08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਚੇਅਰਮੈਨ ਅਤੇ ਸੈਕਟਰੀ ਨੇ ਬੂਟੇ ਲਗਾਕੇ ਮੁਹਿੰਮ ਦਾ ਕੀਤਾ ਆਗਾਜ਼

ਧੂਰੀ, 6 ਅਗਸਤ (ਲਖਵੀਰ ਸਿੰਘ ਧਾਂਦਰਾ)-ਬੀਤੇ ਦਿਨੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੀ. ਏ.

ਸ਼ੁੱਕਰਵਾਰ, 7 ਅਗਸਤ, 2026 07-08-2026
ਧੂਰੀ, 6 ਅਗਸਤ (ਲਖਵੀਰ ਸਿੰਘ ਧਾਂਦਰਾ)-ਬੀਤੇ ਦਿਨੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੀ.ਏ. ਦੇ ਮਾਮਲੇ ਵਿੱਚ ਦਿੱਤੇ ਫ਼ੈਸਲੇ ਨਾਲ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਮਿਲੀ ਹੈ। ਮਾਨਯੋਗ ਹਾਈਕੋਰਟ ਦੇ ਡਬਲ ਬੈਂਚ ਨੇ ਡੀ ਏ ਦਾ ਹੁਣ ਤੱਕ ਦਾ ਮੁਕੰਮਲ ਬਕਾਇਆ 15 ਦਿਨਾਂ ਵਿੱਚ ਭੁਗਤਾਨ ਕਰਨ ਦੇ ਹੁਕਮ ਦਿੱਤੇ ਹਨ। ਲਗਭਗ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਸਿਰਫ 42 ਫੀਸਦੀ ਮਹਿੰਗਾਈ ਭੱਤਾ ਹੀ ਮਿਲ ਰਿਹਾ ਸੀ ਜਦੋਂ ਕਿ ਇਸ ਸਮੇਂ ਦੌਰਾਨ ਕੇਂਦਰ ਸਰਕਾਰ ਨੇ 60 ਫੀਸਦੀ ਮਹਿੰਗਾਈ ਭੱਤਾ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਾਂ ਨੂੰ ਅਦਾ ਕੀਤਾ ਹੋਇਆ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਰਜਿ ਧੂਰੀ ਦੇ ਪ੍ਰਧਾਨ ਸੁਖਦੇਵ ਸ਼ਰਮਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਦੇਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਣਦੇ ਹੱਕ ਉਨ੍ਹਾਂ ਨੂੰ ਅਦਾ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਫੈਸਲੇ ਬਾਰੇ ਵਿੱਤ ਮੰਤਰੀ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਮੰਤਰੀ ਖੁਦ ਡੀ.ਏ. ਦੇ ਮੁੱਦੇ ‘ਤੇ ਸਪੱਸ਼ਟ ਨਹੀਂ ਹਨ। ਉਹ ਛੇਵੇਂ ਪੇ ਕਮਿਸ਼ਨ ਦੇ ਬਕਾਏ ਦੀ ਅਦਾਇਗੀ ਨੂੰ ਡੀ.ਏ. ਨਾਲ ਰਲਗੱਡ ਕਰਕੇ ਵੇਖ ਰਹੇ ਹਨ ਜਦੋਂ ਕਿ ਇਹ ਦੋਵੇਂ ਵੱਖੋ ਵੱਖ ਮੱਦਾਂ ਹਨ। ਵਿੱਤ ਮੰਤਰੀ ਸਾਹਿਬ ਇਸ ਗੱਲ ਵਿੱਚ ਵੀ ਸਪਸ਼ਟ ਨਹੀਂ ਹਨ ਕਿ ਜਿਹੜੇ ਬਕਾਇਆਂ ਦੀ ਉਨ੍ਹਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਪੈਨਸ਼ਨਰਾਂ ਨੂੰ ਅਦਾਇਗੀ ਕੀਤੀ ਹੈ ਉਹ ਛੇਵੇਂ ਪੇ ਕਮਿਸ਼ਨ ਦੇ ਬਕਾਏ ਹਨ ਨਾ ਕਿ ਉਨ੍ਹਾਂ ਦੇ ਬਣਦੇ ਡੀ.ਏ. ਦੇ ਬਕਾਏ ਹਨ।
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖੇ ਨੂੰ ਬੀਤੇ 4 ਸਾਲ, ਪਰ ਨਹੀਂ ਲੱਗੀ ਇਕ ਵੀ ਇੱਟ- ਰਣਦੀਪ ਦਿਓਲ ਭਾਜਪ... ਅਗਲੀ ਖ਼ਬਰ ਸੰਦੌੜ ਕਾਲਜ ਦੀਆਂ ਵਿਦਿਆਰਥਣਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।