06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

13 ਦਿਨਾਂ ਬਾਅਦ ਹਟਾਏ ਗਏ ਜ਼ਿਲ੍ਹਾ ਪ੍ਰਧਾਨਾਂ ਦੇ ਮਾਮਲੇ ਨੇ ਭਾਜਪਾ ਲਈ ਖੜ੍ਹਾ ਕੀਤਾ ਵੱਡਾ ਅੰਦਰੂਨੀ ਕਲੇਸ਼

ਸੰਗਰੂਰ, 5 ਅਗਸਤ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਵੱਲੋਂ ਬੀਤੇ ਦਿਨੀਂ ਪੰਜਾਬ ਵਿੱਚੋਂ ਸੰਗਰੂਰ ਸਮੇਤ 6 ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਨੂੰ ਸਿਰਫ਼ 13 ਦਿਨਾਂ ਵਿੱਚ ਹਟਾਏ ਜਾਣ ਦਾ ਮਾਮਲਾ ਸ਼ਾਂਤ ਹੋਣ ਦੀ ਥਾਂ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਪਾਰਟੀ ਦੇ ਇਸ ਫ਼ੈਸਲੇ ਤੋਂ ਔਖੇ ਧੂਰੀ ਤੋਂ ਭਾਜਪਾ ਦੇ ਹਲਕਾ ਇੰਚਾਰਜ਼ ਰਣਦੀਪ ਦਿਓਲ, ਸੀਨੀਅਰ ਭਾਜਪਾ ਆਗੂ ਜਤਿੰਦਰ ਕਾਲੜਾ, ਸੂਬਾਈ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਲਲਿਤ ਗਰਗ, ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਥਲੇਸਾ, ਜ਼ਿਲ੍ਹਾ ਜਨਰਲ ਸਕੱਤਰ ਸਚਿਨ ਸ਼ਰਮਾ ਅਤੇ ਮਹਿਲਾ ਮੋਰਚਾ ਦੀਆਂ ਕੁੱਝ ਆਗੂਆਂ ਨੇ ਜ਼ਿਲ੍ਹਾ ਪ੍ਰਧਾਨਗੀ ਤੋਂ ਉਤਾਰੇ ਗਏ ਮਨਿੰਦਰ ਸਿੰਘ ਕਪਿਆਲ ਦੀ ਪਿੱਠ ਉੱਤੇ ਖੜ੍ਹਦਿਆਂ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਖ਼ਿਲਾਫ਼ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦੇ ਹੋਏ ਰਣਦੀਪ ਦਿਓਲ, ਜਤਿੰਦਰ ਕਾਲੜਾ, ਮਨਿੰਦਰ ਸਿੰਘ ਕਪਿਆਲ, ਲਲਿਤ ਗਰਗ ਐਡਵੋਕੇਟ ਅਤੇ ਨਾਲ ਮੌਜੂਦ ਹਨ ਭਾਜਪਾ ਦੇ ਹੋਰ ਆਗੂ ਅਤੇ ਵਰਕਰ। ਤਸਵੀਰ: ਮੁਕੇਸ਼ ਕੁਮਾਰ ਥਾਣਾ ਸ਼ੇਰਪੁਰ ਵਿਖੇ ਪੁਲਿਸ਼ ਪ੍ਰਸਾਸ਼ਨ ਖਿਲਾਫ ਲਗਾਏ ਧਰਨੇ ਦੌਰਾਨ ਪ੍ਰਦਰਸ਼ਨ ਕਰਨ ਉਪਰੰਤ ਨਾਅਰੇਬਾਜੀ ਕਰਦੇ ਹੋਏ ਕਿਸਾਨ ਆਗੂ ਤੇ ਬੀਬੀਆਂ। ਤਸਵੀਰ : ਦਰਸ਼ਨ ਸਿੰਘ ਖੇੜੀ 06-08-2026
