10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਜਪਾ ਮਲੇਰਕੋਟਲਾ ਦੀ ਜ਼ਿਲ੍ਹਾ ਟੀਮ ਦਾ ਵਿਸਥਾਰ, ਨਿਰਮਲ ਸਿੰਘ ਬਣੇ ਐਕਸ-ਸਰਵਿਸਮੈਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ

ਮਲੇਰਕੋਟਲਾ, 9 ਅਗਸਤ (ਮੁਹੰਮਦ ਹਨੀਫ਼ ਥਿੰਦ)- ਭਾਜਪਾ ਮਲੇਰਕੋਟਲਾ ਦੀ ਜ਼ਿਲ੍ਹਾ ਟੀਮ ਦਾ ਵਿਸਥਾਰ ਕਰਦਿਆਂ ਪਿੰਡ ਝੁਨੇਰ ਦੇ ਵਸਨੀਕ ਨਿਰਮਲ ਸਿੰਘ ਨੂੰ ਐਕਸ-ਸਰਵਿਸਮੈਨ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਹੇਠ ਨਿਰਮਲ ਸਿੰਘ ਨੂੰ ਸਿਰੋਪਾਓ ਪਾ ਕੇ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਸੌਂਪੀ ਗਈ।

ਅਜੀਤ ਡੈਸਕ 10-08-2026
ਮਲੇਰਕੋਟਲਾ, 9 ਅਗਸਤ (ਮੁਹੰਮਦ ਹਨੀਫ਼ ਥਿੰਦ)- ਭਾਜਪਾ ਮਲੇਰਕੋਟਲਾ ਦੀ ਜ਼ਿਲ੍ਹਾ ਟੀਮ ਦਾ ਵਿਸਥਾਰ ਕਰਦਿਆਂ ਪਿੰਡ ਝੁਨੇਰ ਦੇ ਵਸਨੀਕ ਨਿਰਮਲ ਸਿੰਘ ਨੂੰ ਐਕਸ-ਸਰਵਿਸਮੈਨ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਹੇਠ ਨਿਰਮਲ ਸਿੰਘ ਨੂੰ ਸਿਰੋਪਾਓ ਪਾ ਕੇ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਸੌਂਪੀ ਗਈ। ਜ਼ਿਕਰਯੋਗ ਹੈ ਕਿ ਨਿਰਮਲ ਸਿੰਘ ਭਾਰਤੀ ਫੌਜ ਵਿਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਇਸੇ ਸਾਲ ਸੇਵਾਮੁਕਤ ਹੋਏ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਨੇ ਨਵ-ਨਿਯੁਕਤ ਐਕਸ-ਸਰਵਿਸਮੈਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨਗੇ। ਜਗਤ ਕਥੂਰੀਆ ਨੇ ਨਿਰਮਲ ਸਿੰਘ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਭੇਟ ਕੀਤੀਆਂ। ਇਸ ਮੌਕੇ ਦਰਸ਼ਨ ਸਿੰਘ ਝਨੇਰ, ਅੰਕੁਰ ਕਾਂਸਲ, ਅੰਕੁ ਯਖ਼ਮੀ ਅਤੇ ਤਰਨਜੀਤ ਸਿੰਘ ਤੋਂ ਇਲਾਵਾ ਹੋਰ ਭਾਜਪਾ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੀਨੀਅਰ ਭਲਾਈ ਸੰਸਥਾ ਦੇ ਦਫ਼ਤਰ ਵਿਖੇ ਤੀਆਂ ਦਾ ਤਿਉਹਾਰ 16 ਨੂੰ ਅਗਲੀ ਖ਼ਬਰ ਡਾ. ਰੂਪ ਸਿੰਘ ਸ਼ੇਰੋਂ ਸ਼੍ਰੋ. ਅ. ਦ. ਪੁਨਰ ਸੁਰਜੀਤ ਦੇ ਬਣੇ ਮੀਤ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।