10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਮਰਿੰਦਰ ਸਿੰਘ ਮੰਡੀਆਂ ਪੁਨਰ ਸੁਰਜੀਤ ਅਕਾਲੀ ਦਲ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਧੂਰੀ, 9 ਅਗਸਤ (ਲਖਵੀਰ ਸਿੰਘ ਧਾਂਦਰਾ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਇਥੇ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦ ਭਗਤ ਸਿੰਘ ਢਢੋਗਲ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਾਡੀ ਜਥੇਬੰਦੀ ਦਾ ਅਸਲ ਗੱਠਜੋੜ ਕਿਸੇ ਦਿੱਲੀ ਤਖ਼ਤ ਜਾਂ ਕੇਂਦਰੀ ਧਿਰ ਨਾਲ ਨਹੀਂ, ਬਲਕਿ ਪੰਜਾਬ ਦੇ ਅਣਖੀ ਲੋਕਾਂ ਨਾਲ ਹੈ।

ਸ਼੍ਰੋਮਣੀ ਅਕਾਲੀ ਦਲ (ਵਾਰਸ ਪੰਜਾਬ) ਦੇ ਸੀਨੀਅਰ ਆਗੂ ਅਤੇ ਸਾਂਸਦ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਲਖਵੀਰ ਸਿੰਘ ਧਾਂਦਰਾ 10-08-2026
ਧੂਰੀ, 9 ਅਗਸਤ (ਲਖਵੀਰ ਸਿੰਘ ਧਾਂਦਰਾ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਇਥੇ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦ ਭਗਤ ਸਿੰਘ ਢਢੋਗਲ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਾਡੀ ਜਥੇਬੰਦੀ ਦਾ ਅਸਲ ਗੱਠਜੋੜ ਕਿਸੇ ਦਿੱਲੀ ਤਖ਼ਤ ਜਾਂ ਕੇਂਦਰੀ ਧਿਰ ਨਾਲ ਨਹੀਂ, ਬਲਕਿ ਪੰਜਾਬ ਦੇ ਅਣਖੀ ਲੋਕਾਂ ਨਾਲ ਹੈ। ਅਸੀਂ ਪੰਜਾਬ ਦੇ ਅਸਲ ਵਾਰਿਸਾਂ ਨੂੰ ਇੱਕਜੁੱਟ ਹੋਣ ਦਾ ਹੋਕਾ ਦੇ ਰਹੇ ਹਾਂ, ਕਿਉਂਕਿ ਇਤਿਹਾਸ ਗਵਾਹ ਹੈ ਕਿ ਦਿੱਲੀ ਦੇ ਹਾਕਮਾਂ ਨੇ ਕਦੇ ਵੀ ਪੰਜਾਬ ਅਤੇ ਪੰਜਾਬੀਅਤ ਦਾ ਭਲਾ ਨਹੀਂ ਚਾਹਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲ ਹੀ ਵਿਚ ਹੋਈ ਮੁਲਾਕਾਤ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਇਹ ਦੋਵੇਂ ਧਿਰਾਂ ਤਾਂ ਪਹਿਲਾਂ ਤੋਂ ਹੀ ਅੰਦਰੂਨੀ ਤੌਰ ‘ਤੇ ਇਕਮਿੱਕ ਸਨ।ਉਨ੍ਹਾਂ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਨਾਲ ਮੁੜ ਸਾਂਝ ਪਾ ਕੇ ਬਾਦਲ ਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੂਲ ਸਿਧਾਂਤਾਂ ਅਤੇ ਪੰਜਾਬ ਦੇ ਹਿੱਤਾਂ ਦਾ ਭਾਰੀ ਨੁਕਸਾਨ ਕੀਤਾ ਹੈ। ਬਾਪੂ ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਅਗਵਾਈ ਹੇਠ ਸਰਕਾਰ ਬਣੇਗੀ, ਕਿਉਂਕਿ ਹੁਣ ਪੰਜਾਬ ਦੇ ਜਾਗਰੂਕ ਲੋਕ ਆਪਣੇ ਹੱਕਾਂ ਅਤੇ ਭਵਿੱਖ ਲਈ ਖੁਦ ਉੱਠ ਖੜ੍ਹੇ ਹੋਏ ਹਨ। ਇਸ ਮੌਕੇ ਗੁਰਸੇਵ ਸਿੰਘ ਸੇਬੀ ਕਾਂਝਲਾ, ਪਰਮਜੀਤ ਸਿੰਘ ਪੰਮਾ ਪਾਠ, ਸਾਬਕਾ ਚੇਅਰਮੈਨ ਸੁਖਪਾਲ ਸ਼ਰਮਾ, ਰਿੰਕੂ ਈਸੜਾ ਸਮੇਤ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਆਂਗਣਵਾੜੀ ਵਰਕਰ ਨੂੰ ਧਮਕਾਉਣ ਦੇ ਦੋਸ਼ ਹੇਠ ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਵਿਖੇ ਡਾਕਟਰ ਹਰਮਨ ਮੰਡੇਰ ਇੰਗਲੈਂਡ ਵੱਲੋਂ ਲਾਈਵ ਸੀ.ਪੀ.ਆਰ ਬਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।