07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੜਕਾਂ ਦੇ ਬਰਮਾਂ ’ਤੇ ਗ਼ੈਰ-ਕਾਨੂੰਨੀ ਕਬਜ਼ਿਆਂ ਦਾ ਗੰਭੀਰ ਮੁੱਦਾ ਵਿਧਾਨ ਸਭਾ ’ਚ ਗੂੰਜਿਆ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਦਸਤਾਰ ਕੈਂਪ ਲਗਾਇਆ ਨੰਬਰਦਾਰਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਦੌੜ, 6 ਅਗਸਤ (ਜਸਵੀਰ ਸਿੰਘ ਜੱਸੀ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 121ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਈਸਰਸਰ ਸਾਹਿਬ ਜਨਮ ਸਥਾਨ ਪਿੰਡ ਆਲੋਵਾਲ ਵਿਖੇ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਦੇ ਵਿਸ਼ੇਸ਼ ਸਹਿਯੋਗ ਨਾਲ ਕਰਮ ਈਸਰਸਰ ਸੇਵਾ ਅਤੇ ਸਿਮਰਨ ਸੁਸਾਇਟੀ ਨਾਲ ਹੀ ਇੰਟਰਨੈਸ਼ਨਲ ਸੰਸਥਾਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲੇ ਅਤੇ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਵਿਸ਼ਾਲ ਦਸਤਾਰ ਕੈਂਪ ਲਗਾਇਆ ਗਿਆ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਸੈਂਕੜੇ ਬੱਚਿਆਂ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਪੱਕੇ ਤੌਰ ਤੇ ਸਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕੀਤਾ ਉਨਾਂ ਸਾਰੇ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰਾਂ ਸਨਮਾਨ ਦੇ ਤੌਰ ਤੇ ਭੇਂਟ ਕੀਤੀਆਂ ਨਾਲ ਹੀ ਜਿੰਨਾ ਬੱਚਿਆਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ ਉਨਾਂ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ,ਮੈਡਲ, ਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਉਨਾਂ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਮਨੋਰਥ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨਾ ਕਿਉਂ ਕਿ ਦਸਤਾਰ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨੀ ਨੂੰ ਆਪਣੇ ਵਿਰਸੇ ਆਪਣੇ ਸਿੱਖ ਇਤਿਹਾਸ ਸੰਬੰਧੀ ਜਾਣਕਾਰੀ ਹੋਣਾ ਸਮੇਂ ਦੀ ਬਹੁਤ ਵੱਡੀ ਲੋੜ।

ਸਦਨ ‘ਚ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸੜਕਾਂ ਦੇ ਆਲੇ-ਦੁਆਲੇ ਲੋਕਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਦੇ ਹੋਏ। ਤਸਵੀਰ: ਅਜੀਤ ਬਿਊਰੋ 07-08-2026
ਸੰਦੌੜ, 6 ਅਗਸਤ (ਜਸਵੀਰ ਸਿੰਘ ਜੱਸੀ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 121ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਈਸਰਸਰ ਸਾਹਿਬ ਜਨਮ ਸਥਾਨ ਪਿੰਡ ਆਲੋਵਾਲ ਵਿਖੇ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਦੇ ਵਿਸ਼ੇਸ਼ ਸਹਿਯੋਗ ਨਾਲ ਕਰਮ ਈਸਰਸਰ ਸੇਵਾ ਅਤੇ ਸਿਮਰਨ ਸੁਸਾਇਟੀ ਨਾਲ ਹੀ ਇੰਟਰਨੈਸ਼ਨਲ ਸੰਸਥਾਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲੇ ਅਤੇ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਵਿਸ਼ਾਲ ਦਸਤਾਰ ਕੈਂਪ ਲਗਾਇਆ ਗਿਆ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਸੈਂਕੜੇ ਬੱਚਿਆਂ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਪੱਕੇ ਤੌਰ ਤੇ ਸਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕੀਤਾ ਉਨਾਂ ਸਾਰੇ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰਾਂ ਸਨਮਾਨ ਦੇ ਤੌਰ ਤੇ ਭੇਂਟ ਕੀਤੀਆਂ ਨਾਲ ਹੀ ਜਿੰਨਾ ਬੱਚਿਆਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ ਉਨਾਂ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ,ਮੈਡਲ, ਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਉਨਾਂ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਮਨੋਰਥ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨਾ ਕਿਉਂ ਕਿ ਦਸਤਾਰ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨੀ ਨੂੰ ਆਪਣੇ ਵਿਰਸੇ ਆਪਣੇ ਸਿੱਖ ਇਤਿਹਾਸ ਸੰਬੰਧੀ ਜਾਣਕਾਰੀ ਹੋਣਾ ਸਮੇਂ ਦੀ ਬਹੁਤ ਵੱਡੀ ਲੋੜ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਦਸਤਾਰ ਕੋਚਾਂ ਵੱਲੋਂ ਦਸਤਾਰਾਂ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਅਮਨਦੀਪ ਸਿੰਘ ਰਤਨ, ਨਰਿੰਦਰ ਸਿੰਘ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ ਪ੍ਰਭਪਿੰਦਰ ਸਿੰਘ ਬਾਠਾਂ ਧਰਮਪ੍ਰੀਤ ਦੀ ਦੁਲਮਾ, ਪ੍ਰਦੀਪ ਸਿੰਘ ਬਦੀਨਪੁਰ,ਗੁਰਮੋਹਿਤ ਸਿੰਘ, ਸੁਖਪ੍ਰੀਤ ਸਿੰਘ ਖੱਟੜਾ, ਜਗਦੀਪ ਸਿੰਘ ਦੋਦਾ, ਤੇ ਇਲਾਵਾ ਵੱਡੀ ਗਿਣਤੀ ਵਿੱਚ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਫ਼ਤਹਿਗੜ੍ਹ ਪੰਜਗਰਾਈਆਂ ਦੇ ਸੰਤ ਸੇਵਕ ਜੱਥਾ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਪਿਛਲੀ ਖ਼ਬਰ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦਾ ਡੀ.ਸੀ. ਦਫ਼ਤਰ ਅੱਗੇ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਆਦਰਸ਼ ਸਕੂਲ ਕਰਮਚਾਰੀਆਂ ਨੇ ਡੀ.ਸੀ. ਦਫਤਰ ਬਾਹਰ ਸ਼ੁਰੂ ਕੀਤਾ ਪੱਕਾ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।