06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸੰਪੂਰਨ ਆਹਾਰ ਹੁੰਦਾ ਹੈ - ਡਾ. ਭਿੰਡਰ

ਸ਼ੇਰਪੁਰ, 6 ਅਗਸਤ (ਮੇਘ ਰਾਜ ਜੋਸ਼ੀ) - ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 07-08-2026
ਸ਼ੇਰਪੁਰ, 6 ਅਗਸਤ (ਮੇਘ ਰਾਜ ਜੋਸ਼ੀ) - ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜੀ ਐੱਸ ਭਿੰਡਰ ਦੀ ਅਗਵਾਈ ਹੇਠ ਵਿਸ਼ਵ ਸਤਨਪਾਨ ਹਫ਼ਤੇ ਦੇ ਮੌਕੇ ਵਿਸ਼ਵ ਸਿਹਤ ਸੰਗਠਨ ਦੇ ਸਲੋਗਨ “ਸਤਨਪਾਨ ਨੂੰ ਪਹਿਲ ਦਿਓ – ਮਾਵਾਂ ਲਈ ਟਿਕਾਊ ਸਹਿਯੋਗੀ ਪ੍ਰਣਾਲੀਆਂ ਦਾ ਨਿਰਮਾਣ ਕਰੋ।” ਤਹਿਤ ਸਿਹਤ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਸਬ ਸੈਂਟਰ ਗੁਰਬਖਸ਼ਪੁਰਾ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਗਰਭਵਤੀ ਔਰਤਾਂ, ਨਵਜੰਮੇ ਬੱਚਿਆਂ ਦੀਆਂ ਮਾਵਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਸਹੀ ਸਤਨਪਾਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੀ ਈ ਈ ਹਰਪ੍ਰੀਤ ਕੌਰ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਕੁਦਰਤ ਦਾ ਸਭ ਤੋਂ ਵਧੀਆ ਤੋਹਫ਼ਾ ਹੈ। ਜਨਮ ਤੋਂ ਇੱਕ ਘੰਟੇ ਦੇ ਅੰਦਰ ਸਤਨਪਾਨ ਸ਼ੁਰੂ ਕਰਨਾ ਅਤੇ ਪਹਿਲੇ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਬੱਚੇ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਪਹਿਲਾ ਗਾੜ੍ਹਾ ਪੀਲਾ ਦੁੱਧ (ਕੋਲੋਸਟ੍ਰਮ) ਬੱਚੇ ਲਈ ਪਹਿਲੀ ਕੁਦਰਤੀ ਵੈਕਸੀਨ ਵਾਂਗ ਕੰਮ ਕਰਦਾ ਹੈ । ਐਸ ਐਮ ਓ ਡਾ. ਜੀ ਐਸ ਭਿੰਡਰ ਨੇ ਦੱਸਿਆ ਕਿ ਸਤਨਪਾਨ ਨਾਲ ਨਾ ਸਿਰਫ਼ ਬੱਚਾ ਸਿਹਤਮੰਦ ਰਹਿੰਦਾ ਹੈ, ਸਗੋਂ ਮਾਂ ਨੂੰ ਵੀ ਕਈ ਸਿਹਤ ਲਾਭ ਮਿਲਦੇ ਹਨ। ਇਸ ਨਾਲ ਜਨਮ ਤੋਂ ਬਾਅਦ ਖੂਨ ਵਗਣ ਦੀ ਸੰਭਾਵਨਾ ਘੱਟ ਹੁੰਦੀ ਹੈ, ਗਰਭਾਸ਼ਯ ਜਲਦੀ ਆਪਣੀ ਆਮ ਸਥਿਤੀ ਵਿੱਚ ਆ ਜਾਂਦਾ ਹੈ ਅਤੇ ਭਵਿੱਖ ਵਿੱਚ ਛਾਤੀ ਅਤੇ ਅੰਡਾਸ਼ਯ ਦੇ ਕੈਂਸਰ ਦਾ ਖ਼ਤਰਾ ਵੀ ਘਟਦਾ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਬਾਅਦ ਪੂਰਕ ਆਹਾਰ ਸ਼ੁਰੂ ਕੀਤਾ ਜਾਵੇ, ਪਰ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ ਮਾਂ ਦਾ ਦੁੱਧ ਜਾਰੀ ਰੱਖਣਾ ਚਾਹੀਦਾ ਹੈ। ਇਸ ਮੌਕੇ ਰਵਿੰਦਰ ਕੁਮਾਰੀ, ਸੰਦੀਪ ਕੌਰ ਸਮੂਹ ਆਸ਼ਾ ਅਤੇ ਪਿੰਡ ਦੀਆਂ ਔਰਤਾਂ ਮਾਜੂਦ ਸਨ।
ਪਿਛਲੀ ਖ਼ਬਰ ਸੀ.ਬੀ.ਐੱਸ.ਈ. ਕਲੱਸਟਰ-17 ਕਬੱਡੀ ਮੁਕਾਬਲਿਆਂ ’ਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰ... ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਿੱਦਕੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।