06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨੈਸ਼ਨਲ ਹੈਲਥ ਮਿਸ਼ਨ ਨਾਲ ਸੰਬੰਧਿਤ ਕਰਮਚਾਰੀ 15 ਨੂੰ ਫਿਰੋਜ਼ਪੁਰ ਵਿਖੇ ਮੁੱਖ ਮੰਤਰੀ ਖ਼ਿਲਾਫ਼ ਕਰਨਗੇ ਰੋਸ ਪ੍ਰਦਰਸ਼ਨ

ਸੰਗਰੂਰ, 5 ਅਗਸਤ (ਅਮਨਦੀਪ ਸਿੰਘ ਬਿੱਟਾ)-ਸਿਹਤ ਵਿਭਾਗ ਵਿੱਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿੱਚ ਆਪਣੇ ਵਾਅਦਿਆ ਭੱਜਦੀ ਨਜ਼ਰ ਆ ਰਹੀ ਹੈ । ਐਨ.

ਅਜੀਤ ਡੈਸਕ 06-08-2026
ਸੰਗਰੂਰ, 5 ਅਗਸਤ (ਅਮਨਦੀਪ ਸਿੰਘ ਬਿੱਟਾ)-ਸਿਹਤ ਵਿਭਾਗ ਵਿੱਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿੱਚ ਆਪਣੇ ਵਾਅਦਿਆ ਭੱਜਦੀ ਨਜ਼ਰ ਆ ਰਹੀ ਹੈ । ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਦੇ ਸਬੰਧ ਵਿੱਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਪਿਛਲੇ ਲਗਭਗ ਸਾਢੇ ਚਾਰ ਸਾਲਾਂ ਤੋਂ ਲਾਰੇਬਾਜੀ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ.ਐਚ.ਐਮ ਕਰਮਚਾਰੀਆਂ ਨੂੰ ਹਰ ਵਾਰ ਅੱਖੋਂ ਪਰੋਖੇ ਕੀਤਾ ਹੈ। ਜਿਸ ਕਾਰਨ ਸਮੂਹ ਐਨ ਐਚ ਐਮ ਮੁਲਾਜ਼ਮਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਦੀ ਇਸੇ ਬੇਰੁਖੀ ਕਾਰਨ ਐਨ ਐਚ ਐਮ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਰੋਸ਼ ਵਜੋਂ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੁੱਧ ਫਿਰੋਜ਼ਪੁਰ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਰੜੇ ਸ਼ਬਦਾਂ ’ਚ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਗਪਭ ਸਾਢੇ ਚਾਰ ਸਾਲ ਬੀਤ ਜਾਣ ਮਗਰੋਂ ਵੀ ਨੈਸਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਇੱਕ ਵੀ ਰੂਪਏ ਦਾ ਵਾਧਾ ਨਹੀਂ ਦਿੱਤਾ। ਜਿਸ ਕਾਰਨ ਯੂਨੀਅਨ ਨੂੰ ਸੰਘਰਸ਼ ਦੀ ਤਿੱਖੀ ਰੂਪਰੇਖਾ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਜੇਰਕ ਸਰਕਾਰ ਅਤੇ ਵਿਭਾਗ ਹੁਣ ਵੀ ਸਾਡੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੰਦੇ ਤਾਂ ਉਹ 15 ਅਗਸਤ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਜੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਦੇ ਹੋਏ ਫਿਰੋਜ਼ਪੁਰ ਸ਼ਹਿਰ ਦੀਆਂ ਸੜਕਾਂ ਤੇ ਰੋਸ ਮਾਰਚ ਕਰਨਗੇ। ਇਸ ਮੌਕੇ ’ਤੇ ਦਿਨੇਸ ਗਰਗ ਪਟਿਆਲਾ, ਕਿਰਨ ਮੋਹਾਲੀ, ਜਗਦੇਵ ਸਿੰਘ ਮਾਨਸਾ , ਜਸ਼ਨ ਫਤਿਹਗੜ੍ਹ ਸਾਹਿਬ, ਡਾਕਟਰ ਸਿਮਰਪਾਲ ਮੋਗਾ, ਡਾਕਟਰ ਪੰਖੜੀ ਜਲੰਧਰ, ਡਾਕਟਰ ਸ਼ਿਵਰਾਜ ਲੁਧਿਆਣਾ, ਜਸਵੀਰ ਤਰਨਤਾਰਨ, ਤੁਰਣਜੀਤ ਹੁਸ਼ਿਆਰਪੁਰ , ਰਣਜੀਤ ਕੋਰ ਬਠਿੰਡਾ, ਡਾਕਟਰ ਵਾਹਿਦ ਮਲੇਰਕੋਟਲਾ ਦੀਪਿਕਾ ਜੀ ਪਠਾਨਕੋਟ, ਦਵਿੰਦਰ ਕੌਰ ਸ੍ਰੀ ਅੰਮ੍ਰਿਤਸਰ ਸਾਹਿਬ, ਅਮਨਦੀਪ ਕੌਰ ਨਵਾ ਸ਼ਹਿਰ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਆਈ.ਆਰ. ਡਿਊਟੀ ਦੀ ਬਜਾਏ ਵੋਟਕ ਕਾਰਡ ਪੈਕ ਕਰਨ ’ਤੇ ਲਾਇਆ ਅਧਿਆਪਕ ਅਗਲੀ ਖ਼ਬਰ ਹਲਕਾ ਸੰਗਰੂਰ ਦੇ ਪਿੰਡ ਖਿਲਰੀਆਂ ਸਮੇਤ 6 ਪਿੰਡਾਂ ਦੇ ਛੱਪੜਾਂ ਦੇ ਓਵਰਫਲੋ ਹੋ ਕੇ ਗੰਦੇ ਪਾਣੀ ਦਾ ਗਲੀਆਂ ਮੁਹੱਲਿਆਂ ’ਚ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।