08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੀ.ਬੀ.ਐੱਸ.ਈ. ਕਲੱਸਟਰ-17 ਕਬੱਡੀ ਮੁਕਾਬਲਿਆਂ ’ਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਬਿਨਾਂ ਮੀਟਰ ਰੀਡਿੰਗ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਭੇਜਣ ‘ਤੇ ਲੋਕਾਂ ’ਚ ਰੋਸ

ਸ਼ੇਰਪੁਰ, 6 ਅਗਸਤ (ਮੇਘ ਰਾਜ ਜੋਸ਼ੀ) - ਪੰਜਾਬ ਰਾਜ ਪਾਵਰਕਾਮ ਵੱਲੋਂ ਖਪਤਕਾਰਾਂ ਨੂੰ ਮੋਬਾਈਲ ਐਪ ਅਤੇ ਐੱਸ. ਐੱਮ.

ਅੰਡਰ-14 ਟੀਮ ਨੇ ਸੋਨ, ਅੰਡਰ-19 ਨੇ ਚਾਂਦੀ ਅਤੇ ਅੰਡਰ-17 ਨੇ ਕਾਂਸੀ ਦਾ ਤਮਗਾ ਜਿੱਤਿਆ 07-08-2026
ਸ਼ੇਰਪੁਰ, 6 ਅਗਸਤ (ਮੇਘ ਰਾਜ ਜੋਸ਼ੀ) - ਪੰਜਾਬ ਰਾਜ ਪਾਵਰਕਾਮ ਵੱਲੋਂ ਖਪਤਕਾਰਾਂ ਨੂੰ ਮੋਬਾਈਲ ਐਪ ਅਤੇ ਐੱਸ.ਐੱਮ.ਐੱਸ. ਰਾਹੀਂ ਭੇਜੇ ਗਏ ਬਿਜਲੀ ਬਿਲਾਂ ਨੇ ਲੋਕਾਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਖਪਤਕਾਰਾਂ ਦਾ ਕਹਿਣਾ ਹੈ ਕਿ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਮੀਟਰ ਰੀਡਿੰਗ ਨਹੀਂ ਲਈ ਗਈ, ਪਰ ਹੁਣ ਬਿਨਾਂ ਰੀਡਿੰਗ ਲਏ ਹੀ ਹਜ਼ਾਰਾਂ ਰੁਪਏ ਦੇ ਬਿਲ ਭੇਜ ਦਿੱਤੇ ਗਏ ਹਨ। ਲੋਕਾਂ ਦਾ ਕਹਿਣਾ ਹੈ ਕਿ ਆਖਰੀ ਬਿਲ ਫਰਵਰੀ ਮਹੀਨੇ ਤੱਕ ਆਇਆ ਸੀ ਅਤੇ ਉਸ ਤੋਂ ਬਾਅਦ ਮੀਟਰ ਰੀਡਰਾਂ ਵੱਲੋਂ ਕੋਈ ਰੀਡਿੰਗ ਨਹੀਂ ਲਈ ਗਈ। ਹੁਣ ਅਚਾਨਕ ਜੁਲਾਈ ਤੱਕ ਦਾ ਇਕੱਠਾ ਬਿਲ ਮੋਬਾਈਲ ਸੁਨੇਹਿਆਂ ਰਾਹੀਂ ਭੇਜਿਆ ਗਿਆ ਹੈ। ਖਪਤਕਾਰ ਇਕਬਾਲ ਖ਼ਾਨ ਸਮੇਤ ਹੋਰਾਂ ਨੇ ਦੱਸਿਆ ਕਿ ਜੇ ਪੰਜ ਮਹੀਨਿਆਂ ਦੀ ਮਿਆਦ ਦੌਰਾਨ ਪ੍ਰਤੀ ਮਹੀਨਾ 300 ਯੂਨਿਟ ਮੁਆਫ਼ੀ ਦੇ ਹਿਸਾਬ ਨਾਲ ਕੁੱਲ 1500 ਯੂਨਿਟ ਬਣਦੇ ਹਨ ਅਤੇ ਉਨ੍ਹਾਂ ਦੀ ਖਪਤ ਇਸ ਹੱਦ ਤੋਂ ਵੱਧ ਨਹੀਂ ਗਈ, ਤਾਂ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਕੋਈ ਬਿਲ ਨਹੀਂ ਆਉਣਾ ਚਾਹੀਦਾ ਸੀ। ਇਸ ਦੇ ਬਾਵਜੂਦ ਹਜ਼ਾਰਾਂ ਰੁਪਏ ਦੇ ਬਿਲ ਭੇਜਣਾ ਉਨ੍ਹਾਂ ਨਾਲ ਬੇਇਨਸਾਫ਼ੀ ਹੈ। ਕਿਸਾਨ ਆਗੂ ਅਮਰਜੀਤ ਸਿੰਘ ਨੇ ਕਿਹਾ ਕਿ ਬਿਨਾਂ ਮੀਟਰ ਰੀਡਿੰਗ ਲਏ ਬਿਲ ਭੇਜਣਾ ਗਲਤ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਦੀ ਖਪਤ ਮੁਆਫ਼ੀ ਵਾਲੀਆਂ ਯੂਨਿਟਾਂ ਤੋਂ ਵੱਧ ਨਹੀਂ ਗਈ, ਉਨ੍ਹਾਂ ਨੂੰ ਬਿਲ ਭੇਜਣਾ ਸਰਾਸਰ ਧੱਕੇਸ਼ਾਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮਹਿਲ ਕਲਾ ਤੋਂ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਦੋਸ਼ ਲਗਾਇਆ ਕਿ ਸਰਕਾਰ ਇਸ ਤਰ੍ਹਾਂ ਲੋਕਾਂ ਤੋਂ ਪੈਸੇ ਵਸੂਲ ਕੇ ਖਾਲੀ ਖ਼ਜ਼ਾਨਾ ਭਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਮੁਫ਼ਤ ਬਿਜਲੀ ਦੇਣ ਦਾ ਦਾਅਵਾ ਕਰਦੀ ਹੈ ਤਾਂ ਫਿਰ ਇਸ ਤਰ੍ਹਾਂ ਦੇ ਬਿਲ ਭੇਜਣ ਦਾ ਕੋਈ ਜਾਇਜ਼ ਕਾਰਨ ਨਹੀਂ ਬਣਦਾ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਖਪਤਕਾਰ ਦੀ ਖਪਤ ਮੁਆਫ਼ੀ ਦੀ ਹੱਦ ਤੋਂ ਵੱਧ ਵੀ ਗਈ ਹੋਵੇ ਤਾਂ ਵੀ ਪੰਜ ਮਹੀਨਿਆਂ ਦਾ ਇਕੱਠਾ ਬਿਲ ਭੇਜਣਾ ਠੀਕ ਨਹੀਂ, ਕਿਉਂਕਿ ਇਸ ਨਾਲ ਆਮ ਅਤੇ ਮੱਧਵਰਗੀ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪਹਿਲਾਂ ਮੀਟਰਾਂ ਦੀ ਅਸਲ ਰੀਡਿੰਗ ਲਈ ਜਾਵੇ ਅਤੇ ਉਸ ਤੋਂ ਬਾਅਦ ਨਿਯਮਾਂ ਅਨੁਸਾਰ ਬਿਲ ਜਾਰੀ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਲੋਕਾਂ ਨਾਲ ਇਹ ਧੱਕਾ ਜਾਰੀ ਰਿਹਾ ਤਾਂ ਕਾਂਗਰਸ ਪਾਰਟੀ ਲੋਕਾਂ ਦੇ ਨਾਲ ਖੜ੍ਹ ਕੇ ਇਸ ਮਾਮਲੇ ਨੂੰ ਲੈ ਕੇ ਵੱਡਾ ਸੰਘਰਸ਼ ਕਰੇਗੀ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ਦੇ ਖਿਡਾਰੀਆਂ ਨੇ ਅੰਡਰ- 19 ਕਬੱਡੀ ’ਚ ਹਾਸਿਲ ਕੀਤੀ ਤੀਜੀ ਪੁਜ਼ੀਸ਼ਨ ਅਗਲੀ ਖ਼ਬਰ ਜ਼ੋਨ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਟੈਗੋਰ ਵਿਦਿਆਲਿਆ ਦੀ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।