08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਇੰਸਪੈਕਟਰ ਗੁਲਾਬ ਸਿੰਘ ਬਣੇ ਥਾਣਾ ਲੌਂਗੋਵਾਲ ਦੇ ਐੱਸ.ਐੱਚ.ਓ.

ਲੌਂਗੋਵਾਲ, 7 ਅਗਸਤ (ਵਿਨੋਦ, ਸ. ਖੰਨਾ) - ਜਿਲ੍ਹਾ ਪੁਲਿਸ ਮੁਖੀ ਸੰਗਰੂਰ ਵਲੋਂ ਇੰਸਪੈਕਟਰ ਗੁਲਾਬ ਸਿੰਘ ਨੂੰ ਥਾਣਾ ਲੌਂਗੋਵਾਲ ਦਾ ਨਵਾਂ ਐੱਸ.

ਇੰਸਪੈਕਟਰ ਗੁਲਾਬ ਸਿੰਘ ਅਹੁਦਾ ਸੰਭਾਲਦੇ ਹੋਏ। ਤਸਵੀਰ - ਵਿਨੋਦ 08-08-2026
ਲੌਂਗੋਵਾਲ, 7 ਅਗਸਤ (ਵਿਨੋਦ, ਸ.ਖੰਨਾ) - ਜਿਲ੍ਹਾ ਪੁਲਿਸ ਮੁਖੀ ਸੰਗਰੂਰ ਵਲੋਂ ਇੰਸਪੈਕਟਰ ਗੁਲਾਬ ਸਿੰਘ ਨੂੰ ਥਾਣਾ ਲੌਂਗੋਵਾਲ ਦਾ ਨਵਾਂ ਐੱਸ.ਐੱਚ.ਓ. ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਥਾਣਾ ਲੌਂਗੋਵਾਲ ਵਿਖੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੁਲਿਸ ਲਾਈਨ ਸੰਗਰੂਰ ਵਿਖੇ ਸੇਵਾਵਾਂ ਨਿਭਾਅ ਰਹੇ ਸਨ ਅਤੇ ਇਸ ਤੋਂ ਪਹਿਲੇ ਥਾਣਾ ਮੁਖੀ ਇੰਸਪੈਕਟਰ ਬਲਵੰਤ ਸਿੰਘ ਦਾ ਤਬਾਦਲਾ ਪੁਲਿਸ ਲਾਈਨ ਸੰਗਰੂਰ ਵਿਖੇ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇੰਸਪੈਕਟਰ ਗੁਲਾਬ ਸਿੰਘ ਕੁਸ਼ਲ ਪ੍ਰਸਾਸ਼ਕ ਅਤੇ ਪੇਸ਼ੇਵਰ ਅਧਿਕਾਰੀਆਂ ਚੋਂ ਇੱਕ ਮੰਨੇ ਜਾਂਦੇ ਹਨ। ਅਹੁਦਾ ਸੰਭਾਲਦਿਆਂ ਉਹਨਾਂ ਕਿਹਾ ਕਿ ਇਲਾਕੇ ਵਿਚ ਅਮਨ ਸ਼ਾਂਤੀ ਦੀ ਬਹਾਲੀ ਤੋਂ ਇਲਾਵਾ ਸਰਕਾਰ ਵਲੋਂ ਗੈਂਗਸਟਰਾਂ ਅਤੇ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵੱਲ ਉਚੇਚਾ ਧਿਆਨ ਦੇਣਾ ਉਹਨਾਂ ਦੀ ਪਹਿਲ ਹੋਵੇਗੀ। ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਜਦਕਿ ਇਲਾਕੇ ਦੇ ਆਮ ਸ਼ਹਿਰੀਆਂ ਦਾ ਥਾਣੇ ਵਿਚ ਸਵਾਗਤ ਹੈ ਅਤੇ ਲੋਕ ਬਿਨਾ ਕਿਸੇ ਝਿਜਕ ਤੋਂ ਉਨ੍ਹਾਂ ਨੂੰ ਮਿਲ ਸਕਦੇ ਹਨ।
ਪਿਛਲੀ ਖ਼ਬਰ ਵਿਧਾਇਕਾ ਭਰਾਜ ਨੇ ਸੰਗਰੂਰ ਦੀ ਸੁੰਦਰ ਬਸਤੀ ਅਤੇ ਅੰਬੇਦਕਰ ਨਗਰ ਦੀ ਵਾਟਰ ਸਪਲਾਈ ਦੀ ਪਾਈਪ ਲਾਈਨ ਦੀ ਹੋ ਚੁੱਕੀ ਖਸਤਾ ਹਾਲ... ਅਗਲੀ ਖ਼ਬਰ ਭਾਈ ਗੁਰਦਾਸ ਸੰਸਥਾ ਦੇ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।