08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਮਾਰੀ ਟੱਕਰ, ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 7 ਅਗਸਤ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਪਹਿਲੇ ਪੜਾਅ ਵਿੱਚ ਇੱਕ ਦਰਜਨ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ।

ਸੁਨਾਮ ਵਿਖੇ ਨਾਰੀ ਸ਼ਕਤੀ ਵੈਲਫੇਅਰ ਸੁਸਾਇਟੀ ਦੀ ਨਵੀ ਬਣੀ ਸੁਨੀਤਾ ਸ਼ਰਮਾ ਨੂੰ ਵਧਾਈ ਦੇਣ ਮੌਕੇ ਮੈਬਰ। ਤਸਵੀਰ ਰੁਪਿੰਦਰ ਸਿੰਘ ਸੱਗੂ 08-08-2026
ਸੁਨਾਮ ਊਧਮ ਸਿੰਘ ਵਾਲਾ, 7 ਅਗਸਤ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਪਹਿਲੇ ਪੜਾਅ ਵਿੱਚ ਇੱਕ ਦਰਜਨ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ। ਇਹ ਸੁਸਾਇਟੀ ਮੀਨੂ ਕਾਂਸਲ ਦੀ ਅਗਵਾਈ ਹੇਠ ਬਣਾਈ ਗਈ। ਇਸ ਮੌਕੇ ਤੇ ਮੀਨੂ ਕਾਂਸਲ ਨੇ ਦੱਸਿਆ ਕਿ ਇਸ ਸੋਸਾਇਟੀ ਰਾਹੀਂ ਜਿੱਥੇ ਸਮਾਜ ਸੇਵਾ ਦੇ ਕੰਮ ਕੀਤੇ ਜਾਣਗੇ, ਉੱਥੇ ਹੀ ਮਹਿਲਾਵਾਂ ਦੀ ਏਕਤਾ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸੁਨੀਤਾ ਸ਼ਰਮਾ ਨੂੰ ਪ੍ਰਧਾਨ, ਰੋਜ਼ੀ ਮੰਗਲਾ ਅਤੇ ਸ਼ਸ਼ੀ ਗਰਗ ਨੂੰ ਚੇਅਰਪਰਸਨ, ਮਮਤਾ ਬਾਂਸਲ ਨੂੰ ਉਪ ਪ੍ਰਧਾਨ, ਮੀਨੂ ਕਾਂਸਲ ਨੂੰ ਸਕੱਤਰ, ਰੀਤਾ ਜਿੰਦਲ ਨੂੰ ਜੁਆਇੰਟ ਸਕੱਤਰ, ਨਿਸ਼ਾ ਬਾਂਸਲ ਅਤੇ ਹਿਮਾਂਸ਼ੀ ਨੂੰ ਖਜ਼ਾਨਚੀ, ਨ ਕੋਆਰਡੀਨੇਟਰ ਮੰਜੂ ਗਰਗ ਤੇ ਸੋਨਾਕਸ਼ੀ ਨੂੰ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਪ੍ਰਧਾਨ ਸੁਨੀਤਾ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਮਹਿਲਾ ਸ਼ਕਤੀ ਨੂੰ ਇੱਕਜੁੱਟ ਕਰਕੇ ਸਮਾਜ ਸੇਵਾ ਦੇ ਖੇਤਰ ਵਿੱਚ ਬਿਹਤਰੀਨ ਕੰਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੋਸਾਇਟੀ ਲੋੜਵੰਦ ਮਹਿਲਾਵਾਂ ਅਤੇ ਹੋਰ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਹਮੇਸ਼ਾ ਅੱਗੇ ਰਹੇਗੀ। ਚੇਅਰਪਰਸਨ ਰੋਜ਼ੀ ਮੰਗਲਾ ਅਤੇ ਸ਼ਸ਼ੀ ਗਰਗ ਨੇ ਕਿਹਾ ਕਿ ਪਹਿਲੀ ਵਾਰ ਮਹਿਲਾ ਸ਼ਕਤੀ ਇੱਕ ਮੰਚ ‘ਤੇ ਇਕੱਠੀ ਹੋਈ ਹੈ ਅਤੇ ਸਮਾਜ ਵਿੱਚ ਆਪਣੀ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣ ਲਈ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਸੋਸਾਇਟੀ ਆਪਣੇ ਉਦੇਸ਼ਾਂ ਦੀ ਪੂਰਤੀ ਲਈ ਕੰਮ ਕਰੇਗੀ। ਉਪ ਪ੍ਰਧਾਨ ਮਮਤਾ ਬਾਂਸਲ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸੋਸਾਇਟੀ ਨਾਲ ਜੁੜਨ ਤਾਂ ਜੋ ਸਮਾਜ ਭਲਾਈ ਦੇ ਕੰਮ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤੇ ਜਾ ਸਕਣ। ਅੰਤ ਵਿੱਚ ਮੀਨੂ ਕਾਂਸਲ ਨੇ ਸੁਸਾਇਟੀ ਨਾਲ ਜੁੜਨ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਰੇਲਵੇ ਪੁਲਿਸ ਨੇ ਸਟੇਸ਼ਨ ਉੱਤੇ ਪਲੇਟਫਾਰਮ ਸਮੇਤ ਗੱਡੀਆਂ ਦੀ ਕੀਤੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਵਿਦਿਆਰਥੀਆਂ ਤੇ ਕਿਸਾਨਾਂ ਨੇ ਡਾਇਰੈਕਟਰ ਸਲਾਈਟ ਦੇ ਦਫਤਰ ਅੱਗੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।