ਅਹਿਮਦਗੜ੍ਹ ਵਿਖੇ ਅਕਾਲੀ ਦਲ ਵਲੋਂ ‘ਤੀਆਂ ਦਾ ਮੇਲਾ’ ਕਰਵਾਇਆ ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜੱਸੀ ਮੰਨਵੀ ਵਿਸ਼ੇਸ਼ ਤੌਰ ’ਤੇ ਪੁੱਜੇ
ਅਹਿਮਦਗੜ੍ਹ, 8 ਅਗਸਤ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਮੇਲਾ ਤੀਆਂ ਦਾ ਸਮਾਗਮ ਸਥਾਨਕ ਦਿਆਨੰਦ ਸਕੂਲ ਅਹਿਮਦਗੜ੍ਹ ਵਿਖੇ ਕਰਵਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਹਲਕਾ ਅਮਰਗੜ੍ਹ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਮੰਨਵੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।
ਅਜੀਤ ਡੈਸਕ
12-08-2026