08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਜਾਣ ਤੋਂ ਪਹਿਲਾਂ ਪ੍ਰਸ਼ਾਸਨ ਨਾਲ ਬਣੀ ਸਹਿਮਤੀ

ਚੀਮਾ ਮੰਡੀ, 7 ਅਗਸਤ (ਜਗਰਜ ਮਾਨ ) - ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵੱਲੋਂ ਭੱਠਾ ਮਜ਼ਦੂਰਾਂ ਦੀਆਂ ਬਣਦੀਆਂ ਕਾਨੂੰਨੀ ਮੰਗਾਂ, ਕਿਰਤ ਵਿਭਾਗ ਵੱਲੋਂ ਜਾਰੀ ਸਰਕਾਰੀ ਉਜਰਤਾਂ ਨੂੰ ਲਾਗੂ ਕਰਵਾਉਣ ਅਤੇ ਆਉਣ ਵਾਲੇ ਸੀਜ਼ਨ ਲਈ ਭੱਠਾ ਮਾਲਕਾਂ ਤੋਂ ਸਰਕਾਰੀ ਲਿਖਤੀ ਭਰੋਸਾ ਲੈਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਲਗਾਇਆ ਗਿਆ ਪੱਕਾ ਮੋਰਚਾ ਅੱਜ 32ਵੇਂ ਦਿਨ ਵਿੱਚ ਦਾਖਲ ਹੋ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂੰ ਅਤੇ ਜ਼ਿਲ੍ਹਾ ਪ੍ਰਧਾਨ ਦਿਲਵਰ ਖ਼ਾਂ ਦੀ ਅਗਵਾਈ ਹੇਠ ਅੱਜ ਭੱਠਾ ਮਜ਼ਦੂਰਾਂ ਨੇ ਮੁੱਖ ਮੰਤਰੀ ਸ.

ਅਜੀਤ ਡੈਸਕ 08-08-2026
ਚੀਮਾ ਮੰਡੀ, 7 ਅਗਸਤ (ਜਗਰਜ ਮਾਨ ) - ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵੱਲੋਂ ਭੱਠਾ ਮਜ਼ਦੂਰਾਂ ਦੀਆਂ ਬਣਦੀਆਂ ਕਾਨੂੰਨੀ ਮੰਗਾਂ, ਕਿਰਤ ਵਿਭਾਗ ਵੱਲੋਂ ਜਾਰੀ ਸਰਕਾਰੀ ਉਜਰਤਾਂ ਨੂੰ ਲਾਗੂ ਕਰਵਾਉਣ ਅਤੇ ਆਉਣ ਵਾਲੇ ਸੀਜ਼ਨ ਲਈ ਭੱਠਾ ਮਾਲਕਾਂ ਤੋਂ ਸਰਕਾਰੀ ਲਿਖਤੀ ਭਰੋਸਾ ਲੈਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਲਗਾਇਆ ਗਿਆ ਪੱਕਾ ਮੋਰਚਾ ਅੱਜ 32ਵੇਂ ਦਿਨ ਵਿੱਚ ਦਾਖਲ ਹੋ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂੰ ਅਤੇ ਜ਼ਿਲ੍ਹਾ ਪ੍ਰਧਾਨ ਦਿਲਵਰ ਖ਼ਾਂ ਦੀ ਅਗਵਾਈ ਹੇਠ ਅੱਜ ਭੱਠਾ ਮਜ਼ਦੂਰਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਜਾ ਕੇ ਆਪਣਾ ਰੋਸ ਪ੍ਰਗਟ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਸੀ। ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਮਜ਼ਦੂਰ ਚੀਮਾ ਮੰਡੀ ਦੀ ਅਨਾਜ ਮੰਡੀ ਵਿਖੇ ਇਕੱਠੇ ਹੋਏ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਜ਼ਦੂਰਾਂ ਨਾਲ ਸੰਪਰਕ ਕਰਕੇ ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਉਪਰੰਤ ਹੋਈ ਮੀਟਿੰਗ ਵਿੱਚ ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ, ਡੀ.ਐੱਸ.ਪੀ. ਤੇਜਿੰਦਰ ਸਿੰਘ ਅਤੇ ਡੀ.ਐੱਸ.