12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬਰੌਡਵੇ ਪਬਲਿਕ ਸਕੂਲ ਮਨਾਲ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਦੌੜ , 11 ਅਗਸਤ ( ਗੁਰਪ੍ਰੀਤ ਸਿੰਘ ਚੀਮਾ ) - ਬਰੌਡਵੇ ਪਬਲਿਕ ਸਕੂਲ ਮਨਾਲ ਦੀਆਂ ਹੋਣਹਾਰ ਖਿਡਾਰਨਾਂ ਨੇ ਜ਼ੋਨਲ ਪੱਧਰ ਦੇ ਸ਼ਤਰੰਜ ਅਤੇ ਬੈਡਮਿੰਟਨ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । ਵੱਖ - ਵੱਖ ਉਮਰ ਵਰਗਾਂ ਵਿਚ ਖਿਡਾਰਨਾਂ ਨੇ ਆਪਣੀ ਖੇਡ ਪ੍ਰਤਿਭਾ , ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ ।

ਅਜੀਤ ਡੈਸਕ 12-08-2026
ਸੰਦੌੜ , 11 ਅਗਸਤ ( ਗੁਰਪ੍ਰੀਤ ਸਿੰਘ ਚੀਮਾ ) - ਬਰੌਡਵੇ ਪਬਲਿਕ ਸਕੂਲ ਮਨਾਲ ਦੀਆਂ ਹੋਣਹਾਰ ਖਿਡਾਰਨਾਂ ਨੇ ਜ਼ੋਨਲ ਪੱਧਰ ਦੇ ਸ਼ਤਰੰਜ ਅਤੇ ਬੈਡਮਿੰਟਨ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । ਵੱਖ - ਵੱਖ ਉਮਰ ਵਰਗਾਂ ਵਿਚ ਖਿਡਾਰਨਾਂ ਨੇ ਆਪਣੀ ਖੇਡ ਪ੍ਰਤਿਭਾ , ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ । 17 ਅਤੇ 19 ਸਾਲ ਉਮਰ ਵਰਗ ਦੀਆਂ ਖਿਡਾਰਨਾਂ ਨੇ ਸ਼ਤਰੰਜ ਖੇਡ ਦਾ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤੇ । ਇਸ ਤੋਂ ਇਲਾਵਾ 14, 17 ਅਤੇ 19 ਸਾਲ ਉਮਰ ਵਰਗਾਂ ਦੀਆਂ ਖਿਡਾਰਨਾਂ ਨੇ ਵੀ ਬੈਡਮਿੰਟਨ ਖੇਡ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਿਲਵਰ ਅਤੇ ਗੋਲਡ ਮੈਡਲ ਜਿੱਤ ਕੇ ਸਕੂਲ ਦੀ ਮਾਣਮੱਤੀ ਉਪਲਬਧੀਆਂ ਵਿਚ ਹੋਰ ਵਾਧਾ ਕੀਤਾ । ਇਨ੍ਹਾਂ ਸ਼ਾਨਦਾਰ ਜਿੱਤਾਂ ਪਿੱਛੇ ਕੋਚ ਮੰਗਲ ਸੈਨ ਦੀ ਯੋਗ ਅਗਵਾਈ ਅਤੇ ਨਿਰੰਤਰ ਮਿਹਨਤ ਦਾ ਵਿਸ਼ੇਸ਼ ਯੋਗਦਾਨ ਰਿਹਾ । ਉਨ੍ਹਾਂ ਵੱਲੋਂ ਵਿਦਿਆਰਥਣਾਂ ਨੂੰ ਤਕਨੀਕੀ ਸਿਖਲਾਈ ਦੇ ਨਾਲ - ਨਾਲ ਖੇਡ ਭਾਵਨਾ , ਅਨੁਸ਼ਾਸਨ ਅਤੇ ਆਤਮ - ਵਿਸ਼ਵਾਸ ਨਾਲ ਮੁਕਾਬਲਿਆਂ ਲਈ ਤਿਆਰ ਕੀਤਾ ਗਿਆ । ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ ਤੇ ਸਕੂਲ ਚੇਅਰਮੈਨ ਰਣਜੀਤ ਸਿੰਘ ਚੀਮਾ , ਡਾਇਰੈਕਟਰ ਸ੍ਰੀਮਤੀ ਨਵਰੀਤ ਕੌਰ ਚੀਮਾ ਅਤੇ ਪ੍ਰਿੰਸੀਪਲ ਮੁਹੰਮਦ ਆਰਿਫ਼ ਸੈਫ਼ੀ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕੋਚ ਅਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਇਸੇ ਪਿਰਤ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ । ਪ੍ਰਬੰਧਨ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ , ਟੀਮ ਭਾਵਨਾ , ਆਤਮ - ਵਿਸ਼ਵਾਸ ਅਤੇ ਜਿੱਤ ਲਈ ਲਗਨ ਪੈਦਾ ਕਰਦੀਆਂ ਹਨ ।
ਪਿਛਲੀ ਖ਼ਬਰ ਅਗਰਵਾਲ ਸਭਾ ਦੀ ਚੋਣ 23 ਨੂੰ ਅਗਲੀ ਖ਼ਬਰ ਓ.ਐੱਸ.ਡੀ ਸੁੱਖੀ ਨੇ 9 ਕਰੋੜ ਰੁਪਏ ਦੀ ਲਾਗਤ ਨਾਲ ਅਨਾਜ ਮੰਡੀ ਧੂਰੀ ਦੀ ਨੁਹਾਰ ਬਦਲਣ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।