08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਮਨ ਅਰੋੜਾ ਨੇ ਜਿੰਨੀ ਰਕਮ ਦੇ ਪ੍ਰੋਜੇਕਟ ਸੁਨਾਮ ਲਈ ਲਿਆਂਦੇ ਹਨ, ਉਸ ਤੋਂ ਜਿਆਦਾ ਕੀਮਤ ਦੀ ਤਾਂ ਰੈਸਟ ਹਾਊਸ ਵਾਲੀ ਜਮੀਨ ਨਗਰ ਕੌਂਸਲ ਹੱਥੋਂ ਗਵਾ ਦਿੱਤੀ ਹੈ-ਦਾਮਨ ਬਾਜਵਾ ਧੂਰੀ ’ਚ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਲਈ ‘ਧੂਰੀ ਵਿਕਾਸ ਮੰਚ’ ਵੱਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ

ਧੂਰੀ, 6 ਅਗਸਤ (ਲਖਵੀਰ ਸਿੰਘ ਧਾਂਦਰਾ) - ਧੂਰੀ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਗੰਭੀਰ ਸਮੱਸਿਆ ਦੇ ਸਥਾਈ ਹੱਲ ਲਈ ‘ਧੂਰੀ ਵਿਕਾਸ ਮੰਚ (ਰਜਿ:)’ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਉੱਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਪ੍ਰਧਾਨ ਅਮਨ ਗਰਗ, ਸਕੱਤਰ ਜਨਰਲ ਹੰਸ ਰਾਜ ਬਜਾਜ ਅਤੇ ਮੈਂਬਰ ਰਾਕੇਸ਼ ਚੀਨੂ ਗਰਗ ਦੀ ਅਗਵਾਈ ਹੇਠ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਡਾ.

ਟੈਗੋਰ ਵਿਦਿਆਲਿਆ ਵਿਖੇ ਰੱਸਾਕਸ਼ੀ ਮੁਕਾਬਲੇ ‘ਚੋਂ ਜਿੱਤਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਕਰਦੇ ਅਧਿਆਪਕ। ਤਸਵੀਰ - ਵਿਨੋਦ 07-08-2026
ਧੂਰੀ, 6 ਅਗਸਤ (ਲਖਵੀਰ ਸਿੰਘ ਧਾਂਦਰਾ) - ਧੂਰੀ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਗੰਭੀਰ ਸਮੱਸਿਆ ਦੇ ਸਥਾਈ ਹੱਲ ਲਈ ‘ਧੂਰੀ ਵਿਕਾਸ ਮੰਚ (ਰਜਿ:)’ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਉੱਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਪ੍ਰਧਾਨ ਅਮਨ ਗਰਗ, ਸਕੱਤਰ ਜਨਰਲ ਹੰਸ ਰਾਜ ਬਜਾਜ ਅਤੇ ਮੈਂਬਰ ਰਾਕੇਸ਼ ਚੀਨੂ ਗਰਗ ਦੀ ਅਗਵਾਈ ਹੇਠ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਡਾ. ਅਨਵਰ ਭਸੌੜ ਨੂੰ ਮਿਲ ਕੇ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਮੰਚ ਦੇ ਆਗੂਆਂ ਨੇ ਦੱਸਿਆ ਕਿ ਧੂਰੀ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ ਦਾ ਕੋਈ ਠੋਸ ਪ੍ਰਬੰਧ ਨਹੀਂ ਹੈ। ਮਾਤਰ 10 ਤੋਂ 15 ਮਿੰਟ ਦੀ ਹਲਕੀ ਬਰਸਾਤ ਨਾਲ ਹੀ ਪੂਰਾ ਸ਼ਹਿਰ ‘ਜਲ-ਥਲ’ ਹੋ ਜਾਂਦਾ ਹੈ ਅਤੇ ਮੁੱਖ ਬਾਜ਼ਾਰ, ਰਿਹਾਇਸ਼ੀ ਕਲੋਨੀਆਂ ਤੇ ਨੀਵੇਂ ਇਲਾਕੇ ਝੀਲ ਦਾ ਰੂਪ ਧਾਰਨ ਕਰ ਲੈਂਦੇ ਹਨ। ਬੀਤੇ ਸਾਲ 2025 ਦੌਰਾਨ ਪਏ ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿੱਚ ਪਾਣੀ ਵੜਨ ਕਰਕੇ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਇਆ ਸੀ, ਜਿਸ ਨਾਲ ਆਮ ਜਨ-ਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਹੋ ਗਿਆ ਸੀ।ਆਗੂਆਂ ਨੇ ਚਿੰਤਾ ਪ੍ਰਗਟਾਈ ਕਿ ਮੌਜੂਦਾ ਸਮੇਂ ਵੀ ਨਾਲੀਆਂ ਅਤੇ ਸੀਵਰੇਜ ਸਿਸਟਮ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ਠੱਪ ਪਈ ਹੈ। ਕਈ-ਕਈ ਦਿਨ ਪਾਣੀ ਖੜ੍ਹਾ ਰਹਿਣ ਕਾਰਨ ਭਿਆਨਕ ਬੀਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਕਾਰਨ ਸਕੂਲੀ ਵਿਦਿਆਰਥੀਆਂ, ਬਜ਼ੁਰਗਾਂ, ਦਿਹਾੜੀਦਾਰਾਂ ਅਤੇ ਦੁਕਾਨਦਾਰਾਂ ਨੂੰ ਰੋਜ਼ਾਨਾ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਿਛਲੀ ਖ਼ਬਰ ਅੰਡਰ-14 ਖੋ-ਖੋ ਮੁਕਾਬਲਿਆਂ ਵਿੱਚ ਅਕੈਡਮਿਕ ਸਕੂਲ ਖੋਖਰ ਨੇ ਜਿੱਤਿਆ ਕਾਂਸੀ ਦਾ ਤਗ਼ਮਾ ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।