ਪੀ. ਦਿੜ੍ਹਬਾ ਰੁਪਿੰਦਰ ਕੌਰ ਬਾਜਵਾ, ਇੰਸੈਪਕਟਰ ਮਾਲਵਿੰਦਰ ਸਿੰਘ ,ਐਚ ਓ ਚੀਮਾ ਬਲਜੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਲੰਘੇ ਸੀਜ਼ਨ ਦੀ ਸਰਕਾਰੀ ਰੇਟ ਲਿਸਟ ਅਨੁਸਾਰ ਬਣਦੀ ਉਜਰਤ ਦੀ ਭਰਪਾਈ ਅਤੇ ਆਉਣ ਵਾਲੇ ਸੀਜ਼ਨ ਲਈ ਸਰਕਾਰੀ ਰੇਟਾਂ ਸਬੰਧੀ ਭੱਠਾ ਮਾਲਕਾਂ ਤੋਂ ਲਿਖਤੀ ਗਰੰਟੀ ਲੈਣ ਦੇ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਹੋਈ। ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ 18 ਅਗਸਤ ਨੂੰ ਭੱਠਾ ਮਾਲਕ ਐਸੋਸੀਏਸ਼ਨ, ਕਿਰਤ ਵਿਭਾਗ ਅਤੇ ਮਜ਼ਦੂਰ ਜਥੇਬੰਦੀ ਦੀ ਸਾਂਝੀ ਮੀਟਿੰਗ ਕਰਵਾਈ ਜਾਵੇਗੀ, ਜਿਸ ਵਿੱਚ ਆਉਣ ਵਾਲੇ ਸੀਜ਼ਨ ਲਈ ਸਰਕਾਰੀ ਰੇਟਾਂ ਸਬੰਧੀ ਲਿਖਤੀ ਸਹਿਮਤੀ ਦੇ ਮੁੱਦੇ ਨੂੰ ਵਿਚਾਰਿਆ ਜਾਵੇਗਾ। ਇਸ ਮੌਕੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂੰ ਨੇ ਕਿਹਾ ਕਿ ਮਜ਼ਦੂਰਾਂ ਨੇ ਪ੍ਰਸ਼ਾਸਨ ਵੱਲੋਂ ਦਿੱਤੇ ਭਰੋਸੇ ਦਾ ਸਨਮਾਨ ਕਰਦਿਆਂ ਅੱਜ ਦਾ ਸਤੌਜ ਵਿਖੇ ਰੋਸ ਪ੍ਰੋਗਰਾਮ ਮੁਲਤਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੂੰ ਉਮੀਦ ਹੈ ਕਿ 18 ਅਗਸਤ ਦੀ ਮੀਟਿੰਗ ਵਿੱਚ ਮਜ਼ਦੂਰਾਂ ਦੇ ਹੱਕ ਵਿੱਚ ਠੋਸ ਅਤੇ ਲਿਖਤੀ ਫ਼ੈਸਲਾ ਹੋਵੇਗਾ। ਜ਼ਿਲ੍ਹਾ ਪ੍ਰਧਾਨ ਦਿਲਵਰ ਖ਼ਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਮਜ਼ਦੂਰਾਂ ਦੀਆਂ ਮੰਗਾਂ ਦਾ ਪੱਕਾ ਹੱਲ ਨਹੀਂ ਹੁੰਦਾ, ਉਦੋਂ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਪਹਿਲਾਂ ਵਾਂਗ ਜਾਰੀ ਰਹੇਗਾ। ਇਸ ਮੌਕੇ ਬਲਰਾਜ ਸਿੰਘ, ਪਰਗਟ ਸਿੰਘ, ਮਹਿੰਦਰ ਸਿੰਘ, ਗੁਰਸੇਵਕ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਸੁੱਖਾ ਸਿੰਘ, ਗਗਨਦੀਪ ਸਿੰਘ, ਜਸਵੀਰ ਖ਼ਾਂ, ਗੁਰਜੰਟ ਸਿੰਘ, ਕੁਲਦੀਪ ਸਿੰਘ ਅਤੇ ਰੂਪਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਭੱਠਾ ਮਜ਼ਦੂਰ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਸੈਂਪਲ ਭਰੇ ਅਗਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦਾ ਮੁਲਾਜ਼ਮ ਭਾਈਚਾਰਾ ਪੰਜਾਬ ਸਰਕਾਰ ਖਿਲਾਫ਼ ਰੈਲੀ ਲਈ ਚੰਡੀਗੜ੍ਹ ਲਈ ਹੋਇਆ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।