ਨਹਿਰੀ ਪਾਣੀ ਦੀ ਵਰਤੋਂ ਵਧਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ - ਬਰਿੰਦਰ ਗੋਇਲ
ਖਨੌਰੀ , 11 ਅਗਸਤ ( ਬਲਵਿੰਦਰ ਸਿੰਘ ਥਿੰਦ ) - ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਪਾਣੀ ਦੀ ਕਮੀ ਅਤੇ ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਮੁੱਦੇ ਨੂੰ ਲੈ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਸਦਨ ਵਿੱਚ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਅਹਿਮ ਮੁੱਦੇ ਉਠਾਉਂਦਿਆਂ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ’ ਤੇ ਜ਼ੋਰ ਦਿੱਤਾ । ਗੋਇਲ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਟਿਕਾਊ ਬਣਾਉਣ ਲਈ ਸਿਰਫ਼ ਫ਼ਸਲਾਂ ਦਾ ਉਤਪਾਦਨ ਵਧਾਉਣਾ ਹੀ ਕਾਫ਼ੀ ਨਹੀਂ , ਸਗੋਂ ਸਿੰਚਾਈ ਲਈ ਪਾਣੀ ਦੇ ਸਰੋਤਾਂ ਦੀ ਸੁਚੱਜੀ ਵਰਤੋਂ ਕਰਨਾ ਵੀ ਬੇਹੱਦ ਜ਼ਰੂਰੀ ਹੈ ।
ਹ
ਹਾਦਸੇ ’ਚ ਮ੍ਰਿਤਕ ਵਿਅਕਤੀ ਜੋਧ ਸਿੰਘ ਦੀ ਫਾਈਲ ਫੋਟੋ। ਤਸਵੀਰ: ਅਜਾਇਬ ਸਿੰਘ ਨੀਲੋਵਾਲ
12-08-2026
ਖਨੌਰੀ , 11 ਅਗਸਤ ( ਬਲਵਿੰਦਰ ਸਿੰਘ ਥਿੰਦ ) - ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਪਾਣੀ ਦੀ ਕਮੀ ਅਤੇ ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਮੁੱਦੇ ਨੂੰ ਲੈ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਸਦਨ ਵਿੱਚ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਅਹਿਮ ਮੁੱਦੇ ਉਠਾਉਂਦਿਆਂ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ’ ਤੇ ਜ਼ੋਰ ਦਿੱਤਾ । ਗੋਇਲ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਟਿਕਾਊ ਬਣਾਉਣ ਲਈ ਸਿਰਫ਼ ਫ਼ਸਲਾਂ ਦਾ ਉਤਪਾਦਨ ਵਧਾਉਣਾ ਹੀ ਕਾਫ਼ੀ ਨਹੀਂ , ਸਗੋਂ ਸਿੰਚਾਈ ਲਈ ਪਾਣੀ ਦੇ ਸਰੋਤਾਂ ਦੀ ਸੁਚੱਜੀ ਵਰਤੋਂ ਕਰਨਾ ਵੀ ਬੇਹੱਦ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਜਿੱਥੇ ਵੀ ਸੰਭਵ ਹੋਵੇ , ਕਿਸਾਨਾਂ ਨੂੰ ਟਿਊਬਵੈੱਲਾਂ ਦੀ ਬਜਾਏ ਨਹਿਰੀ ਪਾਣੀ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲੇ ਕਿਸਾਨਾਂ ਲਈ ਰਾਹਤ ਦਾ ਕਾਰਨ ਬਣ ਸਕਦੇ ਹਨ । ਨਹਿਰੀ ਸਿੰਚਾਈ ਨਾਲ ਜਿੱਥੇ ਕਿਸਾਨਾਂ ਦੀ ਟਿਊਬਵੈੱਲਾਂ ’ ਤੇ ਨਿਰਭਰਤਾ ਘਟੇਗੀ , ਉੱਥੇ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ । ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਪਾਣੀ ਦੀ ਕੀਮਤ ਸਮਝਦਿਆਂ ਇਸ ਦੀ ਬੇਲੋੜੀ ਵਰਤੋਂ ਰੋਕਣ ਅਤੇ ਪਾਣੀ ਦੀ ਸੰਭਾਲ ਲਈ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਣੀ ਦਾ ਮੁੱਦਾ ਸਿਰਫ਼ ਖੇਤੀਬਾੜੀ ਤੱਕ ਸੀਮਤ ਨਹੀਂ ਹੈ , ਬਲਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਵੀ ਸਿੱਧਾ ਜੁੜਿਆ ਹੋਇਆ ਹੈ । ਉਨ੍ਹਾਂ ਕਿਹਾ ਕਿ ਜੇਕਰ ਧਰਤੀ ਹੇਠਲੇ ਪਾਣੀ ਦੀ ਲਗਾਤਾਰ ਨਿਕਾਸੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਗੰਭੀਰ ਚੁਣੌਤੀਆਂ ਪੈਦਾ ਹੋ ਸਕਦੀਆਂ ਹਨ । ਇਸ ਲਈ ਸਰਕਾਰ ਦੇ ਉਪਰਾਲਿਆਂ ਦੇ ਨਾਲ - ਨਾਲ ਆਮ ਲੋਕਾਂ , ਕਿਸਾਨਾਂ ਅਤੇ ਸਮਾਜ ਦੇ ਹਰੇਕ ਵਰਗ ਨੂੰ ਪਾਣੀ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ । ਬਰਿੰਦਰ ਗੋਇਲ ਨੇ ਕਿਹਾ ਕਿ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਵਧਾਉਣ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਬਦਲਵਾਂ ਸਰੋਤ ਮਿਲੇਗਾ ਅਤੇ ਧਰਤੀ ਹੇਠਲੇ ਪਾਣੀ ’ ਤੇ ਨਿਰਭਰਤਾ ਵੀ ਘਟੇਗੀ । ਇਸ ਦੇ ਨਾਲ ਹੀ ਪਾਣੀ ਦੀ ਸੰਭਾਲ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਵੀ ਸਮੇਂ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣਾ ਅਤੇ ਪੰਜਾਬ ਦੇ ਕੀਮਤੀ ਪਾਣੀ ਸਰੋਤਾਂ ਦੀ ਸੰਭਾਲ ਕਰਨਾ ਇਕ - ਦੂਜੇ ਨਾਲ ਜੁੜੇ ਮੁੱਦੇ ਹਨ । ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਵਿਕਾਸ ਦੇ ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਵੀ ਤਰਜੀਹ ਦੇਣੀ ਹੋਵੇਗੀ । ਇਸ ਮੌਕੇ ਗੋਇਲ ਵਲੋਂ ਸਦਨ ਵਿੱਚ ਕਿਸਾਨਾਂ ਦੀ ਸਿੰਚਾਈ ਨਾਲ ਸਬੰਧਤ ਸਮੱਸਿਆਵਾਂ ਅਤੇ ਪਾਣੀ ਦੀ ਸੰਭਾਲ ਦਾ ਮੁੱਦਾ ਉਠਾਏ ਜਾਣ ਨੂੰ ਕਿਸਾਨ ਵਰਗ ਲਈ ਅਹਿਮ ਮੰਨਿਆ ਜਾ ਰਿਹਾ ਹੈ । ਉਨ੍ਹਾਂ ਦੇ ਸੰਦੇਸ਼ ਦਾ ਕੇਂਦਰ ਇਹ ਰਿਹਾ ਕਿ ਖੇਤਾਂ ਨੂੰ ਪਾਣੀ ਵੀ ਮਿਲੇ ਅਤੇ ਪੰਜਾਬ ਦਾ ਪਾਣੀ ਵੀ ਬਚੇ - ਇਹ ਦੋਵੇਂ ਟੀਚੇ ਇਕੱਠੇ ਲੈ ਕੇ ਚੱਲਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ।