08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਰੇਲਵੇ ਪੁਲਿਸ ਨੇ ਸਟੇਸ਼ਨ ਉੱਤੇ ਪਲੇਟਫਾਰਮ ਸਮੇਤ ਗੱਡੀਆਂ ਦੀ ਕੀਤੀ ਅਚਨਚੇਤ ਚੈਕਿੰਗ

ਸੰਗਰੂਰ, 7 ਅਗਸਤ (ਅਮਨਦੀਪ ਸਿੰਘ ਬਿੱਟਾ)–ਰੇਲਵੇ ਪੁਲਿਸ ਸੰਗਰੂਰ ਨੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਹਿੱਤ ਐੱਸ. ਐੱਚ.

ਅਜੀਤ ਡੈਸਕ 08-08-2026
ਸੰਗਰੂਰ, 7 ਅਗਸਤ (ਅਮਨਦੀਪ ਸਿੰਘ ਬਿੱਟਾ)–ਰੇਲਵੇ ਪੁਲਿਸ ਸੰਗਰੂਰ ਨੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਹਿੱਤ ਐੱਸ.ਐੱਚ.ਓ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਜੀ.ਆਰ.ਪੀ.ਈ,. ਸੁਰੱਖਿਆ ਟੀਮ ਨੇ ਵਿਸ਼ੇਸ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਤਹਿਤ ਸੁਰੱਖਿਆ ਟੀਮ ਨੇ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ, ਟ੍ਰੇਨਾਂ, ਪਾਰਸਲ ਦਫਤਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ ਹੈ। ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ ਜਾ ਲਾਵਾਰਿਸ ਵਸਤੂ ਪੁਲਿਸ ਨੂੰ ਬਰਾਮਦ ਨਹੀ ਹੋਈ। ਐਸ.ਐਚ.ਓ. ਹਰਵਿੰਦਰ ਸਿੰਘ ਨੇ ਕਿਹਾ ਕਿ ਰੇਲਵੇ ਯਾਤਰੀਆਂ ਦੀ ਸੁਰੱਖਿਆ ਜੀ.ਆਰ.ਪੀ. ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਭਵਿੱਖ ਵਿੱਚ ਵੀ ਚੈਕਿੰਗ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਅਸਮਾਜਿਕ ਅਤੇ ਅਪਾਰਧਕ ਤੱਤਾ ਦੀ ਗਤੀਵਿਧੀਆਂ ਉੱਤੇ ਰੋਕ ਲਗਾਉਣ ਵੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਏਜੰਸੀਆਂ ਦਾ ਸਹਿਯੋਗ ਕਰਨ ਤਾਂ ਜੋ ਰੇਲਵੇ ਸਟੇਸ਼ਨਾਂ ਤੇ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਦਾ ਮਾਹੌਲ ਹੋਰ ਮਜਬੂਤ ਕੀਤਾ ਜਾ ਸਕੇ।
ਪਿਛਲੀ ਖ਼ਬਰ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਸਰਕਾਰ ਲਗਾਏਗੀ ਸਾਢੇ 19 ਲੱਖ ਬੂਟੇ ਅਗਲੀ ਖ਼ਬਰ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਮਾਰੀ ਟੱਕਰ, ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।