱਲੋਂ, ਤਲਵਿੰਦਰ ਕੌਰ, ਹਰਪਿੰਦਰ ਕੌਰ, ਪ੍ਰਿੰਸੀਪਲ ਬਿਨੋਏ ਪੀ. ਕੇ., ਮੁੱਖ ਅਧਿਆਪਕਾ ਸ਼ਾਹੀਨਾ ਰੋਜ਼ੀ ਅਤੇ ਵਾਈਸ ਪ੍ਰਿੰਸੀਪਲ ਨੀਨਾ ਯੌਸਫ਼ ਵੀ ਵਿਦਿਆਰਥੀਆਂ ਦਾ ਹੌਸਲਾ ਦਾ ਹੌਂਸਲਾ ਵਧਾਉਣ ਲਈ ਅਹਿਮ ਭੂਮਿਕਾ ਨਿਭਾਈ। ਸਮਾਗਮ ਦੌਰਾਨ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਲਈ ਵੱਖ-ਵੱਖ “ਮਿਸ ਤੀਜ਼” ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਜੌਜਨਪ੍ਰੀਤ ਕੌਰ ਨੇ ਵਿਦਿਆਰਥਣਾਂ ਵਿੱਚੋਂ “ਮਿਸ ਤੀਜ਼” ਦਾ ਖ਼ਿਤਾਬ ਪ੍ਰਾਪਤ ਕੀਤਾ। ਮੈਨੇਜਮੈਂਟ ਨੇ ਵਿਦਿਆਰਥੀਆਂ ਅਤੇ ਅਧਿਆਪਕਾਵਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਵਿਰਾਸਤ ਅਤੇ ਪੰਜਾਬੀ ਸੱਭਿਆਚਾਰ ਨਾਲ਼ ਜੋੜਨ ਦੇ ਨਾਲ਼-ਨਾਲ਼ ਸਕੂਲ ਵਿੱਚ ਆਪਸੀ ਸਾਂਝ ਅਤੇ ਖ਼ੁਸ਼ਹਾਲ ਮਾਹੌਲ ਨੂੰ ਵੀ ਮਜ਼ਬੂਤ ਬਣਾਉਂਦੇ ਹਨ। ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਆਪਣੀ ਜ਼ਿੰਦਗੀ ਦੀਆਂ ਬੁਲੰਦੀਆਂ ਨੂੰ ਪ੍ਰਾਪਤ ਕਰਨ ਲਈ ਰਾਹ ਪੱਧਰਾ ਕਰਦੇ ਹਨ।