26ਵੀਂ ਪੰਜਾਬ ਸਟੇਟ ਇੰਟਰ ਸਕੂਲ ਸ਼ੂਟਿੰਗ ਚੈਂਪੀਅਨਸ਼ਿਪ: ਅਕਾਲ ਕਾਲਜ ਆਫ਼ ਫਿਜ਼ੀਕਲ
ਸੰਗਰੂਰ, 5 ਅਗਸਤ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫੇਜ਼ 6, ਮੋਹਾਲੀ ਵਿਖੇ 4 ਤੋਂ 7 ਅਗਸਤ ਤੱਕ ਕਰਵਾਈ ਜਾ ਰਹੀ ‘26ਵੀਂ ਪੰਜਾਬ ਸਟੇਟ ਇੰਟਰ ਸਕੂਲ ਸ਼ੂਟਿੰਗ ਚੈਂਪੀਅਨਸ਼ਿਪ-2026’ ਵਿੱਚ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ (ਸੰਗਰੂਰ) ਦੇ ਹੋਣਹਾਰ ਨਿਸ਼ਾਨੇਬਾਜ਼ਾਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰ ਲਿਆ ਹੈ। ਅਕਾਲ ਸ਼ੂਟਿੰਗ ਰੇਂਜ ਮਸਤੂਆਣਾ ਸਾਹਿਬ ਵਿਖੇ ਟ੍ਰੇਨਿੰਗ ਲੈ ਰਹੇ ਖਿਡਾਰੀਆਂ ਬਿੰਦਰਵੀਰ ਸਿੰਘ, ਪ੍ਰੀਤ ਸਿੰਘ ਅਤੇ ਗੁਨਜੋਤ ਸਿੰਘ ਨੇ 10 ਮੀਟਰ ਰਾਈਫਲ/ਪਿਸਟਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਿੰਦਰਵੀਰ ਸਿੰ ਘ ਅਤੇ ਪ੍ਰੀਤ ਸਿੰਘ ਨੇ ਨੈਸ਼ਨਲ ਚੈਂਪੀਅਨਸ਼ਿਪ ਲਈ ਆਪਣੀ ਚੋਣ ਪੱਕੀ ਕੀਤੀ, ਜਦਕਿ ਗੁਨਜੋਤ ਸਿੰਘ ਨੇ ਵੀ ਵਧੀਆ ਅੰਕ ਹਾਸਲ ਕਰਕੇ ਕੁਆਲੀਫਾਈ ਕੀਤਾ।
ਸੰਗਰੂਰ, 5 ਅਗਸਤ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫੇਜ਼ 6, ਮੋਹਾਲੀ ਵਿਖੇ 4 ਤੋਂ 7 ਅਗਸਤ ਤੱਕ ਕਰਵਾਈ ਜਾ ਰਹੀ ‘26ਵੀਂ ਪੰਜਾਬ ਸਟੇਟ ਇੰਟਰ ਸਕੂਲ ਸ਼ੂਟਿੰਗ ਚੈਂਪੀਅਨਸ਼ਿਪ-2026’ ਵਿੱਚ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ (ਸੰਗਰੂਰ) ਦੇ ਹੋਣਹਾਰ ਨਿਸ਼ਾਨੇਬਾਜ਼ਾਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰ ਲਿਆ ਹੈ। ਅਕਾਲ ਸ਼ੂਟਿੰਗ ਰੇਂਜ ਮਸਤੂਆਣਾ ਸਾਹਿਬ ਵਿਖੇ ਟ੍ਰੇਨਿੰਗ ਲੈ ਰਹੇ ਖਿਡਾਰੀਆਂ ਬਿੰਦਰਵੀਰ ਸਿੰਘ, ਪ੍ਰੀਤ ਸਿੰਘ ਅਤੇ ਗੁਨਜੋਤ ਸਿੰਘ ਨੇ 10 ਮੀਟਰ ਰਾਈਫਲ/ਪਿਸਟਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਿੰਦਰਵੀਰ ਸਿੰ ਘ ਅਤੇ ਪ੍ਰੀਤ ਸਿੰਘ ਨੇ ਨੈਸ਼ਨਲ ਚੈਂਪੀਅਨਸ਼ਿਪ ਲਈ ਆਪਣੀ ਚੋਣ ਪੱਕੀ ਕੀਤੀ, ਜਦਕਿ ਗੁਨਜੋਤ ਸਿੰਘ ਨੇ ਵੀ ਵਧੀਆ ਅੰਕ ਹਾਸਲ ਕਰਕੇ ਕੁਆਲੀਫਾਈ ਕੀਤਾ। ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ, ਸੀਨੀਅਰ ਕੌਂਸਲ ਮੈਂਬਰ ਸ੍ਰ. ਗੁਰਜੰਟ ਸਿੰਘ ਦੁੱਗਾਂ, ਸ੍ਰ. ਗਮਦੂਰ ਸਿੰਘ ਬਹਾਦਰਪੁਰ, ਸ੍ਰ. ਮਨਜੀਤ ਸਿੰਘ ਬਾਲੀਆਂ ਸਮੂਹ ਕੌਂਸਲ ਮੈਂਬਰ ਸਾਹਿਬਾਨ ਨੇ ਖਿਡਾਰੀਆਂ ਦੀ ਸ਼ਲਾਘਾ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸੰਸਥਾ ਵੱਲੋਂ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਪ੍ਰਿੰਸੀਪਲ ਡਾ. ਗੀਤਾ ਠਾਕੁਰ ਵੱਲੋਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਸ਼ੂਟਿੰਗ ਕੋਚ ਗੁਰਸੇਵਕ ਸਿੰਘ ਅਤੇ ਹਰਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲ ਸ਼ੂਟਿੰਗ ਰੇਂਜ ਵਿਖੇ ਇਸ ਸਮੇਂ 18 ਖਿਡਾਰੀ ਸਖ਼ਤ ਅਭਿਆਸ ਕਰ ਰਹੇ ਹਨ। ਇਹ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਖਿਡਾਰੀਆਂ ਦੀ ਲਗਨ ਅਤੇ ਦ੍ਰਿੜ ਇਰਾਦੇ ਨੂੰ ਦੇਖਦਿਆਂ ਪੂਰੀ ਉਮੀਦ ਹੈ ਕਿ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਵੀ ਇਹ ਖਿਡਾਰੀ ਮੈਡਲ ਜਿੱਤ ਕੇ ਅਕਾਲ ਸੰਸਥਾ ਮਸਤੂਆਣਾ ਸਾਹਿਬ ਦਾ ਨਾਮ ਹੋਰ ਬੁਲੰਦੀਆਂ ‘ਤੇ ਲੈ ਕੇ ਜਾਣਗੇ।