11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪ੍ਰਧਾਨ ਤਰਸੇਮ ਸਿੰਘ ਖਾਲਸਾ ਵਲੋਂ ਜਥੇਦਾਰ ਝੂੰਦਾਂ ਅਤੇ ਸਹਿਯੋਗੀਆਂ ਨੂੰ ਵਾਰਿਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ ਹੋਣ ਦੀ ਖੁੱਲ੍ਹੀ ਅਪੀਲ

ਅਮਰਗੜ੍ਹ, 10 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪੰਜਾਬ ਦੀ ਧਰਤੀ ਸੂਰਬੀਰਾਂ, ਯੋਧਿਆਂ ਅਤੇ ਦੇਸ਼ ਭਗਤਾਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿੱਥੇ ਕੁਰਬਾਨੀਆਂ ਦੀ ਦਾਸਤਾਨ ਹਵਾ ਦੇ ਹਰ ਬੁੱਲੇ ‘ਚ ਮੌਜੂਦ ਹੈ। ਅਜਿਹੇ ਹੀ ਅਮਰਗੜ੍ਹ ਨੇੜੇ ਇਤਿਹਾਸਕ ਪਿੰਡ ਢਢੋਗਲ ਵਿਖੇ ਪਰਜਾ ਮੰਡਲ ਦੇ ਮਹਾਨ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਪੂਰੇ ਅਕੀਦਤ ਅਤੇ ਸਤਿਕਾਰ ਨਾਲ ਮਨਾਈ ਗਈ।

ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਵਾਰਿਸ ਪੰਜਾਬ ਦੇ ਪਾਰਟੀ ਦੇ ਪ੍ਰਧਾਨ ਤਰਸੇਮ ਸਿੰਘ ਖ਼ਾਲਸਾ ਅਤੇ ਜਥੇਦਾਰ ਇਕਬਾਲ ਸਿੰਘ ਝੂੰਦਾਂ ਸਮੇਤ ਹੋਰ ਆਗੂਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ: ਜਤਿੰਦਰ ਮੰਨਵੀ 11-08-2026
ਅਮਰਗੜ੍ਹ, 10 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪੰਜਾਬ ਦੀ ਧਰਤੀ ਸੂਰਬੀਰਾਂ, ਯੋਧਿਆਂ ਅਤੇ ਦੇਸ਼ ਭਗਤਾਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿੱਥੇ ਕੁਰਬਾਨੀਆਂ ਦੀ ਦਾਸਤਾਨ ਹਵਾ ਦੇ ਹਰ ਬੁੱਲੇ ‘ਚ ਮੌਜੂਦ ਹੈ। ਅਜਿਹੇ ਹੀ ਅਮਰਗੜ੍ਹ ਨੇੜੇ ਇਤਿਹਾਸਕ ਪਿੰਡ ਢਢੋਗਲ ਵਿਖੇ ਪਰਜਾ ਮੰਡਲ ਦੇ ਮਹਾਨ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਪੂਰੇ ਅਕੀਦਤ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਜਿੱਥੇ ਦੇਸ਼ ਦੀ ਆਜ਼ਾਦੀ ਲਈ ਤਸੀਹੇ ਝੱਲਣ ਵਾਲੇ ਇਸ ਸਿਰਲੱਥ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ, ਉੱਥੇ ਹੀ ਸਟੇਜ ਤੋਂ ਇੱਕ ਅਜਿਹੀ ਵੱਡੀ ਸਿਆਸੀ ਅਪੀਲ ਜਿਸਨੇ ਪੰਜਾਬ ਦੀ ਸਿਆਸਤ ’ਚ ਨਵੀਂ ਚਰਚਾ ਛੇੜ ਦਿੱਤੀ ਹੈ। ਸਮਾਗਮ ਦੌਰਾਨ ਵਾਰਿਸ ਪੰਜਾਬ ਦੇ ਪਾਰਟੀ ਦੇ ਪ੍ਰਧਾਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਤਰਸੇਮ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਜਿੱਥੇ ਉਨ੍ਹਾਂ ਮੌਜੂਦਾ ਹਕੂਮਤ ਨੂੰ ਅੰਗਰੇਜ਼ ਰਾਜ ਦੇ ਸਮਾਨ ਕਰਾਰ ਦਿੰਦਿਆਂ ਪੰਜਾਬੀਆਂ ਨੂੰ ਲਾਮਬੰਦ ਹੋਣ ਦਾ ਸੁਨੇਹਾ ਦਿੱਤਾ, ਉੱਥੇ ਹੀ ਪੰਥਕ ਸਫਾਂ ਵਿਚ ਆਪਣੇ ਨਿਰਪੱਖ, ਸੂਝਵਾਨ ਅਤੇ ਸਿਰਕੱਢ ਕਿਰਦਾਰ ਲਈ ਜਾਣੇ ਜਾਂਦੇ ਜਥੇਦਾਰ ਇਕਬਾਲ ਸਿੰਘ ਝੂੰਦਾਂ ਵੱਲ ਵਿਸ਼ੇਸ਼ ਮੋਹ ਅਤੇ ਸਤਿਕਾਰ ਪ੍ਰਗਟਾਉਂਦਿਆਂ ਗੁਰੂ ਦੀ ਹਜ਼ੂਰੀ ਅਤੇ ਸੰਗਤਾਂ ਦੇ ਭਾਰੀ ਇਕੱਠ ਵਿਚ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੂੰ ਸਾਥੀਆਂ ਸਮੇਤ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਲ ਹੋਣ ਦੀ ਖੁੱਲ੍ਹੀ ਅਤੇ ਜ਼ੋਰਦਾਰ ਅਪੀਲ ਕੀਤੀ। ਇਸ ਮੌਕੇ ਮੌਜੂਦ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ, ਲੱਖਾ ਸਿਧਾਣਾ ਅਤੇ ਭਾਣਾ ਸਿੱਧੂ ਸਮੇਤ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿਚ ਇਹ ਸੱਦਾ ਪੰਜਾਬ ਦੀ ਸਿਆਸੀ ਫਿਜ਼ਾ ਵਿਚ ਗੂੰਜ ਉੱਠਿਆ। ਜਦੋਂ ਸਟੇਜ ਤੋਂ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ, ਤਾਂ ਉਨ੍ਹਾਂ ਦੇ ਸਿਆਸੀ ਕੱਦ ਅਤੇ ਅਕਸ ਨੇ ਇਸ ਪਲ ਨੂੰ ਹੋਰ ਵੀ ਮਹੱਤਵਪੂਰਨ ਬਣਾ ਦਿੱਤਾ। ਜਥੇਦਾਰ ਝੂੰਦਾਂ ਨੇ ਆਪਣੇ ਸੰਬੋਧਨ ਵਿਚ ਸ਼ਹੀਦ ਭਗਤ ਸਿੰਘ ਢਢੋਗਲ ਦੇ ਪਿੰਡੇ ਤੇ ਹੰਢਾਏ ਜ਼ੁਲਮਾਂ ਦੀ ਦਾਸਤਾਨ ਨੂੰ ਬਿਆਨ ਕੀਤਾ ਅਤੇ ਲੂ ਕੰਢੇ ਖੜ੍ਹੇ ਕਰਨ ਵਾਲੇ ਸੰਘਰਸ਼ ਨੂੰ ਯਾਦ ਕਰਦਿਆਂ ਆਖਿਆ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਮਹਾਨ ਸ਼ਹੀਦਾਂ ਦੇ ਦਿਖਾਏ ਰਾਹਾਂ ਤੇ ਚੱਲ ਕੇ ਪੰਜਾਬ ਦੀ ਸੱਤਾ ਤੇ ਕਬਜਾ ਕਰੀ ਬੈਠੇ ਇਨ੍ਹਾਂ ਕਾਲੇ ਅਗਰੇਜ਼ਾਂ ਤੋਂ ਮੁਕਤ ਕਰਵਾਇਆ ਜਾਵੇ। ਪ੍ਰਧਾਨ ਤਰਸੇਮ ਸਿੰਘ ਵੱਲੋਂ ਕੀਤੀ ਗਈ ਮਹਤਵਪੂਰਨ ਅਪੀਲ ਤੇ ਜਥੇਦਾਰ ਝੂੰਦਾਂ ਨੇ ਬਹੁਤ ਹੀ ਸੰਜਮ ਅਤੇ ਪਰਿਪੱਕਤਾ ਦਾ ਮੁਜ਼ਾਹਰਾ ਕਰਦਿਆਂ ਪੱਤਰਕਾਰਾਂ ਨੂੰ ਆਖਿਆ ਕਿ ਉਹ ਆਪਣੇ ਸਾਥੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਸ ਅਪੀਲ ਦਾ ਸਤਿਕਾਰ ਕਰਦੇ ਹੋਏ ਜਲਦ ਹੀ ਸਾਰਥਿਕ ਹੁੰਗਾਰਾ ਦੇਣਗੇ। ਇਸ ਸਮਾਗਮ ਨੇ ਜਿੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਪੰਜ ਸਾਲ ਦੀ ਕੈਦ ਅਤੇ 13 ਮਹੀਨੇ 13 ਦਿਨਾਂ ਦੀ ਅਣਕਿਆਸੀ ਸਖ਼ਤ ਭੁੱਖ ਹੜਤਾਲ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ, ਉੱਥੇ ਹੀ ਜਥੇਦਾਰ ਇਕਬਾਲ ਸਿੰਘ ਝੂੰਦਾਂ ਅਤੇ ਤਰਸੇਮ ਸਿੰਘ ਦੀ ਸਾਂਝ ਨੇ ਆਉਣ ਵਾਲੇ ਦਿਨਾਂ ਲਈ ਪੰਜਾਬ ਦੀ ਸਿਆਸਤ ਵਿਚ ਨਵੇਂ ਸਮੀਕਰਨਾਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ।
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਬੇਨੜਾ ਦੀ ਕੰਚਨ ਰਾਣੀ ਬਣੀ ਚਾਂਸਲਰ ਮੈਡਲ ਦੀ ਹੱਕਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।