08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਿਸਾਨ ਆਗੂ ’ਤੇ ਹਮਲੇ ਦੇ ਮਾਮਲੇ ’ਚ ਪੁਲਿਸ ਕਾਰਵਾਈ ਨਾ ਹੋਣ ਵਿਰੁੱਧ ਧਰਨੇ ਦੀਆਂ ਤਿਆਰੀਆਂ ਮੁਕੰਮਲ

ਸ਼ੇਰਪੁਰ, 7 ਅਗਸਤ (ਦਰਸ਼ਨ ਸਿੰਘ ਖੇੜੀ) - ਕਿਸਾਨ ਯੂਨੀਅਨ (ਏਕਤਾ) ਡਕੌਂਦਾ (ਧਨੇਰ ) ਦੇ ਬਲਾਕ ਜਨਰਲ ਸਕੱਤਰ ਗਗਨਦੀਪ ਸਿੰਘ ਰਾਮ ਨਗਰ ਛੰਨਾ ’ਤੇ ਪਿਛਲੇ ਦਿਨੀਂ ਹੋਏ ਕਥਿਤ ਹਮਲੇ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਜਥੇਬੰਦੀ ਵੱਲੋਂ 8 ਅਗਸਤ ਨੂੰ ਲਗਾਏ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਥੇਬੰਦੀ ਦੀ ਹੋਈ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਕਰਮਜੀਤ ਸਿੰਘ ਰਾਮ ਨਗਰ ਛੰਨਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 08-08-2026
ਸ਼ੇਰਪੁਰ, 7 ਅਗਸਤ (ਦਰਸ਼ਨ ਸਿੰਘ ਖੇੜੀ) - ਕਿਸਾਨ ਯੂਨੀਅਨ (ਏਕਤਾ) ਡਕੌਂਦਾ (ਧਨੇਰ ) ਦੇ ਬਲਾਕ ਜਨਰਲ ਸਕੱਤਰ ਗਗਨਦੀਪ ਸਿੰਘ ਰਾਮ ਨਗਰ ਛੰਨਾ ’ਤੇ ਪਿਛਲੇ ਦਿਨੀਂ ਹੋਏ ਕਥਿਤ ਹਮਲੇ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਜਥੇਬੰਦੀ ਵੱਲੋਂ 8 ਅਗਸਤ ਨੂੰ ਲਗਾਏ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜਥੇਬੰਦੀ ਦੀ ਹੋਈ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਕਰਮਜੀਤ ਸਿੰਘ ਰਾਮ ਨਗਰ ਛੰਨਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 8 ਅਗਸਤ ਨੂੰ ਧਰਨਾ ਹਰ ਹਾਲਤ ਵਿੱਚ ਲਗਾਇਆ ਜਾਵੇਗਾ। ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਕਰਮਜੀਤ ਸਿੰਘ ਨੇ ਦੱਸਿਆ ਕਿ ਧਰਨੇ ਨੂੰ ਸਫ਼ਲ ਬਣਾਉਣ ਲਈ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਦੀਆਂ ਬਕਾਇਦਾ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਆਪਣੇ ਆਗੂ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖੇਗੀ।ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਵਾਉਣ ਦੀ ਮੰਗ ’ਤੇ ਬਜ਼ਿੱਦ ਹੈ ਅਤੇ ਇਸ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਵਿਦਿਆਰਥੀਆਂ ਤੇ ਕਿਸਾਨਾਂ ਨੇ ਡਾਇਰੈਕਟਰ ਸਲਾਈਟ ਦੇ ਦਫਤਰ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚਾ ਅੱਜ ਕਰੇਗਾ ਵਿੱਤ ਮੰਤਰੀ ਨਿਵਾਸ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।