ਸੰਗਰੂਰ, 5 ਅਗਸਤ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਵੱਲੋਂ ਬੀਤੇ ਦਿਨੀਂ ਪੰਜਾਬ ਵਿੱਚੋਂ ਸੰਗਰੂਰ ਸਮੇਤ 6 ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਨੂੰ ਸਿਰਫ਼ 13 ਦਿਨਾਂ ਵਿੱਚ ਹਟਾਏ ਜਾਣ ਦਾ ਮਾਮਲਾ ਸ਼ਾਂਤ ਹੋਣ ਦੀ ਥਾਂ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਪਾਰਟੀ ਦੇ ਇਸ ਫ਼ੈਸਲੇ ਤੋਂ ਔਖੇ ਧੂਰੀ ਤੋਂ ਭਾਜਪਾ ਦੇ ਹਲਕਾ ਇੰਚਾਰਜ਼ ਰਣਦੀਪ ਦਿਓਲ, ਸੀਨੀਅਰ ਭਾਜਪਾ ਆਗੂ ਜਤਿੰਦਰ ਕਾਲੜਾ, ਸੂਬਾਈ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਲਲਿਤ ਗਰਗ, ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਥਲੇਸਾ, ਜ਼ਿਲ੍ਹਾ ਜਨਰਲ ਸਕੱਤਰ ਸਚਿਨ ਸ਼ਰਮਾ ਅਤੇ ਮਹਿਲਾ ਮੋਰਚਾ ਦੀਆਂ ਕੁੱਝ ਆਗੂਆਂ ਨੇ ਜ਼ਿਲ੍ਹਾ ਪ੍ਰਧਾਨਗੀ ਤੋਂ ਉਤਾਰੇ ਗਏ ਮਨਿੰਦਰ ਸਿੰਘ ਕਪਿਆਲ ਦੀ ਪਿੱਠ ਉੱਤੇ ਖੜ੍ਹਦਿਆਂ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਇਨ੍ਹਾਂ ਆਗੂਆਂ ਦੀ ਇੱਕ ਸਾਂਝੀ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦਿਆਂ ਰਣਦੀਪ ਦਿਓਲ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਪੰਜਾਬ ਅੰਦਰ ਭਾਜਪਾ ਨੂੰ ਬਰਬਾਦ ਕਰਨ ਉੱਤੇ ਤੁਲੇ ਹੋਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸੰਗਠਨ ਮੰਤਰੀ ਵੱਲੋਂ ਪੰਜਾਬ ਅੰਦਰ ਹਿੰਦੂ-ਸਿੱਖ ਵਿੱਚ ਭੇਦਭਾਵ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਸੰਗਠਨ ਮੰਤਰੀ ਨੂੰ ਪੰਜਾਬੀ ਭਾਸ਼ਾ ਵਿੱਚ ਜ਼ਿਲ੍ਹਾ ਅਤੇ ਪਿੰਡ ਤੱਕ ਕਹਿਣਾ ਨਹੀਂ ਆਉਂਦਾ ਅੱਜ ਉਹ ਆਗੂ ਸਾਰੀ ਭਾਜਪਾ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਠਨ ਮੰਤਰੀ ਦੀਆਂ ਕਾਰਵਾਈਆਂ ਤੋਂ ਇਹ ਵੀ ਸ਼ੱਕ ਹੁੰਦਾ ਹੈ ਕਿ ਉਹ ਕਿਸੇ ਹੋਰ ਸਿਆਸੀ ਪਾਰਟੀ ਨਾਲ ਮਿਲੀਭੁਗਤ ਕਰ ਕੇ ਪੰਜਾਬ ਵਿੱਚ ਭਾਜਪਾ ਦਾ ਨੁਕਸਾਨ ਕਰ ਰਿਹਾ ਹੈ। ਰਣਦੀਪ ਦਿਓਲ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਹਟਾਏ ਜਾਣ ਦੀ ਕਾਰਵਾਈ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਬਾਰੇ ਬੋਲਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਪੰਜਾਬ ਪ੍ਰਧਾਨ ਦੀ ਭੂਮਿਕਾ ਉੱਤੇ ਵੀ ਸਵਾਲ ਉਠ ਰਹੇ ਹਨ ਕਿਉਂਕਿ ਉਨ੍ਹਾਂ ਵੱਲੋਂ ਇਸ ਮੁੱਦੇ ਉੱਤੇ ਕਈ ਵਾਰੀ ਪੰਜਾਬ ਪ੍ਰਧਾਨ ਨਾਲ ਗੱਲ ਕਰਨੀ ਚਾਹੀ ਪਰ ਉਹ ਗੱਲ ਨਹੀਂ ਕਰ ਰਹੇ। ਦਿਓਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਭਾਜਪਾ ਨੇ ਤੁਰੰਤ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਨੂੰ ਨਾ ਹਟਾਇਆ ਤਾਂ ਉਹ ਚੰਡੀਗੜ੍ਹ ਵਿਖੇ ਸੰਗਠਨ ਮੰਤਰੀ ਖ਼ਿਲਾਫ਼ ਮਰਨ ਵਰਤ ਉੱਤੇ ਬੈਠਣਗੇ। ਸੀਨੀਅਰ ਭਾਜਪਾ ਆਗੂ ਜਤਿੰਦਰ ਕਾਲੜਾ ਨੇ ਸੰਗਠਨ ਮੰਤਰੀ ਉੱਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਅੱਜ ਪੰਜਾਬ ਭਾਜਪਾ ਵਿੱਚ ਪਾਰਟੀ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਕਿਉਂ ਕਿ ਸੰਵਿਧਾਨ ਮੁਤਾਬਕ ਕਿਸੇ ਵੀ ਜ਼ਿਲ੍ਹਾ ਪ੍ਰਧਾਨ ਨੂੰ 3 ਸਾਲ ਦੇ ਕਾਰਜਕਾਲ ਤੋਂ ਪਹਿਲਾਂ ਬਿਨ੍ਹਾਂ ਕਿਸੇ ਨੋਟਿਸ ਜਾਂ ਅਨੁਸ਼ਾਸਨਿਕ ਕਮੇਟੀ ਦੇ ਫ਼ੈਸਲੇ ਤੋਂ ਬਿਨ੍ਹਾਂ ਨਹੀਂ ਹਟਾਇਆ ਜਾ ਸਕਦਾ ਅਤੇ ਜੇਕਰ ਕਿਸੇ ਪ੍ਰਧਾਨ ਨੂੰ ਹਟਾਉਣ ਲਈ ਪਾਰਟੀ ਸੰਵਿਧਾਨ ਮੁਤਾਬਕ ਸਾਰੀ ਕਾਰਵਾਈ ਮੁਕੰਮਲ ਕੀਤੀ ਜਾਵੇ ਤਾਂ ਵੀ ਘੱਟ ਤੋਂ ਘੱਟ 2-3 ਮਹੀਨਿਆਂ ਦਾ ਸਮਾਂ ਲੱਗ ਜਾਂਦਾ ਹੈ ਪਰ ਮਨਿੰਦਰ ਸਿੰਘ ਕਪਿਆਲ ਸਮੇਤ 6 ਵੱਖ ਵੱਖ ਜ਼ਿਲ੍ਹਾ ਪ੍ਰਧਾਨਾਂ ਨੂੰ ਮਹਿਜ 13 ਦਿਨਾਂ ਦੇ ਅੰਦਰ ਬਿਨ੍ਹਾਂ ਕਿਸੇ ਨੋਟਿਸ ਤੋਂ ਹਟਾਏ ਜਾਣ ਦਾ ਫ਼ੈਸਲਾ ਕਈ ਤਰ੍ਹਾਂ ਦੀਆਂ ਸਿਆਸੀ ਚਰਚਾਵਾਂ ਖੜ੍ਹੀਆਂ ਕਰ ਰਿਹਾ ਹੈ। ਕਾਲੜਾ ਨੇ ਕਿਹਾ ਕਿ ਕੇਵਲ ਜ਼ਿਲ੍ਹਾ ਸੰਗਰੂਰ ਅੰਦਰ ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਅੱਜ ਭਾਜਪਾ ਆਗੂ ਅਤੇ ਵਰਕਰ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਦੇ ਖ਼ਿਲਾਫ਼ ਖੜ੍ਹੇ ਹੋ ਚੁੱਕੇ ਹਨ। ਜ਼ਿਲ੍ਹਾ ਪ੍ਰਧਾਨਗੀ ਤੋਂ ਹਟਾਏ ਗਏ ਮਨਿੰਦਰ ਸਿੰਘ ਕਪਿਆਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਨੂੰ ਚੁਨੌਤੀ ਦਿੰਦੇ ਹਨ ਕਿ ਉਹ ਉਸ ਨੂੰ ਸੰਗਰੂਰ ਵਿੱਚ ਨਹੀਂ ਵੜਨ ਦੇਣਗੇ। ਕਪਿਆਲ ਨੇ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਭਾਜਪਾ ਹਾਈ ਕਮਾਨ ਤੋਂ ਮੰਗ ਕੀਤੀ ਕਿ ਸੰਗਠਨ ਮੰਤਰੀ ਦੀ ਸੰਪਤੀ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਇਹ ਪਤਾ ਲੱਗ ਸਕੇ ਕਿ ਇੱਥੇ ਆਉਣ ਤੋਂ ਪਹਿਲਾਂ ਅਤੇ ਹੁਣ ਦੀ ਸੰਪਤੀ ਵਿੱਚ ਕੀ ਅੰਤਰ ਹੈ। ਉਨ੍ਹਾਂ ਕਿਹਾ ਕਿ ਸੰਗਠਨ ਮੰਤਰੀ ਵੱਲੋਂ ਬੇਇੱਜ਼ਤ ਕਰ ਕੇ ਉਤਾਰੇ ਗਏ ਜ਼ਿਲ੍ਹਾ ਪ੍ਰਧਾਨਾਂ ਨੂੰ ਅੱਜ ਬੇਹੱਦ ਨਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਉਕਤ ਆਗੂ ਖ਼ੁਦਕੁਸ਼ੀਆਂ ਕਰਨ ਤੱਕ ਉਤਾਰੂ ਹੋ ਚੁੱਕੇ ਹਨ। ਕਪਿਆਲ ਨੇ ਕਿਹਾ ਕਿ ਸੰਗਠਨ ਮੰਤਰੀ ਖ਼ਿਲਾਫ਼ ਵਿੱਢੀ ਗਈ ਇਸ ਮੁਹਿੰਮ ਨੂੰ ਉਹ ਆਉਂਦੇ ਦਿਨਾਂ ਵਿੱਚ ਇਸ ਪੱਧਰ ਤੱਕ ਲੈ ਜਾਣਗੇ ਕਿ ਇਸ ਸੰਗਠਨ ਮੰਤਰੀ ਨੂੰ ਪੰਜਾਬ ਛੱਡ ਕੇ ਭੱਜਣ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਭਾਜਪਾ ਆਗੂ ਮਨਵੀਰ ਸਿੰਘ, ਗੱਗੂ ਤੂਰ ਅਤੇ ਰੀਨਾ ਪਰੋਚਾ ਅਤੇ ਸਵਿੱਤਰੀ ਸ਼ਰਮਾ ਧੂਰੀ ਵੀ ਮੌਜੂਦ ਸਨ। ਸੰਗਰੂਰ ਵਿੱਚ ਭਾਜਪਾ ਆਗੂਆਂ ਵੱਲੋਂ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਉੱਤੇ ਲਗਾਏ ਗਏ ਦੋਸ਼ਾਂ ਸੰਬੰਧੀ ਜਦ ਮੰਥਰੀ ਸ੍ਰੀਨਿਵਾਸਲੂ ਦਾ ਪੱਖ ਜਾਨਣ ਲਈ ਉਨ੍ਹਾਂ ਨੂੰ ਫ਼ੋਨ ਰਾਹੀਂ ਵਾਰ ਵਾਰ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਵੱਲੋਂ ਫ਼ੋਨ ਨਹੀਂ ਚੁੱਕਿਆ ਗਿਆ।
ਪਿਛਲੀ ਖ਼ਬਰ ਕੱਲ੍ਹ ਦੀ ਚੰਡੀਗੜ੍ਹ ਰੈਲੀ ਨੂੰ ਲੈ ਕੇ ਅਧਿਆਪਕ ਦਲ ਨੇ ਉਲੀਕੀ ਵਿਉਤਬੰਦੀ ਅਗਲੀ ਖ਼ਬਰ ਐਸ.ਆਈ.ਆਰ. ਡਿਊਟੀ ਦੀ ਬਜਾਏ ਵੋਟਕ ਕਾਰਡ ਪੈਕ ਕਰਨ ’ਤੇ ਲਾਇਆ ਅਧਿਆਪਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।